ਪਟਿਆਲਾ ਸ਼ਹਿਰੀ ਹਲਕੇ ਤੋਂ ''ਕੈਪਟਨ'' ਅਮਰਿੰਦਰ ਸਿੰਘ ਹੀ ਹੋਣਗੇ ਉਮੀਦਵਾਰ : ਪ੍ਰਨੀਤ ਕੌਰ

Tuesday, Aug 31, 2021 - 10:14 AM (IST)

ਪਟਿਆਲਾ ਸ਼ਹਿਰੀ ਹਲਕੇ ਤੋਂ ''ਕੈਪਟਨ'' ਅਮਰਿੰਦਰ ਸਿੰਘ ਹੀ ਹੋਣਗੇ ਉਮੀਦਵਾਰ : ਪ੍ਰਨੀਤ ਕੌਰ

ਪਟਿਆਲਾ (ਰਾਜੇਸ਼ ਪੰਜੌਲਾ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧਰਮ ਪਤਨੀ ਅਤੇ ਐੱਮ. ਪੀ. ਮਹਾਰਾਣੀ ਪ੍ਰਨੀਤ ਕੌਰ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਪਟਿਆਲਾ ਸ਼ਹਿਰੀ ਹਲਕੇ ਤੋਂ ਚੋਣ ਲੜਨਗੇ। ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਬਾਰੇ ਬੋਲਦਿਆਂ ਪ੍ਰਨੀਤ ਕੌਰ ਨੇ ਕਿਹਾ ਕਿ ਉਹ ਪਾਰਟੀ ਪ੍ਰਧਾਨ ਦੀ ਮਿਲੀ ਜ਼ਿੰਮੇਵਾਰੀ ਮੁਤਾਬਕ ਫੀਲਡ ’ਚ ਜਾ ਕੇ ਕੰਮ ਕਰਨ ਅਤੇ ਪਾਰਟੀ ਨੂੰ ਮਜ਼ਬੂਤ ਕਰਨ।

ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਕਿਸਾਨਾਂ ਦਾ ਜ਼ਬਰਦਸਤ ਪ੍ਰਦਰਸ਼ਨ, ਪੁਲਸ ਛਾਉਣੀ 'ਚ ਤਬਦੀਲ ਹੋਇਆ 'ਪ੍ਰੈੱਸ ਕਲੱਬ' (ਤਸਵੀਰਾਂ)

ਇੱਥੇ ਇਕ ਸਮਾਗਮ ’ਚ ਸ਼ਿਰਕਤ ਕਰਨ ਤੋਂ ਬਾਅਦ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਨੀਤ ਕੌਰ ਨੇ ਕਿਹਾ ਕਿ ਸਿੱਧੂ ਆਪਣੀ ਜ਼ਿੰਮੇਵਾਰੀ ਨਿਭਾਉਣ ਅਤੇ ਫੀਲਡ ਵਿਚ ਜਾ ਕੇ ਆਪਣੀ ਜ਼ਿੰਮੇਵਾਰੀ ਨਿਭਾਉਣ। ਉਨ੍ਹਾਂ ਕਿਹਾ ਕਿ ਨਵਜੋਤ ਸਿੱਧੂ ਸਾਰੀ ਪਾਰਟੀ ਨੂੰ ਅਗਲੀਆਂ ਚੋਣਾਂ ਵਾਸਤੇ ਤਿਆਰ ਕਰਨ। ਉਨ੍ਹਾਂ ਕਿਹਾ ਕਿ ਕਿਸੇ ਨੂੰ ਅਜਿਹੀ ਗੱਲ ਨਹੀਂ ਕਰਨੀ ਚਾਹੀਦੀ, ਜਿਸ ਨਾਲ ਪਾਰਟੀ ਕਮਜ਼ੋਰ ਹੋਵੇ।

ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਮਾੜੀ ਖ਼ਬਰ, ਮੁੜ ਕਰਨਾ ਪੈ ਸਕਦੈ 'ਬਿਜਲੀ ਸੰਕਟ' ਦਾ ਸਾਹਮਣਾ

ਹਰਿਆਣਾ ’ਚ ਪੁਲਸ ਵੱਲੋਂ ਕਿਸਾਨਾਂ ਨਾਲ ਕੀਤੀ ਧੱਕੇਸ਼ਾਹੀ ਦੀ ਨਿੰਦਾ ਕਰਦਿਆਂ ਮਹਾਰਾਣੀ ਪ੍ਰਨੀਤ ਕੌਰ ਨੇ ਕਿਹਾ ਕਿ ਇਹ ਸਭ ਤੋਂ ਸ਼ਾਂਤੀਪੂਰਨ ਅੰਦੋਲਨ ਹੈ, ਜਿਸ ਦੀ ਮਿਸਾਲ ਸਾਰੀ ਦੁਨੀਆ ’ਚ ਕਿਤੇ ਵੀ ਨਹੀਂ ਮਿਲਦੀ। ਇਕ ਹੋਰ ਸਵਾਲ ਦੇ ਜਵਾਬ ’ਚ 
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


author

Babita

Content Editor

Related News