ਇਲਾਜ ਦੌਰਾਨ ਗਰਭਵਤੀ ਔਰਤ ਦੀ ਹੋਈ ਮੌਤ, ਹਸਪਤਾਲ ਦੇ ਬਾਹਰ ਪਰਿਵਾਰਕ ਮੈਂਬਰਾਂ ਨੇ ਲਾਇਆ ਧਰਨਾ
Wednesday, Mar 23, 2022 - 12:53 AM (IST)
ਅੰਮ੍ਰਿਤਸਰ (ਗੁਰਿੰਦਰ ਸਾਗਰ)- ਡਾਕਟਰ ਨੂੰ ਰੱਬ ਦਾ ਰੂਪ ਮੰਨਿਆ ਜਾਂਦਾ ਹੈ ਪਰ ਕਈ ਵਾਰ ਇਹ ਲੋਕਾਂ ਨੂੰ ਇਲਾਜ ਦੌਰਾਨ ਕਾਫੀ ਖੱਜਲ-ਖੁਆਰ ਵੀ ਕਰਵਾਉਂਦੇ ਹਨ। ਇਸੇ ਤਰਾਂ ਦਾ ਇਕ ਮਾਮਲਾ ਸਾਹਮਣੇ ਆਇਆ ਹੈ ਅੰਮ੍ਰਿਤਸਰ ਦੇ ਤਰਨਤਾਰਨ ਰੋਡ 'ਤੇ ਸਥਿਤ ਇਕ ਪ੍ਰਾਈਵੇਟ ਹਸਪਤਾਲ 'ਚ। ਇਸ ਹਸਤਪਾਲ 'ਚ ਇਕ ਵਿਅਕਤੀ ਵਲੋਂ ਆਪਣੀ ਗਰਭਵਤੀ ਪਤਨੀ ਦਾ ਇਲਾਜ ਕਰਵਾਇਆ ਜਾ ਰਿਹਾ ਸੀ। ਉਨ੍ਹਾਂ ਵੱਲੋਂ ਡਾਕਟਰਾਂ 'ਤੇ ਭਰੋਸਾ ਵੀ ਜਤਾਇਆ ਗਿਆ ਪਰ ਜਦੋਂ ਉਸ ਦੀ ਡਿਲਿਵਰੀ ਦਾ ਸਮਾਂ ਆਇਆ ਤਾਂ ਡਾਕਟਰਾਂ ਵੱਲੋਂ ਉਸ ਦਾ ਇਲਾਜ ਕਰਨ ਦੀ ਬਜਾਏ ਘਰ ਭੇਜ ਦਿੱਤਾ ਗਿਆ।
ਇਹ ਵੀ ਪੜ੍ਹੋ : ਟਰੂਡੋ ਨੇ ਪਾਰਟੀ ਨੂੰ 2025 ਤੱਕ ਬਣਾਏ ਰੱਖਣ ਲਈ ਸੱਤਾ 'ਚ ਵਿਰੋਧੀ ਦਲ ਨਾਲ ਕੀਤਾ ਸਮਝੌਤਾ
ਗਰਭਵਤੀ ਔਰਤ ਦੀ ਸਿਹਤ ਖ਼ਰਾਬ ਹੋਣ ਤੋਂ ਬਾਅਦ ਜਦੋਂ ਉਸ ਨੂੰ ਡਾਕਟਰ ਦੇ ਕੋਲ ਲਿਆਂਦਾ ਗਿਆ ਤਾਂ ਉਨ੍ਹਾਂ ਨੇ ਉਸ ਨੂੰ ਵੈਂਟੀਲੇਟਰ 'ਤੇ ਪਾ ਦਿੱਤਾ, ਜਿਥੇ ਹੀ ਕੁਝ ਦਿਨਾਂ ਬਾਅਦ ਉਸ ਦੀ ਮੌਤ ਹੋ ਗਈ। ਇਸ ਦੌਰਾਨ ਗੁੱਸੇ 'ਚ ਆਏ ਪਰਿਵਾਰਕ ਮੈਂਬਰਾਂ ਵੱਲੋਂ ਹਸਪਤਾਲ ਦੇ ਬਾਹਰ ਧਰਨਾ ਪ੍ਰਦਰਸ਼ਨ ਕੀਤਾ ਗਿਆ। ਮ੍ਰਿਤਕਾ ਦੇ ਪਤੀ ਨੇ ਕਿਹਾ ਕਿ ਡਾਕਟਰ ਵੱਲੋਂ ਲਗਾਤਾਰ ਹੀ ਉਨ੍ਹਾਂ ਨੂੰ ਭਰੋਸੇ 'ਚ ਲੈ ਕੇ ਇਲਾਜ ਕੀਤਾ ਜਾ ਰਿਹਾ ਸੀ ਪਰ ਜਦੋਂ ਉਸ ਦਾ ਡਿਲਿਵਰੀ ਦਾ ਸਮਾਂ ਆਇਆ ਤਾਂ ਉਸ ਨੂੰ ਘਰ ਭੇਜ ਦਿੱਤਾ ਗਿਆ।
ਇਹ ਵੀ ਪੜ੍ਹੋ : ਬ੍ਰਿਟੇਨ ਜਾ ਰਹੇ ਯੂਕ੍ਰੇਨ ਦੇ ਦਿਵਿਆਂਗ ਬੱਚਿਆਂ ਨੂੰ ਦਸਤਾਵੇਜ਼ ਦੀ ਕਮੀ ਕਾਰਨ ਪੋਲੈਂਡ ਰੁਕਣਾ ਪਿਆ
ਘਰ ਪਹੁੰਚਣ 'ਤੇ ਪਤਨੀ ਦੀ ਹਾਲਤ ਬਦ ਤੋਂ ਬਦਤਰ ਹੋ ਗਈ ਤਾਂ ਮੁੜ ਉਸ ਨੂੰ ਉਸੇ ਡਾਕਟਰ ਕੋਲ ਲਿਆਂਦਾ ਗਿਆ। ਡਾਕਟਰ ਨੇ ਉਨ੍ਹਾਂ ਨੂੰ ਕਿਸੇ ਹੋਰ ਹਸਪਤਾਲ ਰੈਫਰ ਕਰ ਦਿੱਤਾ, ਜਿਸ ਦੌਰਾਨ ਮੇਰੀ ਪਤਨੀ ਦੀ ਮੌਤ ਹੋ ਗਈ। ਇਸੇ ਦੇ ਰੋਸ 'ਚ ਅਸੀਂ ਹਸਪਤਾਲ ਦੇ ਬਾਹਰ ਧਰਨਾ ਦੇ ਰਹੇ ਹਾਂ ਅਤੇ ਸਾਡੀ ਮੰਗ ਹੈ ਕਿ ਇਸ ਹਸਪਤਾਲ ਦੇ ਅਧਿਕਾਰੀਆਂ ਦੇ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜੋ ਕਿ ਭਵਿੱਖ 'ਚ ਵੀ ਇਹ ਕਿਸੇ ਨਾਲ ਇਸ ਤਰ੍ਹਾਂ ਨਾ ਕਰ ਸਕਣ। ਉਥੇ ਹੀ ਦੂਜੇ ਪਾਸੇ ਮੌਕੇ 'ਤੇ ਪਹੁੰਚੀ ਪੁਲਸ ਨੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੇ ਬਿਆਨ ਦਰਜ ਕੀਤੇ। ਇਸ ਦੌਰਾਨ ਪੁਲਸ ਨੇ ਕਿਹਾ ਕਿ ਮਾਮਲੇ 'ਚ ਜੋ ਵੀ ਦੋਸ਼ੀ ਹੋਵੇਗਾ, ਉਸ ਖਿਲਾਫ਼ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : PM ਮੋਦੀ ਨੇ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨਾਲ ਫੋਨ 'ਤੇ ਕੀਤੀ ਗੱਲਬਾਤ
ਨੋਟ - ਇਸ ਖਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ