ਨਵਜੋਤ ਸਿੱਧੂ ਦੀ ਕੈਬਨਿਟ ''ਚੋਂ ਛੁੱਟੀ ''ਤੇ ਦੇਖੋ ਕੀ ਬੋਲੇ ਪਰਨੀਤ ਕੌਰ

07/20/2019 6:20:12 PM

ਪਟਿਆਲਾ : ਲੋਕ ਸਭਾ ਮੈਂਬਰ ਪਰਨੀਤ ਕੌਰ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਨਵਜੋਤ ਸਿੱਧੂ ਦੇ ਮਨਜ਼ੂਰ ਕੀਤੇ ਗਏ ਅਸਤੀਫੇ ਦੇ ਫੈਸਲੇ ਨੂੰ ਸਹੀ ਦੱਸਿਆ ਹੈ। ਪਟਿਆਲਾ ਤੋਂ ਮੈਂਬਰ ਪਾਰਲੀਮੈਂਟ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪਰਨੀਤ ਕੌਰ ਨੇ ਕਿਹਾ ਕਿ ਚੰਗਾ ਹੋਇਆ ਮੁੱਖ ਮੰਤਰੀ ਵਲੋਂ ਨਵਜੋਤ ਸਿੱਧੂ ਦਾ ਅਸਤੀਫਾ ਮਨਜ਼ੂਰ ਕਰ ਲਿਆ ਗਿਆ, ਹੁਣ ਬਿਜਲੀ ਵਿਭਾਗ ਦਾ ਕੰਮ ਸਹੀ ਢੰਗ ਨਾਲ ਚੱਲੇਗਾ। ਸਿੱਧੂ ਦੇ ਇਕ ਮਹੀਨੇ ਤੋਂ ਵੱਧ ਬਿਜਲੀ ਵਿਭਾਗ ਦਾ ਚਾਰਜ ਨਾ ਸਾਂਭੇ ਜਾਣ ਕਾਰਨ ਕੰਮ ਕਾਫੀ ਪ੍ਰਭਾਵਤ ਹੋ ਰਿਹਾ ਸੀ ਪਰ ਹੁਣ ਕਿਸੇ ਹੋਰ ਮੰਤਰੀ ਦੀ ਦੇਖ-ਰੇਖ 'ਚ ਇਹ ਸੁਚਾਰੂ ਢੰਗ ਨਾਲ ਚੱਲ ਸਕੇਗਾ। 

ਦੱਸਣਯੋਗ ਹੈ ਕਿ ਪੰਜਾਬ ਮੰਤਰੀ ਮੰਡਲ 'ਚ ਫੇਰ ਬਦਲ ਤੋਂ ਬਾਅਦ ਨਾਰਾਜ਼ ਨਵਜੋਤ ਸਿੱਧੂ ਨੇ 15 ਜੁਲਾਈ ਨੂੰ ਪੰਜਾਬ ਵਜ਼ਾਰਤ 'ਚੋਂ ਅਸਤੀਫਾ ਦੇ ਦਿੱਤਾ ਸੀ। ਸਿੱਧੂ ਦੇ ਅਸਤੀਫਾ ਦੇਣ ਤੋਂ 5 ਦਿਨ ਬਾਅਦ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਇਹ ਅਸਤੀਫਾ ਮਨਜ਼ੂਰ ਕਰ ਲਿਆ ਹੈ ਅਤੇ ਅਗਾਂਹ ਕਾਰਵਾਈ ਲਈ ਅਸਤੀਫਾ ਰਾਜਪਾਲ ਨੂੰ ਵੀ ਭੇਜ ਦਿੱਤਾ ਗਿਆ ਹੈ।


Gurminder Singh

Content Editor

Related News