ਸੁਖਬੀਰ ਬਾਦਲ ਨਾਲ ਚੱਟਾਨ ਵਾਂਗ ਖੜ੍ਹਾ ਹਾਂ : ਪ੍ਰੋ. ਚੰਦੂਮਾਜਰਾ

01/17/2020 1:54:35 PM

ਚੰਡੀਗੜ੍ਹ (ਅਸ਼ਵਨੀ) : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਖੁਲਾਸਾ ਕੀਤਾ ਕਿ ਮੀਡੀਆ ਦੇ ਕੁਝ ਹਿੱਸਿਆਂ ਵਲੋਂ ਅਕਾਲੀ ਦਲ ਅੰਦਰ ਅੰਦਰੂਨੀ ਵਿਰੋਧਤਾ ਹੋਣ ਦਾ ਭੁਲੇਖਾ ਖੜ੍ਹਾ ਕਰਨ ਲਈ ਰਾਈ ਦਾ ਪਹਾੜ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਉਹ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨਾਲ ਚੱਟਾਨ ਵਾਂਗ ਖੜ੍ਹੇ ਹਨ। ਇਥੇ ਇਕ ਪ੍ਰੈੱਸ ਬਿਆਨ ਜਾਰੀ ਕਰਦਿਆਂ ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਉਨ੍ਹਾਂ ਵਲੋਂ ਕੋਰ ਕਮੇਟੀ ਮੀਟਿੰਗ 'ਚੋਂ ਅੱਧਵਾਟੇ ਉਠ ਕੇ ਜਾਣ ਦੇ ਗਲਤ ਅਰਥ ਕੱਢਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਮੈਂ ਸਪੱਸ਼ਟ ਦੱਸਦਾ ਹਾਂ ਕਿ ਮੈਨੂੰ ਕੁੱਝ ਟਾਲੇ ਨਾ ਸਕਣ ਵਾਲੇ ਜ਼ਰੂਰੀ ਰੁਝੇਵਿਆਂ ਕਰ ਕੇ ਕੋਰ ਕਮੇਟੀ ਦੀ ਮੀਟਿੰਗ 'ਚੋਂ ਜਾਣਾ ਪਿਆ ਸੀ, ਮੀਟਿੰਗ 'ਚੋਂ ਜਾਣ ਤੋਂ ਪਹਿਲਾਂ ਮੈਂ ਪਾਰਟੀ ਪ੍ਰਧਾਨ ਤੋਂ ਆਗਿਆ ਲਈ ਸੀ। ਉਨ੍ਹਾਂ ਕਿਹਾ ਕਿ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਸੰਸਦ ਮੈਂਬਰ ਸੁਖਦੇਵ ਸਿੰਘ ਢੀਂਡਸਾ ਅਤੇ ਪਰਮਿੰਦਰ ਸਿੰਘ ਢੀਂਡਸਾ ਨੂੰ ਮੁਅੱਤਲ ਕੀਤੇ ਜਾਣ ਸਮੇਤ ਮੀਟਿੰਗ ਵਿਚ ਲਏ ਗਏ ਸਾਰੇ ਫੈਸਲਿਆਂ ਨਾਲ ਮੈਂ ਪੂਰੀ ਤਰ੍ਹਾਂ ਸਹਿਮਤ ਹਾਂ। ਚੰਦੂਮਾਜਰਾ ਨੇ ਕਿਹਾ ਕਿ ਸਮੁੱਚੀ ਪਾਰਟੀ ਪੂਰੀ ਮਜ਼ਬੂਤੀ ਨਾਲ ਪਾਰਟੀ ਪ੍ਰਧਾਨ ਦੇ ਪਿੱਛੇ ਖੜ੍ਹੀ ਹੈ ਅਤੇ ਉਨ੍ਹਾਂ ਦੀਆਂ ਪ੍ਰਾਪਤੀਆਂ 'ਤੇ ਫਖ਼ਰ ਮਹਿਸੂਸ ਕਰਦੀ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਆਪਣੇ ਉਪ ਮੁੱਖ ਮੰਤਰੀ ਦੇ ਕਾਰਜਕਾਲ ਦੌਰਾਨ ਪੰਜਾਬ ਨੂੰ ਤਰੱਕੀ ਦੇ ਰਾਹ 'ਤੇ ਬਹੁਤ ਅੱਗੇ ਲੈ ਕੇ ਗਏ ਹਨ ਅਤੇ ਉਹ ਵਿਕਾਸ-ਪੁਰਸ਼ ਵਜੋਂ ਜਾਣੇ ਜਾਂਦੇ ਹਨ।


Anuradha

Content Editor

Related News