ਮਹਾਰਾਣੀ ਪ੍ਰਨੀਤ ਕੌਰ ਨੇ ਲਵਾਈ ਕੋਵਿਡ ਵੈਕਸੀਨ, ਲੋਕਾਂ ਨੂੰ ਕੀਤੀ ਇਹ ਖ਼ਾਸ ਅਪੀਲ
Tuesday, Mar 02, 2021 - 09:50 AM (IST)

ਮੋਹਾਲੀ(ਪਰਦੀਪ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਮਹਾਰਾਣੀ ਪ੍ਰਨੀਤ ਕੌਰ ਨੇ ਸੋਮਵਾਰ ਨੂੰ ਕੋਰੋਨਾ ਮਹਾਮਾਰੀ ਤੋਂ ਬਚਾਅ ਲਈ ਪੰਜਾਬ ਵਿਚ ਸ਼ੁਰੂ ਕੀਤੀ ਗਈ ਟੀਕਾਕਰਨ ਮੁਹਿੰਮ ਦੇ ਤਹਿਤ ਵੈਕਸੀਨ ਲਈ। ਮਹਾਰਾਣੀ ਪ੍ਰਨੀਤ ਕੌਰ ਨੇ ਸੋਮਵਾਰ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਖੇ ਕੋਵਿਡ ਵਿਭਾਗ ਦੇ ਇੰਚਾਰਜ਼ ਡਾ. ਅਮਿਤ ਕੁਮਾਰ ਮੰਡਲ ਦੀ ਅਗਵਾਈ ਹੇਠ ਕੋਵਿਡ ਦਾ ਟੀਕਾ ਲਵਾਇਆ।
ਹਸਪਤਾਲ ਦੇ ਪ੍ਰਬੰਧਕਾਂ ਅਨੁਸਾਰ ਸੋਮਵਾਰ ਸ਼ਾਮ ਤਕ ਮਹਾਰਾਣੀ ਪ੍ਰਨੀਤ ਕੌਰ ਸਮੇਤ ਕੁੱਲ 66 ਲੋਕਾਂ ਨੂੰ ਵੈਕਸੀਨ ਲਗਾਈ ਗਈ। ਟੀਕਾ ਲਵਾਉਣ ਉਪਰੰਤ ਮਹਾਰਾਣੀ ਪ੍ਰਨੀਤ ਕੌਰ ਹਸਪਤਾਲ ਵਿਖੇ ਤਕਰੀਬਨ ਇਕ ਘੰਟਾ ਰਹੇ। ਮੈਂ 60 ਸਾਲ ਤੋਂ ਵੱਧ ਉਮਰ ਵਾਲੇ ਸਾਰੇ ਲੋਕਾਂ ਅਤੇ 45 ਤੋਂ 59 ਸਾਲ ਦੀ ਉਮਰ ਦੇ ਖਾਸ ਸਹਿ-ਰੋਗਾਂ ਵਾਲੇ ਲੋਕਾਂ ਨੂੰ ਅਪੀਲ ਕਰਦੀ ਹਾਂ ਕਿ ਤੁਸੀਂ www.cowin.gov.in 'ਤੇ ਆਪਣੇ ਆਪ ਨੂੰ ਰਜਿਸਟਰ ਕਰਵਾ ਕੇ ਆਪਣਾ ਟੀਕਾਕਰਣ ਜ਼ਰੂਰ ਕਰਵਾਓ।