ਕੈਪਟਨ ਦੇ ਐਕਸ਼ਨ ''ਤੇ ਅਕਾਲੀ ਦਲ ਦੀ ਚੁਟਕੀ

Friday, Jun 07, 2019 - 07:04 PM (IST)

ਕੈਪਟਨ ਦੇ ਐਕਸ਼ਨ ''ਤੇ ਅਕਾਲੀ ਦਲ ਦੀ ਚੁਟਕੀ

ਸ੍ਰੀ ਅਨੰਦਪੁਰ ਸਾਹਿਬ : ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਮੰਤਰੀ ਮੰਡਲ 'ਚ ਕੀਤੇ ਗਏ ਫੇਰਬਦਲ 'ਤੇ ਅਕਾਲੀ ਦਲ ਨੇ ਚੁਟਕੀ ਲਈ ਹੈ। ਸਾਬਕਾ ਮੈਂਬਰ ਪਾਰਲੀਮੈਂਟ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਨੇ ਚੁਟਕੀ ਲੈਂਦੇ ਹੋਏ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਆਪਣੇ ਮੰਤਰੀਆਂ 'ਤੇ ਹੀ ਭਰੋਸਾ ਨਹੀਂ ਹੈ, ਇਸੇ ਲਈ ਮੰਤਰੀ ਮੰਡਲ 'ਚ ਫੇਰਬਦਲ ਕੀਤਾ ਗਿਆ ਹੈ। ਚੰਦੂਮਾਜਰਾ ਨੇ ਕਿਹਾ ਕਿ ਇਹ ਗੱਲ ਨਵਜੋਤ ਸਿੱਧੂ ਵੀ ਆਖ ਚੁੱਕੇ ਹਨ ਕਿ ਮੁੱਖ ਮੰਤਰੀ ਨੂੰ ਉਨ੍ਹਾਂ 'ਤੇ ਭਰੋਸਾ ਨਹੀਂ ਹੈ ਅਤੇ ਇਹੋ ਕਾਰਨ ਹੈ ਕਿ ਪੰਜਾਬ ਵਿਚ ਕੈਪਟਨ ਸਰਕਾਰ ਦੀ ਕਾਗੁਜ਼ਾਰੀ ਵੀ ਮਾੜੀ ਰਹੀ ਹੈ। 
ਸ੍ਰੀ ਅਨੰਦਪੁਰ ਸਾਹਿਬ ਵਿਖੇ ਦੁਕਾਨਾਂ 'ਚ ਲੱਗੀ ਅੱਗ ਦਾ ਜਾਇਜ਼ਾ ਲੈਣ ਪਹੁੰਚੇ ਚੰਦੂਮਾਜਰਾ ਨੇ ਕਿਹਾ ਕਿ ਉਨ੍ਹਾਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮਿਲ ਕੇ ਗ੍ਰਹਿ ਮੰਤਰੀ ਨੂੰ ਮੰਗ ਪੱਤਰ ਸੌਂਪਿਆ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਸਾਕਾ ਨੀਲਾ ਤਾਰੇ ਲਈ ਭਾਰਤ ਸਰਕਾਰ ਨੂੰ ਮੁਆਫੀ ਮੰਗਣੀ ਚਾਹੀਦੀ ਹੈ ਅਤੇ ਜਿਨ੍ਹਾਂ ਅਫਸਰਾਂ ਨੇ ਇਸ ਦੇ ਵਿਰੋਧ 'ਚ ਅਸਤੀਫੇ ਦਿੱਤੇ ਸਨ, ਉਨ੍ਹਾਂ ਦੇ ਪਰਿਵਾਰਾਂ ਦੀ ਪੈਨਸ਼ਨ ਵੀ ਲਗਾਉਣੀ ਚਾਹੀਦੀ ਹੈ।


author

Gurminder Singh

Content Editor

Related News