ਪ੍ਰੇਮ ਸਿੰਘ ਚੰਦੂਮਾਜਰਾ ਦੇ ਕਰੀਬੀ ਦਲਬੀਰ ਸਿੰਘ ਕਾਈਨੌਰ ਦੀ ਕਰੰਟ ਲੱਗਣ ਕਾਰਣ ਮੌਤ

2/28/2021 12:13:59 PM

ਮੋਰਿੰਡਾ (ਅਰਨੋਲੀ)- ਸਾਬਕਾ ਲੋਕ ਸਭਾ ਮੈਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦੇ ਕਰੀਬੀ ਦਲਬੀਰ ਸਿੰਘ ਕਾਈਨੌਰ ਦਾ ਉਨ੍ਹਾਂ ਦੇ ਮੜੋਲੀ ਕਲਾਂ ਸਥਿਤ ਪੋਲਟਰੀ ਫਾਰਮ ਵਿਖੇ ਕਰੰਟ ਲੱਗਣ ਕਾਰਣ ਦਿਹਾਂਤ ਹੋ ਗਿਆ, ਜਿਨਾਂ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਪਿੰਡ ਦੇ ਕਾਈਨੌਰ ਵਿਖੇ ਕੀਤਾ ਗਿਆ। ਦਲਬੀਰ ਸਿੰਘ ਸਾਬਕਾ ਮੁੱਖ ਮੰਤਰੀ ਪੰਜਾਬ ਪ੍ਰਕਾਸ਼ ਸਿੰਘ ਬਾਦਲ ਦੀ ਸੁਰੱਖਿਆ ਵਿਚ ਵੀ ਕੰਮ ਕਰ ਚੁੱਕੇ ਹਨ। ਮਿਲੀ ਜਾਣਕਾਰੀ ਮੁਤਾਬਕ ਦਲਬੀਰ ਸਿੰਘ ਸ਼ਾਮ ਛੇ ਵਜੇ ਪਿੰਡ ਕਾਈਨੌਰ ਵਿਖੇ ਮੋਟਰ ਚਲਾਉਣ ਗਏ ਸਨ, ਜਦੋਂ ਉਹ ਸਟਾਟਰ ਚਲਾਉਣ ਲੱਗੇ ਤਾਂ ਉਨ੍ਹਾਂ ਨੂੰ ਕਰੰਟ ਲੱਗ ਗਿਆ। ਜਿਸ ਕਾਰਣ ਦਲਬੀਰ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਇਹ ਵੀ ਪੜ੍ਹੋ : ਮਾਮਲਾ ਅਗਲੇ ਮੁੱਖ ਮੰਤਰੀ ਦਾ, ਪੰਜਾਬ ਕਾਂਗਰਸ ’ਚ ਵੀ ਖੜਕਾ-ਦੜਕਾ ਸ਼ੁਰੂ!

ਉਨ੍ਹਾਂ ਦੇ ਅੰਤਿਮ ਸੰਸਕਾਰ ਮੌਕੇ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਸਾਬਕਾ ਮੈਂਬਰ ਲੋਕ ਸਭਾ ਸ੍ਰੀ ਅਨੰਦਪੁਰ ਸਾਹਿਬ, ਵਿਧਾਇਕ ਹਰਰਿੰਦਰ ਪਾਲ ਸਿੰਘ ਚੰਦੂਮਾਜਰਾ, ਐਡਵੋਕੇਟ ਸਿਮਰਨਜੀਤ ਸਿੰਘ ਚੰਦੂਮਾਜਰਾ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਹਰਮੋਹਣ ਸਿੰਘ ਸੰਧੂ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਅਜਮੇਰ ਸਿੰਘ ਖੇਡ਼ਾ, ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਕੌਂਸਲਰ ਅੰਮ੍ਰਿਤਪਾਲ ਸਿੰਘ ਖੱਟਡ਼ਾ, ਸਾਬਕਾ ਕੌਂਸਲਰ ਜਗਵਿੰਦਰ ਸਿੰਘ ਪੰਮੀ, ਮਾਰਕੀਟ ਕਮੇਟੀ ਮੋਰਿੰਡਾ ਦੇ ਸਾਬਕਾ ਚੇਅਰਮੈਨ ਜਸਵਿੰਦਰ ਸਿੰਘ ਛੋਟੂ, ਲੈਂਡ ਮਾਰਗੇਜ ਬੈਂਕ ਮੋਰਿੰਡਾ ਦੇ ਚੇਅਰਮੈਨ ਹਰਮਿੰਦਰ ਸਿੰਘ ਡਿੰਪੀ, ਹਰਚੰਦ ਸਿੰਘ ਡੂਮਛੇਡ਼ੀ, ਸੀਨੀਅਰ ਆਗੂ ਪਰਮਿੰਦਰ ਸਿੰਘ ਬਿੱਟੂ ਕੰਗ, ਬਲਾਕ ਸੰਮਤੀ ਮੋਰਿੰਡਾ ਦੇ ਸਾਬਕਾ ਚੇਅਰਮੈਨ ਜਸਬੀਰ ਸਿੰਘ ਕਾਈਨੌਰ, ਬਹਾਦਰ ਸਿੰਘ ਕਾਈਨੌਰ, ਭਿੰਦਰ ਸਿੰਘ ਕਾਈਨੌਰ, ਰਾਜਬੀਰ ਸਿੰਘ ਕਲਸੀ, ਸੀਨੀਅਰ ਆਗੂ ਜੁਗਰਾਜ ਸਿੰਘ ਮਾਨਖੇਡ਼ੀ, ਧਰਮਿੰਦਰ ਸਿੰਘ ਕੋਟਲੀ, ਸਾਬਕਾ ਕੌਂਸਲਰ ਜਗਪਾਲ ਸਿੰਘ ਜੋਲੀ, ਜੁਝਾਰ ਸਿੰਘ ਮਾਵੀ ਪ੍ਰਧਾਨ ਆਡ਼੍ਹਤੀ ਐਸੋਸੀਏਸ਼ਨ ਮੋਰਿੰਡਾ, ਸਰਪੰਚ ਗੁਰਪ੍ਰੀਤ ਸਿੰਘ ਗੋਪਾਲਪੁਰ, ਪਿਸ਼ੋਰਾ ਸਿੰਘ ਸੱਖੋਮਾਜਰਾ ਆਦਿ ਨੇ ਹਾਜ਼ਰੀ ਲਗਵਾਈ।


Gurminder Singh

Content Editor Gurminder Singh