ਗੁਰੂ ਜੀ ਦੇ ਸ਼ਹੀਦੀ ਦਿਹਾੜੇ ''ਤੇ ਚੰਦੂਮਾਜਰਾ ਨੇ ਕੀਤੀ ਦੇਸ਼ਭਰ ''ਚ ਛੁੱਟੀ ਦੀ ਮੰਗ

12/13/2018 2:04:05 PM

ਜਲੰਧਰ (ਚਾਵਲਾ)— ਬੁੱਧਵਾਰ ਨੂੰ ਲੋਕਸਭਾ ਅੰਦਰ ਸਿਫਰ ਕਾਲ ਦੌਰਾਨ ਮਹੱਤਵਪੂਰਨ ਸਵਾਲ ਚੁੱਕਦੇ ਹੋਏ ਸ਼੍ਰੋਮਣੀ ਆਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਲੋਕ ਸਭਾ ਸਪੀਕਰ ਤੋਂ ਮੰਗ ਕਰਦੇ ਹੋਏ ਕਿਹਾ ਕਿ ਅੱਜ 'ਹਿੰਦ ਦੀ ਚਾਦਰ' ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਵਸ 'ਤੇ ਲੋਕਸਭਾ ਅੰਦਰ ਸਾਰੇ ਹਾਊਸ ਵੱਲੋਂ ਸ਼ਰਧਾਂਜਲੀ ਅਰਪਣ ਕੀਤੀ ਜਾਵੇ ਅਤੇ ਉਨ੍ਹਾਂ ਦੇ ਸ਼ਹੀਦੀ ਦਿਵਸ ਨੂੰ ਦੇਸ਼ ਭਰ 'ਚ ਬਲੀਦਾਨ ਦਿਵਸ ਦੇ ਤੌਰ 'ਤੇ ਮਨਾਉਂਦਿਆਂ ਦੇਸ਼ ਭਰ 'ਚ ਛੁੱਟੀ ਦਾ ਐਲਾਨ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਜਦੋਂ ਇਹ ਸੱਚ ਹੈ ਕਿ ਦੇਸ਼ ਦਾ ਬਹੁ-ਧਰਮੀ, ਬਹੁ-ਸੱਭਿਆਚਾਰਕ ਅਤੇ ਬਹੁ-ਭਾਸ਼ਾਈ ਸਰੂਪ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਕਾਰਨ ਬਚਿਆ ਹੈ ਤਾਂ ਇਸ ਦਿਨ ਛੁੱਟੀ ਸਿਰਫ ਪੰਜਾਬ 'ਚ ਹੀ ਕਿਉਂ ਹੋਵੇ। ਉਨ੍ਹਾਂ ਕਿਹਾ ਕਿ ਅੱਜ ਦੇਸ਼ ਵਾਸੀਆਂ ਨੂੰ ਧਾਰਮਿਕ ਆਜ਼ਾਦੀ ਦੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹਾਦਤ ਬਦੌਲਤ ਹੈ। ਪ੍ਰੋ. ਚੰਦੂਮਾਜਰਾ ਨੇ ਲੋਕ ਸਭਾ ਅੰਦਰ ਗੁਰੂ ਸਾਹਿਬ ਜੀ ਦੀ ਕੁਰਬਾਨੀ ਨੂੰ ਯਾਦ ਕਰਦਿਆਂ ਕਿਹਾ ਕਿ ਉਸ ਸਮੇਂ ਦੀਆਂ ਮੁਗਲ ਸਰਕਾਰਾਂ ਤੋਂ ਦੇਸ਼ ਅਤੇ ਧਰਮ ਨੂੰ ਬਚਾਉਣ ਲਈ ਖੁਦ ਗੁਰੂ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਤੋਂ ਚੱਲ ਕੇ ਦਿੱਲੀ ਦੇ ਚਾਂਦਨੀ ਚੌਕ 'ਚ ਸ਼ਹਾਦਤ ਦੇਣ ਲਈ ਪਹੁੰਚੇ।


shivani attri

Content Editor

Related News