ਸਿਮਰਜੀਤ ਸਿੰਘ ਬੈਂਸ ਨੂੰ ਝਟਕਾ, ਪ੍ਰੇਮ ਸਿੰਘ ਮਿੱਤਲ ਕਾਂਗਰਸ ''ਚ ਸ਼ਾਮਲ
Monday, Apr 01, 2019 - 03:21 PM (IST)
ਲੁਧਿਆਣਾ (ਮਹਿੰਦਰੂ) : ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੂੰ ਉਸ ਵੇਲੇ ਝਟਕਾ ਲੱਗਿਆ, ਜਦੋਂ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਪ੍ਰੇਮ ਸਿੰਘ ਮਿੱਤਲ ਨੇ ਕਾਂਗਰਸ ਦਾ ਹੱਥ ਫੜ੍ਹ ਲਿਆ। ਕਾਂਗਰਸ 'ਚ ਸ਼ਾਮਲ ਹੋਣ 'ਤੇ ਪ੍ਰਦੇਸ਼ ਦੇ ਪਾਰਟੀ ਪ੍ਰਧਾਨ ਸੁਨੀਲ ਜਾਖੜ, ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਅਤੇ ਆਸ਼ਾ ਕੁਮਾਰੀ ਨੇ ਉਨ੍ਹਾਂ ਦਾ ਸੁਆਗਤ ਕੀਤਾ।