ਪਰਨੀਤ ਕੌਰ ਨੂੰ ਲੈ ਕੇ ਰਾਜਾ ਵੜਿੰਗ ਨੇ ਦਿੱਤਾ ਵੱਡਾ ਬਿਆਨ
Sunday, May 08, 2022 - 09:45 PM (IST)
ਚੰਡੀਗੜ੍ਹ (ਅਸ਼ਵਨੀ) : ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਾਫ਼ ਕੀਤਾ ਹੈ ਕਿ ਹੁਣ ਕਾਂਗਰਸ ਸੰਸਦ ਮੈਂਬਰ ਪਰਨੀਤ ਕੌਰ ਕਾਂਗਰਸ ਪਾਰਟੀ ਦਾ ਹਿੱਸਾ ਨਹੀਂ ਹਨ। ਉਨ੍ਹਾਂ ਕਿਹਾ ਕਿ ਬਤੌਰ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਉਹ ਇਸ ਗੱਲ ਨੂੰ ਬੜੀ ਜ਼ਿੰਮੇਵਾਰੀ ਨਾਲ ਕਹਿ ਰਹੇ ਹਨ। ਪੰਜਾਬ ਕਾਂਗਰਸ ਵਿਧਾਇਕ ਦਲ ਦੀ ਬੈਠਕ ਤੋਂ ਬਾਅਦ ਵੜਿੰਗ ਵੱਲੋਂ ਦਿੱਤੇ ਗਏ ਇਸ ਬਿਆਨ ’ਤੇ ਪੰਜਾਬ ਲੋਕ ਕਾਂਗਰਸ ਦੇ ਬੁਲਾਰੇ ਪ੍ਰਿਤਪਾਲ ਸਿੰਘ ਨੇ ਪਲਟਵਾਰ ਕਰਦਿਆਂ ਕਿਹਾ ਕਿ ਜੇਕਰ ਸੰਸਦ ਮੈਂਬਰ ਪਰਨੀਤ ਕੌਰ ਕਾਂਗਰਸ ਦਾ ਹਿੱਸਾ ਨਹੀਂ ਹਨ ਤਾਂ ਰਾਜਾ ਵੜਿੰਗ ਨੂੰ ਉਹ ਪੱਤਰ ਵੀ ਜਨਤਕ ਕਰਨਾ ਚਾਹੀਦਾ ਹੈ, ਜਿਸ ਵਿਚ ਪਰਨੀਤ ਕੌਰ ਨੂੰ ਪਾਰਟੀ ਦਾ ਹਿੱਸਾ ਨਾ ਹੋਣ ਦੀ ਗੱਲ ਕਹੀ ਗਈ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਆਮ ਆਦਮੀ ਪਾਰਟੀ ਦੇ ਵਿਧਾਇਕ ਜਸਵੰਤ ਗੱਜਣਮਾਜਰਾ ਦੇ ਟਿਕਾਣਿਆਂ ’ਤੇ ਸੀ. ਬੀ. ਆਈ. ਦੀ ਰੇਡ
ਪ੍ਰਿਤਪਾਲ ਸਿੰਘ ਨੇ ਕਿਹਾ ਕਿ ਪ੍ਰਨੀਤ ਕੌਰ ਸੰਸਦ ਮੈਂਬਰ ਹਨ ਅਤੇ ਬਤੌਰ ਸੰਸਦ ਮੈਂਬਰ ਉਨ੍ਹਾਂ ਨੇ ਪਿਛਲੇ ਦਿਨੀਂ ਕਾਂਗਰਸ ਦੀਆਂ ਕਈ ਬੈਠਕਾਂ ਵਿਚ ਹਿੱਸਾ ਲਿਆ ਹੈ। ਉਧਰ, ਇਸ ਤੋਂ ਪਹਿਲਾਂ ਵੀ ਰਾਜਾ ਵੜਿੰਗ ਨੇ ਇਕ ਜਨਸਭਾ ਵਿਚ ਇਹ ਦਾਅਵਾ ਕੀਤਾ ਸੀ ਕਿ ਉਹ ਸੰਸਦ ਮੈਂਬਰ ਪ੍ਰਨੀਤ ਕੌਰ ਨੂੰ ਪਾਰਟੀ ਵਿਚ ਨਹੀਂ ਰਹਿਣ ਦੇਣਗੇ। ਉਨ੍ਹਾਂ ਕਿਹਾ ਸੀ ਕਿ ਇਸ ਵਾਰ ਆਰ-ਪਾਰ ਦੀ ਲੜਾਈ ਹੋਵੇਗੀ।
ਇਹ ਵੀ ਪੜ੍ਹੋ : ਕਾਂਗਰਸ ’ਚ ਮੁੜ ਵੱਡਾ ਭੂਚਾਲ ਆਉਣ ਦੇ ਸੰਕੇਤ, ਜਵਾਬੀ ਹਮਲੇ ਦੀ ਤਿਆਰੀ ’ਚ ਸੁਨੀਲ ਜਾਖੜ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?