ਜੰਮੂ-ਕਸ਼ਮੀਰ ਭਾਸ਼ਾ ਬਿੱਲ ''ਚੋਂ ''ਪੰਜਾਬੀ'' ਨੂੰ ਕੱਢਣ ਦੀ ਨਿਖੇਧੀ, ਅਕਾਲੀ ਦਲ ਨੇ ਕੇਂਦਰ ਨੂੰ ਲਿਖੀ ਚਿੱਠੀ

09/04/2020 8:19:23 AM

ਚੰਡੀਗੜ੍ਹ (ਅਸ਼ਵਨੀ) : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਜੰਮੂ-ਕਸ਼ਮੀਰ ਅੰਦਰ ਪੰਜਾਬੀ ਨੂੰ ਰਾਜ ਭਾਸ਼ਾ ਦੀ ਸੂਚੀ 'ਚੋਂ ਬਾਹਰ ਕੱਢਣਾ ਮੰਦਭਾਗਾ ਵਰਤਾਰਾ ਹੈ।

ਇਹ ਵੀ ਪੜ੍ਹੋ : ਮੋਗਾ 'ਚ ਦਿਲ ਕੰਬਾਊ ਵਾਰਦਾਤ, ਜਿੰਮ ਮਾਲਕ 'ਤੇ ਅੰਨ੍ਹੇਵਾਹ ਚਲਾਈਆਂ ਗੋਲੀਆਂ

ਚੰਦੂਮਾਜਰਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕੇਂਦਰ ਸਰਕਾਰ 'ਤੇ ਆਪਣੇ ਇਸ ਫ਼ੈਸਲੇ ਨੂੰ ਵਾਪਸ ਲੈਣ ਲਈ ਜ਼ੋਰ ਪਾਵੇਗਾ। ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਪੰਜਾਬੀਆਂ ਦਾ ਇਸ ਖੇਤਰ ਨਾਲ ਇਤਿਹਾਸਿਕ ਪਿਛੋਕੜ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਵੀ ਵੱਡੀ ਗਿਣਤੀ ’ਚ ਪੰਜਾਬੀ ਭਾਈਚਾਰਾ ਇਸ ਖਿੱਤੇ ’ਚ ਵੱਸਦਾ ਹੈ।

ਇਹ ਵੀ ਪੜ੍ਹੋ : ਵਿਆਹ ਵਾਲੇ ਘਰ 'ਚ ਗੂੰਜੀਆਂ ਮੌਤ ਦੀਆਂ ਚੀਕਾਂ, ਪਲਾਂ 'ਚ ਪੈ ਗਿਆ ਰੋਣ-ਕੁਰਲਾਉਣ

ਉਨ੍ਹਾਂ ਕਿਹਾ ਕਿ ਜੰਮੂ-ਕਸ਼ਮੀਰ 'ਚ ਜਿੱਥੇ ਪਹਿਲਾਂ ਉਰਦੂ, ਡੋਗਰੀ ਆਦਿ ਭਾਸ਼ਾਵਾਂ ਨੂੰ ਰਾਜ ਭਾਸ਼ਾ ਦਾ ਦਰਜਾ ਦਿੱਤਾ ਗਿਆ ਸੀ, ਉੱਥੇ ਹੀ ਪੰਜਾਬੀ ਵੀ ਇਸ ਸੂਚੀ 'ਚ ਸ਼ਾਮਲ ਸੀ ਪਰ ਅਚਾਨਕ ਪੰਜਾਬੀ ਨੂੰ ਇਸ ਸੂਚੀ 'ਚੋਂ ਕੱਢਣਾ ਅਤਿ ਦੁਖ਼ਦਾਈ ਫ਼ੈਸਲਾ ਹੈ। ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਉੁਨ੍ਹਾਂ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਨੂੰ ਪੱਤਰ ਲਿਖ ਕੇ ਇਸ ਫ਼ੈਸਲੇ ਨੂੰ ਵਾਪਸ ਲੈਣ ਦੀ ਮੰਗ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਕੈਂਚੀ ਨਾਲ ਪਤਨੀ ਦਾ ਕਤਲ ਕਰ ਦੌੜਿਆ ਪਤੀ, ਖ਼ੂਨ ਨਾਲ ਲਥਪਥ ਮਾਂ ਦੀ ਲਾਸ਼ ਕੋਲ ਰੋਂਦੇ ਰਹੇ ਬੱਚੇ

ਚੰਦੂਮਾਜਰਾ ਨੇ ਕਿਹਾ ਕਿ ਦੇਸ਼ ਅਤੇ ਵਿਦੇਸ਼ ਦੀ ਧਰਤੀ ’ਤੇ ਵੱਸਦੇ ਕਰੋੜਾਂ ਪੰਜਾਬੀਆਂ ਦੀਆਂ ਭਾਵਨਾਵਾਂ ਨੂੰ ਕੇਂਦਰ ਦੇ ਇਸ ਫ਼ੈਸਲੇ ਨੇ ਡੂੰਘੀ ਸੱਟ ਮਾਰੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਨੂੰ ਪੰਜਾਬੀ ਭਾਈਚਾਰੇ ਅਤੇ ਪੰਜਾਬੀ ਭਾਸ਼ਾ ਦੇ ਪ੍ਰਸ਼ੰਸਕਾਂ ਦੀਆਂ ਭਾਵਨਾਵਾਂ ਦਾ ਖਿਆਲ ਰੱਖਦੇ ਹੋਏ ਜੰਮੂ-ਕਸ਼ਮੀਰ ਅੰਦਰ ਪੰਜਾਬੀ ਨੂੰ ਰਾਜ ਭਾਸ਼ਾ ਦੇ ਦਰਜੇ ਅੰਦਰ ਰੱਖਣਾ ਜ਼ਰੂਰੀ ਹੈ।

 


Babita

Content Editor

Related News