ਕਰਤਾਰਪੁਰ ਲਾਂਘੇ ''ਤੇ ਸਿਆਸੀ ਖੇਡਾਂ ਖੇਡ ਰਹੇ ਕੈਪਟਨ ਤੇ ਪੰਨੂੰ : ਚੰਦੂਮਾਜਰਾ (ਵੀਡੀਓ)

Friday, Dec 21, 2018 - 07:24 PM (IST)

ਦਿੱਲੀ\ਚੰਡੀਗੜ੍ਹ : ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸ੍ਰੀ ਆਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਕਾਰੀਡੋਰ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ 'ਤੇ ਗੁਰਪਤਵੰਤ ਸਿੰਘ ਪੰਨੂੰ ਨੂੰ ਬਿਆਨਬਾਜ਼ੀ ਤੋਂ ਗੇਰੁਜ਼ ਕਰਨ ਲਈ ਕਿਹਾ ਹੈ। ਚੰਦੂਮਾਜਰਾ ਨੇ ਕਿਹਾ ਕਿ ਇਹ ਇਕ ਧਾਰਮਿਕ ਮਾਮਲਾ ਹੈ ਅਤੇ ਇਸ ਨਾਲ ਹਜ਼ਾਰਾਂ ਸੰਗਤਾਂ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ, ਇਸ ਲਈ ਇਸ 'ਤੇ ਸਿਆਸਤ ਨਹੀਂ ਕੀਤੀ ਜਾਣੀ ਚਾਹੀਦੀ। 
ਇਸ ਦੇ ਨਾਲ ਹੀ ਚੰਦੂਮਾਜਰਾ ਨੇ ਐੱਚ. ਐੱਸ. ਫੂਲਕਾ ਵਲੋਂ ਐੱਸ. ਜੀ. ਪੀ. ਸੀ. 'ਤੇ ਦਿੱਤੇ ਬਿਆਨ ਦੀ ਨਿੰਦਾ ਕੀਤੀ ਹੈ। ਚੰਦੂਮਾਜਰਾ ਨੇ ਕਿਹਾ ਕਿ ਐੱਸ. ਜੀ. ਪੀ. ਸੀ. ਦਾ ਹਾਊਸ ਕਾਨੂੰਨ ਮੁਤਾਬਕ ਹੈ ਅਤੇ ਕਾਨੂੰਨ ਮੁਤਾਬਕ ਹੀ ਕੰਮ ਕਰ ਰਿਹਾ ਹੈ। ਚੰਦੂਮਾਜਰਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਕਾਰਜਕਾਲ ਦਾ ਅਜੇ ਕੁਝ ਸਮਾਂ ਬਾਕੀ ਹੈ, ਸਰਕਾਰ ਵਲੋਂ ਐੱਸ. ਜੀ. ਪੀ. ਸੀ. ਦੀਆਂ ਚੋਣਾਂ ਕਰਵਾਉਣ ਲਈ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਇਸ ਦਾ ਜਵਾਬ ਫੂਲਕਾ ਨੂੰ ਵੀ ਕੇਂਦਰ ਵਲੋਂ ਭੇਜ ਦਿੱਤਾ ਗਿਆ ਹੈ।


author

Gurminder Singh

Content Editor

Related News