ਟਕਸਾਲੀ ਆਗੂਆਂ ਨੂੰ ਪਾਰਟੀ ''ਚੋਂ ਕੱਢਣ ''ਤੇ ਜਾਣੋ ਕੀ ਬੋਲੇ ਚੰਦੂਮਾਜਰਾ

11/13/2018 12:46:15 PM

ਸ੍ਰੀ ਆਨੰਦਪੁਰ ਸਾਹਿਬ— ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਟਕਸਾਲੀ ਆਗੂ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਰਤਨ ਸਿੰਘ ਅਜਨਾਲਾ ਨੂੰ ਪਾਰਟੀ 'ਚੋਂ ਬਾਹਰ ਕੱਢਣ 'ਤੇ ਅਕਾਲੀ ਆਗੂ ਅਤੇ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਰਣਜੀਤ ਸਿੰਘ ਬ੍ਰਹਮਪੁਰਾ ਸਮੇਤ ਹੋਰ ਸੀਨੀਅਰ ਆਗੂਆਂ ਦਾ ਅਕਾਲੀ ਦਲ 'ਚੋਂ ਬਾਹਰ ਹੋਣਾ ਬਹੁਤ ਹੀ ਮੰਦਭਾਗਾ ਹੈ। ਉਨ੍ਹਾਂ ਨੇ ਕਿਹਾ ਕਿ ਬ੍ਰਹਮਪੁਰਾ ਦੀਆਂ ਸ਼੍ਰੋਮਣੀ ਅਕਾਲੀ ਦਲ 'ਚ ਬੇਹੱਦ ਵੱਡੀਆਂ ਸੇਵਾਵਾਂ ਅਤੇ ਵੱਡਾ ਰਾਜਸੀ ਕੱਦ ਸੀ। ਬ੍ਰਹਮਪੁਰਾ ਨੇ ਲੰਬਾ ਸਮੇਂ ਪਾਰਟੀ ਲਈ ਸਖਤ ਘਾਲਣਾਘਾਲੀ ਹੈ ਪਰ ਪਿਛਲੇ ਦਿਨਾਂ 'ਚ ਬਣੇ ਹਾਲਾਤਾਂ ਕਾਰਨ ਪਾਰਟੀ ਕੋਰ ਕਮੇਟੀ ਨੇ ਉਨ੍ਹਾਂ ਨੂੰ ਪਾਰਟੀ 'ਚੋਂ ਬਾਹਰ ਕਰਨ ਦਾ ਸਖਤ ਫੈਸਲਾ ਲਿਆ ਹੈ। ਚੰਦੂਮਾਜਰਾ ਬੀਤੇ ਦਿਨ ਸ੍ਰੀ ਆਨੰਦਪੁਰ ਸਾਹਿਬ ਵਿਖੇ ਪੀ. ਐੱਸ. ਪੀ. ਸੀ. ਐੱਲ. ਦੇ ਸਥਾਨਕ ਗੈਸਟ ਹਾਊਸ ਵਿਖੇ ਪਹੁੰਚੇ ਸਨ। 

ਸ਼੍ਰੋਮਣੀ ਅਕਾਲੀ ਦਲ ਵੱਲੋਂ ਉਕਤ ਆਗੂਆਂ ਨੂੰ ਪਾਰਟੀ 'ਚੋਂ ਕੱਢਣ ਤੋਂ ਪਹਿਲਾ ਉਨ੍ਹਾਂ ਦਾ ਪੱਖ ਨਾ ਸੁਣਨ ਸਬੰਧੀ ਸਵਾਲਾਂ ਨੂੰ ਟਾਲਦਿਆਂ ਚੰਦੂਮਾਜਰਾ ਨੇ ਕਿਹਾ ਕਿ ਬੀਤੇ ਦਿਨਾਂ 'ਚ ਬਣੇ ਹਾਲਤਾਂ ਦੀ ਰਿਪੋਰਟ ਦੇ ਆਧਾਰ 'ਤੇ ਪਾਰਟੀ ਪ੍ਰਧਾਨ ਵੱਲੋਂ ਕੋਰ ਕਮੇਟੀ ਅੱਗੇ ਰੱਖੇ ਵਿਚਾਰਾਂ ਦੇ ਆਧਾਰ 'ਤੇ ਸਰਬ ਸੰਮਤੀ ਨਾਲ ਇਨ੍ਹਾਂ ਆਗੂਆਂ ਨੂੰ ਪਾਰਟੀ ਤੋਂ ਵੱਖ ਕਰਨ ਦਾ ਫੈਸਲਾ ਹੋਇਆ ਹੈ। ਇਸ ਦੇ ਨਾਲ ਹੀ ਸਿੱਟ ਵੱਲੋਂ ਸੁਖਬੀਰ ਬਾਦਲ ਅਤੇ ਪ੍ਰਕਾਸ਼ ਸਿੰਘ ਬਾਦਲ ਨੂੰ ਸੰਮਨ ਜਾਰੀ ਹੋਣ ਸਬੰਧੀ ਚੰਦੂਮਾਜਰਾ ਨੇ ਕਿਹਾ ਕਿ ਬੀਤੇ ਦਿਨ ਪਾਰਟੀ ਦੀ ਕੋਰ ਕਮੇਟੀ ਦੀ ਹੋਈ ਮੀਟਿੰਗ 'ਚ ਫੈਸਲਾ ਕੀਤਾ ਗਿਆ ਸੀ ਕਿ ਪਾਰਟੀ ਦੇ ਉਕਤ ਦੋਵੇਂ ਆਗੂ ਵਿਸ਼ੇਸ਼ ਜਾਂਚ ਟੀਮ 'ਚ ਆਪਣਾ ਪੱਖ ਮਜ਼ਬੂਤੀ ਨਾਲ ਰੱਖਣਗੇ।


shivani attri

Content Editor

Related News