ਮੁੱਖ ਮੰਤਰੀ ਨੇ ਮਹਿਲਾ ਸਸ਼ਕਤੀਕਰਨ ਲਈ ਚੁੱਕੇ ਅਹਿਮ ਕਦਮ : ਪਰਨੀਤ ਕੌਰ

Saturday, Jan 23, 2021 - 05:27 PM (IST)

ਪਟਿਆਲਾ (ਰਾਜੇਸ਼ ਪੰਜੌਲਾ)- ਪਟਿਆਲਾ ਤੋਂ ਲੋਕ ਸਭਾ ਮੈਂਬਰ ਪਰਨੀਤ ਕੌਰ ਨੇ ਰਾਸ਼ਟਰੀ ਬੇਟੀ ਦਿਵਸ ’ਤੇ ਆਪਣਾ ਸੰਦੇਸ਼ ਦਿੰਦਿਆ ਕਿਹਾ ਕਿ ਬੇਟੀਆਂ ਸਾਡੇ ਜੀਵਨ ਦਾ ਆਧਾਰ ਹਨ ਇਸ ਲਈ ਬੇਟੀਆਂ ਨਾਲ ਭੇਦਭਾਵ ਕਰਨ ਦੀ ਥਾਂ ਬੇਟੀਆਂ ਨੂੰ ਉਨ੍ਹਾਂ ਦੇ ਬਣਦੇ ਅਧਿਕਾਰ ਪ੍ਰਦਾਨ ਕਰਨੇ ਚਾਹੀਦੇ ਹਨ। ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਬੇਟੀਆਂ ਅਤੇ ਬੀਬੀਆਂ ਦੇ ਸਸ਼ਕਤੀਕਰਨ ਲਈ ਚੁੱਕੇ ਗਏ ਕਦਮਾਂ ਦੀ ਸ਼ਲਾਘਾ ਕਰਦਿਆਂ ਪਰਨੀਤ ਕੌਰ ਨੇ ਕਿਹਾ ਕਿ ਰਾਜ ਸਰਕਾਰ ਨੇ ਪਹਿਲਾਂ ਬੀਬੀਆਂ ਨੂੰ ਪੰਚਾਇਤੀ ਅਤੇ ਸਥਾਨਕ ਸਰਕਾਰਾਂ ਦੀਆਂ ਚੋਣਾਂ ’ਚ 50 ਫ਼ੀਸਦੀ ਰਾਖਵੇਂਕਰਨ ਨਾਲ ਬੀਬੀਆਂ ਨੂੰ ਜਨ ਪ੍ਰਤੀਨਿਧਤਾ ਦੇ ਖੇਤਰ ’ਚ ਵੀ ਆਪਣੀ ਸਰਗਰਮ ਭੂਮਿਕਾ ਨਿਭਾਉਣ ਦਾ ਮੌਕਾ ਪ੍ਰਦਾਨ ਕੀਤਾ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ਇਸ ਤੋਂ ਇਲਾਵਾ ਸਾਡੀਆਂ ਬੇਟੀਆਂ ਨੂੰ ਸਰਕਾਰੀ ਨੌਕਰੀਆਂ ’ਚ 33 ਫ਼ੀਸਦੀ ਰਾਖਵਾਂ ਕਰਨ ਦੇ ਕੇ ਰੋਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ।

ਪ੍ਰਨੀਤ ਕੌਰ ਨੇ ਹੋਰ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਡੀਆਂ ਬੇਟੀਆਂ ਨੂੰ ਉਸ ਸਮੇਂ ਸਮਾਰਟ ਮੋਬਾਇਲ ਫੋਨ ਪ੍ਰਦਾਨ ਕੀਤੇ ਜਦੋਂ ਕੋਵਿਡ ਮਹਾਮਾਰੀ ਦੇ ਭਿਆਨਕ ਸਮੇਂ ’ਚ ਸਕੂਲ ਬੰਦ ਹੋਣ ਕਰਕੇ ਵਿਦਿਆਰਥੀਆਂ ਦੀ ਪਡ਼੍ਹਾਈ ਪ੍ਰਭਾਵਤ ਹੋ ਰਹੀ ਸੀ। ਉਨ੍ਹਾਂ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੀਆਂ 12ਵੀਂ ਕਲਾਸ ਦੀਆਂ 6742 ਵਿਦਿਆਰਥਣਾਂ ਨੂੰ ਸਮਾਰਟ ਫ਼ੋਨ ਪ੍ਰਦਾਨ ਕੀਤੇ ਗਏ ਹਨ।

ਸਮਾਰਟ ਫ਼ੋਨ ਪ੍ਰਾਪਤ ਕਰਨ ਵਾਲੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿਵਲ ਲਾਈਨ ਪਟਿਆਲਾ ਦੀ ਵਿਦਿਆਰਥਣ ਜਸਲੀਨ ਕੌਰ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ 12ਵੀਂ ਕਲਾਸ ਵਿਦਿਆਰਥੀ ਜੀਵਨ ’ਚ ਅਹਿਮ ਸਥਾਨ ਰੱਖਦੀ, ਜੋ ਵਿਦਿਆਰਥੀ ਦੇ ਜੀਵਨ ਨੂੰ ਦਿਸ਼ਾ ਪ੍ਰਦਾਨ ਕਰਦੀ ਹੈ ਪਰ ਕੋਵਿਡ-19 ਕਾਰਨ ਹੋਏ ਲਾਕਡਾਊਨ ਕਰਕੇ ਸਿੱਖਿਆ ਵਿਭਾਗ ਵੱਲੋਂ ਆਨ-ਲਾਈਨ ਪਡ਼ਾਈ ਸ਼ੁਰੂ ਕੀਤੀ ਗਈ ਸੀ ਇਸ ਔਖੀ ਘਡ਼ੀ ’ਚ ਸਮਾਰਟ ਫ਼ੋਨ ਨਾ ਹੋਣ ਕਾਰਨ ਕਲਾਸ ਲਗਾਉਣ ’ਚ ਮੁਸ਼ਕਲ ਦਾ ਹੱਲ ਵੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੱਢ ਕੇ 12ਵੀਂ ਕਲਾਸ ਦੇ ਸਾਰੇ ਵਿਦਿਆਰਥੀਆਂ ਨੂੰ ਸਮਾਰਟ ਫ਼ੋਨ ਦੇਕੇ ਪਡ਼ਾਈ ਪੱਖੋਂ ਜ਼ਿੰਦਗੀ ਦੇ ਸਭ ਤੋਂ ਮਹੱਤਵਪੂਰਨ ਸਾਲ ਨੂੰ ਸਹੀ ਦਿਸ਼ਾ ਪ੍ਰਦਾਨ ਕੀਤੀ ਹੈ।


Gurminder Singh

Content Editor

Related News