ਪ੍ਰਨੀਤ ਕੌਰ ਨੇ ਕੋਰੋਨਾ ਵਿਰੁੱਧ ਜੰਗ ਲਈ ਕੇਂਦਰ ਤੋਂ ਮੰਗੇ 200 ਕਰੋੜ ਰੁਪਏ
Thursday, Mar 18, 2021 - 01:57 PM (IST)
ਪਟਿਆਲਾ (ਰਾਜੇਸ਼) : ਸੰਸਦ ਮੈਂਬਰ ਪ੍ਰਨੀਤ ਕੌਰ ਨੇ ਕੋਰੋਨਾ ਲਾਗ ਦੀ ਬੀਮਾਰੀ ਨਾਲ ਜੰਗ ਲਈ ਕੇਂਦਰ ਸਰਕਾਰ ਤੋਂ ਪੰਜਾਬ ਵਾਸਤੇ 200 ਕਰੋੜ ਰੁਪਏ ਦੀ ਮੰਗ ਕੀਤੀ ਹੈ। ਪ੍ਰਨੀਤ ਕੌਰ ਨੇ ਲੋਕ ਸਭਾ ’ਚ ਸੰਬੋਧਨ ਕਰਦਿਆਂ ਸਿਹਤ ਅਤੇ ਪਰਿਵਾਰ ਭਲਾਈ ਲਈ ਗ੍ਰਾਂਟਾਂ ਸਾਲ 2021-22 ਲਈ ਪ੍ਰਸਤਾਵਿਤ ਕੇਂਦਰੀ ਬਜਟ ਤਜਵੀਜ਼ਾਂ ਸਬੰਧੀ ਚਰਚਾ ’ਚ ਹਿੱਸਾ ਲੈ ਰਹੇ ਸਨ। ਉਨ੍ਹਾਂ ਨੇ ਮੰਤਰਾਲੇ ਨੂੰ ਇਹ ਫੰਡ ਤੁਰੰਤ ਜਾਰੀ ਕਰਨ ਲਈ ਆਖਿਆ ਤਾਂ ਜੋ ਪੰਜਾਬ ’ਚ ਕੋਵਿਡ-19 ਮਹਾਮਾਰੀ ਦੀ ਦੂਜੀ ਲਹਿਰ ਖ਼ਿਲਾਫ਼ ਪ੍ਰਭਾਵਸ਼ਾਲੀ ਢੰਗ ਨਾਲ ਜੰਗ ਲੜੀ ਜਾ ਸਕੇ। ਉਨ੍ਹਾ ਨੇ ਕੇਂਦਰੀ ਸਿਹਤ ਮੰਤਰੀ ਕੋਲ ਸਰਹੱਦੀ ਜ਼ਿਲੇ ਗੁਰਦਾਸਪੁਰ ਲਈ ਉਸ ਸਕੀਮ ਅਧੀਨ ਇਕ ਮੈਡੀਕਲ ਕਾਲਜ ਖੋਲ੍ਹੇ ਜਾਣ ਦੀ ਮੰਗ ਵੀ ਉਠਾਈ, ਜਿਸ ਅਧੀਨ ਜ਼ਿਲ੍ਹਾ ਹਸਪਤਾਲਾਂ ਨੂੰ ਮੈਡੀਕਲ ਕਾਲਜ ਵਜੋਂ ਅਪਗ੍ਰੇਡ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਮੰਤਰਾਲੇ ਨੂੰ ਪੰਜਾਬ ਅੰਦਰ ਇਕ ਜੀਨੋਮ ਸੀਕਯੁਇਨਸਿੰਗ ਲੈਬ ਵੀ ਸਥਾਪਤ ਕੀਤੇ ਜਾਣ ਲਈ ਆਖਿਆ ਤਾਂ ਕਿ ਪੰਜਾਬ ਵੀ ਵਾਇਰਸਾਂ ਦੀ ਪਛਾਣ ’ਚ ਸਮਰੱਥ ਹੋ ਸਕੇ।
ਇਹ ਵੀ ਪੜ੍ਹੋ : ‘ਸਿੱਧੂ ਤੋਂ ਲੈ ਕੇ ਮਜ਼੍ਹਬੀ ਵੋਟ ਬੈਂਕ ਤਕ ਸਾਰਿਆਂ ’ਤੇ ਬਣ ਰਹੀ ਰਣਨੀਤੀ’
ਉਨ੍ਹਾ ਕਿਹਾ ਕਿ ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਹੋਣ ਵਾਲੇ ਸੰਭਾਵਤ ਗਰੁੱਪਾਂ, ਜਿਵੇਂ ਕਿ ਸਕੂਲਾਂ ਤੇ ਕਾਲਜਾਂ ਦੇ ਅਧਿਆਪਕ, ਬੱਸਾਂ ਦੇ ਡਰਾਇਵਰ, ਪੱਤਰਕਾਰ, ਜੁਡੀਸ਼ੀਅਲ ਮੈਜਿਸਟ੍ਰੇਟ ਅਤੇ ਬਾਜ਼ਾਰਾਂ ’ਚ ਕੰਮ ਕਰਨ ਵਾਲੇ ਕਾਮੇ ਆਦਿ ਨੂੰ ਵੀ ਵੈਕਸੀਨੇਸ਼ਨ ਮੁਹਿੰਮ ’ਚ ਸ਼ਾਮਲ ਕੀਤਾ ਜਾਵੇ। ਉਨ੍ਹਾ ਇਸ ਗੱਲ ’ਤੇ ਵੀ ਜ਼ੋਰ ਦਿੱਤਾ ਕਿ ਰਾਜਾਂ ਨੂੰ ਕੇਂਦਰ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਦੇ ਮਾਮਲੇ ’ਚ ਆਪਣੇ ਤੌਰ ’ਤੇ ਰਣਨੀਤੀ ਬਣਾਉਣ ਦੀ ਖੁੱਲ ਦਿੱਤੀ ਜਾਵੇ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ Night Curfew ਦਾ ਸਮਾਂ ਬਦਲਿਆ, ਜਾਣੋ ਹੁਣ ਕਿੰਨੇ ਵਜੇ ਤੋਂ ਲੱਗੇਗਾ
ਨੋਟ- ਇਸ ਖ਼ਬਰ ਨਾਲ ਸਬੰਧਤ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ