ਅਕਾਲੀ-ਭਾਜਪਾ ਸਰਕਾਰ ਨੇ ਆਪਣੇ ਨੌ ਸਾਲਾ ਦੇ ਰਾਜ ਵਿਚ ਲੋਕਾਂ ਨੂੰ ਲੁੱਟਿਆਂ ਅਤੇ ਕੁੱਟਿਆ : ਪ੍ਰਨੀਤ ਕੋਰ

07/26/2016 5:31:54 PM

ਬੁਢਲਾਡਾ (ਮਨਚੰਦਾ)— ਸਥਾਨਕ ਸ਼ਹਿਰ ਵਿਚ ਕਾਂਗਰਸ ਪਾਰਟੀ ਵਲੋਂ ਰਣਜੀਤ ਕੌਰ ਭੱਟੀ ਦੀ ਅਗਵਾਈ ਹੇਠ ਰੱਖੀ ਹਲਕਾ ਪੱਧਰੀ ਮੀਟਿੰਗ ਨੇ ਵਿਸ਼ਾਲ ਕਾਨਫਰੰਸ ਦਾ ਰੂਪ ਧਾਰ ਕੇ ਬੁਢਲਾਡਾ ਵਿਧਾਨ ਸਭਾ ਸੀਟ ਕਾਂਗਰਸ ਦੀ ਝੋਲੀ ਵਿਚ ਪੈਣ ਦਾ ਸੰਕੇਤ ਦੇ ਦਿੱਤਾ ਹੈ। ਇਕੱਠ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਅਤੇ ਸਾਬਕਾ ਵਿਦੇਸ਼ ਮੰਤਰੀ ਮਹਾਰਾਣੀ ਪ੍ਰਨੀਤ ਕੌਰ ਨੇ ਇਕੱਠ ਤੋਂ ਬਾਗੋਬਾਗ ਹੋ ਕੇ ਰਣਜੀਤ ਕੌਰ ਭੱਟੀ ਦੀ ਰੱਜ ਕੇ ਪ੍ਰਸ਼ੰਸਾ ਕੀਤੀ। ਵਿਸ਼ਾਲ ਕਾਨਫਰੰਸ ਨੂੰ ਸੰਬੋਧਨ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਹਾਰਾਣੀ ਪ੍ਰਨੀਤ ਕੌਰ ਨੇ ਕਿਹਾ ਕਿ ਪੰਜਾਬ ਦੀ ਅਕਾਲੀ-ਭਾਜਪਾ ਸਰਕਾਰ ਨੇ ਪਿਛਲੇ ਨੌ ਸਾਲਾਂ ਦੇ ਆਪਣੇ ਰਾਜ ਦੌਰਾਨ ਲੋਕਾਂ ਨੂੰ ਲੁੱਟਣ ਅਤੇ ਕੁੱਟਣ ਤੋ ਸਿਵਾਏ ਕੁਝ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਕਿਸਾਨ ਹਿਤੈਸ਼ੀ ਕਹਾਉਣ ਵਾਲੀ ਬਾਦਲ ਸਰਕਾਰ ਪਾਣੀਆਂ ਦੇ ਮਾਮਲੇ ਵਿਚ ਚੁੱਪ ਵੱਟੀ ਬੈਠੀ ਹੈ, ਹੁਣ ਕਿÀੁਂ ਨਹੀ ਬੋਲ ਰਹੀ? ਜਦਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਰਾਜ ਦੌਰਾਨ ਪੰਜਾਬ ਦੇ ਪਾਣੀਆਂ ਬਾਰੇ ਵਿਧਾਨ ਸਭਾ ਵਿਚ ਮਤਾ ਪਾਸ ਕਰਕੇ ਬਾਦਲ ਨੂੰ ਧਰਮ ਸੰਕਟ ਵਿਚ ਪਾ ਦਿੱਤਾ ਸੀ ਅਤੇ ਬਾਦਲ ਨੂੰ ਮਜਬੂਰੀਵਸ ਉਸ ਮਤੇ ਦੇ ਦਸਤਖਤ ਕਰਨੇ ਪਏ ਸਨ, ਜਦਕਿ ਉਸਤੋਂ ਪਹਿਲਾਂ ਬਾਦਲ ਪੰਜ ਸਾਲ ਮੁੱਖ ਮੰਤਰੀ ਰਹਿ ਚੁੱਕਾ ਸੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਪੰਜਾਬ ਦੇ ਪਾਣੀ ਦੀ ਇਕ ਬੂੰਦ ਵੀ ਸੂਬੇ ਤੋਂ ਬਾਹਰ ਨਹੀਂ ਜਾਣ ਦੇਵੇਗੀ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਬਾਦਲ ਨੇ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿਚ ਬਰਬਾਦ ਕਰ ਦਿੱਤਾ ਹੈ, ਜਿਸ ਲਈ ਕੋਈ ਹੋਰ ਨਹੀ ਸਗੋਂ ਬਾਦਲ ਦੇ ਆਪਣੇ ਰਿਸ਼ਤੇਦਾਰ ਹੀ ਸ਼ਾਮਲ ਹਨ।
ਕੰਪੇਨ ਕਮੇਟੀ ਦੇ ਉਪ ਚੇਅਰਮੈਨ ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਇਸ ਗਠਜੋੜ ਸਰਕਾਰ ਦੇ ਰਾਜ ਅੰਦਰ ਰੋਜ਼ਾਨਾਂ ਦੋ ਤੋਂ ਤਿੰਨ ਕਿਸਾਨਾਂ ਵੱਲੋ ਖੁਦਕੁਸ਼ੀਆਂ ਕੀਤੀਆਂ ਜਾ ਰਹੀਆਂ ਹਨ, ਜਿਸਦੇ ਅੰਕੜੇ ਰਾਜ ਸਰਕਾਰ ਨੇ ਅਜੇ ਤੱਕ ਲੋਕ ਸਭਾ ਵਿਚ ਨਹੀਂ ਦਿੱਤੇ ਹਨ। ਉਨ੍ਹਾਂ ਕਿਹਾ ਕਿ ਸਾਲ 2015 ਦੇ ਅੰਕੜੇ ਦੱਸਦੇ ਹਨ ਕਿ ਲੰਘੇ ਸਾਲ ਮਹਾਂਰਾਸ਼ਟਰਾਂ ਵਿਚ 725 ਕਿਸਾਨਾਂ ਨੇ ਖੁਦਕੁਸ਼ੀ ਕੀਤੀ ਜਦਕਿ ਪੰਜਾਬ ਵਿਚ 449 ਕਿਸਾਨਾਂ ਅਤੇ ਮਜ਼ਦੂਰਾਂ ਨੇ ਖੁਦਕੁਸ਼ੀ ਕੀਤੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਖੁਦਕੁਸ਼ੀਆਂ ਮਾਮਲੇ ਵਿਚ ਦੂਜੇ ਸਥਾਨ ''ਤੇ ਖੜ੍ਹਾ ਪੰਜਾਬ ਮੋਹਰੀ ਸੂਬਾ ਬਣਨ ਵੱਲ ਵੱਧ ਰਿਹਾ ਹੈ।

Gurminder Singh

This news is Content Editor Gurminder Singh