ਪੰਜਾਬ ਦੇ ਨੁਕਸਾਨ ਵਾਲੀਆਂ ਖੇਡਾਂ ਖੇਡ ਰਿਹੇ ਸਿੱਧੂ : ਚੰਦੂਮਾਜਰਾ (ਵੀਡੀਓ)
Wednesday, Jul 25, 2018 - 07:13 PM (IST)
ਨਵੀਂ ਦਿੱਲੀ\ਚੰਡੀਗੜ੍ਹ : ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਨਵਜੋਤ ਸਿੱਧੂ 'ਤੇ ਵੱਡਾ ਹਮਲਾ ਬੋਲਿਆ ਹੈ। ਨਵਜੋਤ ਸਿੱਧੂ ਵਲੋਂ ਅਕਾਲੀ ਦਲ 'ਤੇ ਲਗਾਏ ਜਾ ਰਹੇ ਦੋਸ਼ਾਂ 'ਤੇ ਬੋਲਦੇ ਹੋਏ ਚੰਦੂਮਾਜਰਾ ਨੇ ਕਿਹਾ ਕਿ ਸਿੱਧੂ ਕਿਸੇ 'ਤੇ ਦੋਸ਼ ਲਗਾਉਣ ਤੋਂ ਪਹਿਲਾਂ ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਗਿਨਾਉਣ। ਪੰਜਾਬ ਸਰਕਾਰ ਵਲੋਂ ਅਕਾਲੀ ਦਲ ਸਮੇਂ ਸ਼ੁਰੂ ਕੀਤੇ ਗਏ ਵਿਕਾਸ ਕਾਰਜਾਂ ਦੇ ਕੰਮਾਂ ਵਿਚ ਰੁਕਾਵਟਾਂ ਪਾਉਣ ਦੇ ਦੋਸ਼ ਲਗਾਉਂਦੇ ਹੋਏ ਚੰਦੂਮਾਜਰਾ ਨੇ ਕਿਹਾ ਕਿ ਨਵਜੋਤ ਸਿੱਧੂ ਸੂਬੇ ਦੇ ਹਿੱਤ ਵਿਚ ਨਾ ਹੋਣ ਵਾਲੀਆਂ ਖੇਡਾਂ ਖੇਡ ਰਿਹੇ ਹਨ।
ਚੰਦੂਮਾਜਰਾ ਨੇ ਕਿਹਾ ਕਿ ਚੋਣਾਂ ਸਮੇਂ ਤਾਂ ਸਰਕਾਰ ਵਲੋਂ ਵੱਡੇ-ਵੱਡੇ ਵਾਅਦੇ ਕੀਤੇ ਗਏ ਸਨ ਜਦਕਿ ਹੁਣ ਸਰਕਾਰ ਕਿਸਾਨਾਂ ਅਤੇ ਸਨਅਤਕਾਰਾਂ ਨਾਲ ਕੀਤੇ ਵਾਅਦਿਆਂ ਤੋਂ ਮੁੱਕਰ ਗਈ ਹੈ। ਅਕਾਲੀ ਆਗੂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਬਿਜਲੀ ਦੀਆਂ ਕੀਮਤਾਂ ਤਾਂ ਵਧਾ ਦਿੱਤੀਆਂ ਗਈਆਂ ਹਨ ਪਰ ਬਾਵਜੂਦ ਇਸ ਦੇ ਲੋਕਾਂ ਨੂੰ ਪੂਰੀ ਬਿਜਲੀ ਨਹੀਂ ਦਿੱਤੀ ਜਾ ਰਹੀ ਹੈ।