ਨਾਬਾਲਗਾ ਨਾਲ ਜਬਰ-ਜ਼ਨਾਹ, 2 ਨਾਮਜ਼ਦ
Monday, Jan 22, 2018 - 07:48 AM (IST)

ਤਰਨਤਾਰਨ, (ਰਾਜੂ)- ਥਾਣਾ ਚੋਹਲਾ ਸਾਹਿਬ ਦੀ ਪੁਲਸ ਨੇ ਨਾਬਾਲਗਾ ਨਾਲ ਜਬਰ-ਜ਼ਨਾਹ ਕਰਨ ਦੇ ਦੋਸ਼ ਹੇਠ ਦੋ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਪੀੜਤ ਲੜਕੀ ਦੀ ਮਾਂ ਨੇ ਦੱਸਿਆ ਕਿ ਉਸ ਦੀ ਲੜਕੀ (14) ਘਰੋਂ ਦੁਕਾਨ ਤੋਂ ਦੁੱਧ ਲੈਣ ਗਈ ਤਾਂ ਜੋਧਾ ਸਿੰਘ ਪੁੱਤਰ ਵੱਸਣ ਸਿੰਘ ਅਤੇ ਜਸਬੀਰ ਸਿੰਘ ਪੁੱਤਰ ਸੁੱਖਾ ਸਿੰਘ ਵਾਸੀ ਮੁੰਡਾ ਪਿੰਡ ਉਸ ਨੂੰ ਗੱਡੀ 'ਚ ਪਿੰਡ ਘੜਕੇ ਸਾਈਡ ਵੱਲ ਬੰਬੀ 'ਤੇ ਲੈ ਗਏ ਤੇ ਉਸ ਨਾਲ ਜਬਰ-ਜ਼ਨਾਹ ਕੀਤਾ। ਇਸ ਸਬੰਧੀ ਜਾਂਚ ਅਫਸਰ ਏ. ਐੱਸ. ਆਈ. ਬਲਵਿੰਦਰ ਕੌਰ ਨੇ ਉਕਤ ਦੋਸ਼ੀਆਂ ਖਿਲਾਫ ਮੁਕੱਦਮਾ ਦਰਜ ਕਰ ਕੇ ਜਾਂਚ ਅਮਲ 'ਚ ਲਿਆਂਦੀ ਹੈ।