ਪੰਜਾਬ ਸਰਕਾਰ ਤੇ ਸ਼੍ਰੋਮਣੀ ਕਮੇਟੀ ਨੂੰ ਇਕੱਠੇ ਮਨਾਉਣਾ ਚਾਹੀਦਾ ਸੀ ''ਪ੍ਰਕਾਸ਼ ਪੁਰਬ'' : ਚੰਦੂਮਾਜਰਾ

Friday, Oct 11, 2019 - 01:56 PM (IST)

ਪੰਜਾਬ ਸਰਕਾਰ ਤੇ ਸ਼੍ਰੋਮਣੀ ਕਮੇਟੀ ਨੂੰ ਇਕੱਠੇ ਮਨਾਉਣਾ ਚਾਹੀਦਾ ਸੀ ''ਪ੍ਰਕਾਸ਼ ਪੁਰਬ'' : ਚੰਦੂਮਾਜਰਾ

ਨਵੀਂ ਦਿੱਲੀ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਪ੍ਰੇਮ ਸਿੰਘ ਚੰਦੂਮਾਜਰਾ ਦਾ ਕਹਿਣਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ. ਜੀ. ਪੀ. ਸੀ.) ਅਤੇ ਪੰਜਾਬ ਸਰਕਾਰ ਨੂੰ ਮਿਲ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਭਾਵੇਂ ਹੀ ਸਰਕਾਰ ਅਤੇ ਸ਼੍ਰੋਮਣੀ ਕਮੇਟੀ ਵੱਖ-ਵੱਖ ਸਮਾਗਮ ਕਰ ਰਹੀ ਹੈ ਪਰ ਜੇਕਰ ਇਕੱਠੇ ਮਿਲ ਕੇ ਇਹ ਸਮਾਗਮ ਕੀਤੇ ਜਾਂਦੇ ਤਾਂ ਸਮਾਜ 'ਚ ਵਧੀਆ ਸੰਦੇਸ਼ ਜਾਂਦਾ।

ਇਸ ਦੇ ਨਾਲ ਹੀ ਦੇਸ਼ ਦੀਆਂ ਸਰਹੱਦਾਂ 'ਤੇ ਦਿਖਾਈ ਦੇ ਰਹੇ ਡਰੋਨ ਦੇ ਮਾਮਲੇ 'ਚ ਚੰਦੂਮਾਜਰਾ ਨੇ ਕਿਹਾ ਕਿ ਇਹ ਦੇਸ਼ ਦੀ ਸੁਰੱਖਿਆ ਦਾ ਇਕ ਗੰਭੀਰ ਮੁੱਦਾ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਪੰਜਾਬ ਦਾ ਮਾਹੌਲ ਖਰਾਬ ਕਰਨਾ ਚਾਹੁੰਦਾ ਹੈ ਅਤੇ ਇਸ ਦੇ ਲਈ ਕੇਂਦਰ ਸਰਕਾਰ ਨੂੰ ਗੰਭੀਰ ਨੋਟਿਸ ਲੈਣਾ ਚਾਹੀਦਾ ਹੈ।


author

Babita

Content Editor

Related News