ਕਿਸਾਨਾਂ ਦੀਆਂ ਚਿੰਤਾਵਾਂ ਦੂਰ ਕਰਨ ਪ੍ਰਧਾਨ ਮੰਤਰੀ ਮੋਦੀ : ਪਰਨੀਤ ਕੌਰ

Friday, Nov 27, 2020 - 07:39 PM (IST)

ਕਿਸਾਨਾਂ ਦੀਆਂ ਚਿੰਤਾਵਾਂ ਦੂਰ ਕਰਨ ਪ੍ਰਧਾਨ ਮੰਤਰੀ ਮੋਦੀ : ਪਰਨੀਤ ਕੌਰ

ਚੰਡੀਗੜ੍ਹ : ਪਟਿਆਲਾ ਤੋਂ ਸੰਸਦ ਮੈਂਬਰ ਤੇ ਵਿਦੇਸ਼ ਮਾਮਲਿਆਂ ਬਾਰੇ ਸਾਬਕਾ ਕੇਂਦਰੀ ਰਾਜ ਮੰਤਰੀ ਪਰਨੀਤ ਕੌਰ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਕੌਮੀ ਮਾਰਗ ਦੇ ਨਾਲ ਅਤੇ ਕੌਮੀ ਰਾਜਧਾਨੀ ਦੁਆਲੇ ਨਵੇਂ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦੀਆਂ ਚਿੰਤਾਵਾਂ ਦਾ ਛੇਤੀ ਹੱਲ ਕਰਨ। ਪਰਨੀਤ ਕੌਰ ਨੇ ਹਰਿਆਣਾ ਸਰਕਾਰ ਵੱਲੋਂ ਸ਼ਾਂਤਮਈ ਵਿਰੋਧ ਪ੍ਰਦਰਸ਼ਨ ਲਈ ਦਿੱਲੀ ਜਾ ਰਹੇ ਕਿਸਾਨਾਂ 'ਤੇ ਬਲ ਦੀ ਜ਼ੋਰਦਾਰ ਵਰਤੋਂ ਕੀਤੇ ਜਾਣ ਦੀ ਨਿੰਦਾ ਕੀਤਾ।

ਇਹ ਵੀ ਪੜ੍ਹੋ: ਵੱਡੀ ਖ਼ਬਰ: ਆਦਮਪੁਰ ਵਿਖੇ ਸੈਲੂਨ 'ਚ ਦਿਨ-ਦਿਹਾੜੇ ਗੈਂਗਵਾਰ, ਗੋਲੀਆਂ ਮਾਰ ਨੌਜਵਾਨ ਦਾ ਕੀਤਾ ਕਤਲ
ਅੱਜ ਇਥੇ ਜਾਰੀ ਇਕ ਬਿਆਨ 'ਚ ਪਰਨੀਤ ਕੌਰ ਨੇ ਅਫਸੋਸ ਜ਼ਾਹਰ ਕੀਤਾ ਕਿ ਕਿਸਾਨਾਂ ਵੱਲੋਂ ਪਿਛਲੇ ਦੋ ਮਹੀਨਿਆਂ ਤੋਂ ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ ਵਿਰੋਧ ਪ੍ਰਦਰਸ਼ਨ ਦੇ ਬਾਵਜੂਦ ਕੇਂਦਰ ਸਰਕਾਰ ਟੱਸ ਤੋਂ ਮੱਸ ਨਹੀਂ ਹੋਈ। ਉਨ੍ਹਾਂ ਕਿਹਾ ਕਿ“ਨੈਤਿਕ ਤੌਰ 'ਤੇ ਇਹ ਕੇਂਦਰ ਸਰਕਾਰ ਹੈ, ਜਿਸ ਨੂੰ ਕਿਸਾਨਾਂ ਤੱਕ ਪਹੁੰਚ ਕਰਨੀ ਚਾਹੀਦੀ ਸੀ।ੳਉਨ੍ਹਾਂ ਅੱਗੇ ਕਿਹਾ ਕਿ“ਜਦੋਂ ਕਿਸਾਨ ਕੇਂਦਰ ਸਰਕਾਰ ਦਾ ਦਰਵਾਜ਼ਾ ਖੜਕਾਉਣ ਦੀ ਕੋਸ਼ਿਸ਼ ਕਰ ਰਹੇ ਹਨ ਤਾਂ ਉਨ੍ਹਾਂ 'ਤੇ ਲਾਠੀਆਂ, ਅੱਥਰੂ ਗੈਸ ਦੇ ਗੋਲੇ ਅਤੇ ਜਲ ਤੋਪਾਂ ਦਾ ਇਸਤੇਮਾਲ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ: ਵੱਡੀ ਖ਼ਬਰ: ਆਦਮਪੁਰ ਵਿਖੇ ਸੈਲੂਨ 'ਚ ਦਿਨ-ਦਿਹਾੜੇ ਗੈਂਗਵਾਰ, ਗੋਲੀਆਂ ਮਾਰ ਨੌਜਵਾਨ ਦਾ ਕੀਤਾ ਕਤਲ
ਵਿਦੇਸ਼ ਮਾਮਲਿਆਂ ਬਾਰੇ ਸਾਬਕਾ ਕੇਂਦਰੀ ਰਾਜ ਮੰਤਰੀ ਨੇ ਉਮੀਦ ਜਤਾਈ ਕਿ ਕੇਂਦਰ ਸਰਕਾਰ ਹੁਣ ਕਿਸਾਨਾਂ ਦੀਆਂ ਚਿੰਤਾਵਾਂ ਨੂੰ ਸੁਣੇਗੀ ਅਤੇ ਉਨ੍ਹਾਂ ਦਾ ਹੱਲ ਕਰੇਗੀ ਅਤੇ ਸਵਾਰਥ ਹਿੱਤਾਂ ਦੁਆਰਾ ਉਨ੍ਹਾਂ ਨੂੰ ਗੁੰਮਰਾਹ ਕੀਤੇ ਜਾਣ ਦੀ ਆਗਿਆ ਨਹੀਂ ਦੇਵੇਗੀ। ਉਨ੍ਹਾਂ ਕਿਹਾ ਕਿ“ਘੱਟੋ-ਘੱਟ ਸਮਰਥਨ ਮੁੱਲ ਖ਼ਤਮ ਹੋਣ ਸਬੰਧੀ ਕਿਸਾਨਾਂ ਦੀਆਂ ਚਿੰਤਾਵਾਂ ਅਤੇ ਖ਼ਦਸ਼ੇ ਸਹੀ ਹਨ। ਉਨ੍ਹਾਂ ਅੱਗੇ ਕਿਹਾ ਕਿ ਕੇਂਦਰ ਸਰਕਾਰ ਨੂੰ ਕਾਨੂੰਨੀ ਉਪਾਵਾਂ ਅਤੇ ਸੁਰੱਖਿਆ ਪ੍ਰਬੰਧਾਂ ਨਾਲ ਕਿਸਾਨਾਂ ਦੀਆਂ ਇਨ੍ਹਾਂ ਚਿੰਤਾਵਾਂ ਅਤੇ ਖ਼ਦਸ਼ਿਆਂ ਨੂੰ ਦੂਰ ਕਰਨ 'ਚ ਕੋਈ ਸਮੱਸਿਆ ਨਹੀਂ ਹੋਣੀ ਚਾਹੀਦੀ। ਸੰਸਦ ਮੈਂਬਰ ਨੇ ਪੰਜਾਬ ਦੇ ਕਿਸਾਨਾਂ ਵੱਲੋਂ ਆਪਣਾ ਰੋਸ ਸ਼ਾਂਤਮਈ ਢੰਗ ਨਾਲ ਜਾਰੀ ਰੱਖਣ ਲਈ ਉਨ੍ਹਾਂ ਦੇ ਹੌਂਸਲੇ ਅਤੇ ਦ੍ਰਿੜਤਾ ਦੀ ਸ਼ਲਾਘਾ ਕੀਤੀ ਜੋ ਪੁਲਸ ਬਲ ਦੀ ਜ਼ੋਰਦਾਰ ਵਰਤੋਂ ਅਤੇ ਭਾਰੀ ਰੋਕਾਂ ਦੇ ਬਾਵਜੂਦ ਦਿੱਲੀ ਪਹੁੰਚਣ 'ਚ ਕਾਮਯਾਬ ਰਹੇ ਅਤੇ ਕੇਂਦਰ ਸਰਕਾਰ ਨੂੰ ਉਥੇ ਸ਼ਾਂਤਮਈ ਪ੍ਰਦਰਸ਼ਨ ਕਰਨ ਦੀ ਆਗਿਆ ਦੇਣ ਲਈ ਮਜ਼ਬੂਰ ਕੀਤਾ।


author

Deepak Kumar

Content Editor

Related News