ਪੰਜਾਬ 'ਚ ਗ੍ਰਾਮ ਪੰਚਾਇਤਾਂ ਭੰਗ ਕਰਨ ਦੀ ਤਿਆਰੀ! ਜਲਦ ਹੋਣਗੀਆਂ ਸਰਪੰਚੀ ਚੋਣਾਂ (ਵੀਡੀਓ)

Monday, Jan 15, 2024 - 04:38 PM (IST)

ਪੰਜਾਬ 'ਚ ਗ੍ਰਾਮ ਪੰਚਾਇਤਾਂ ਭੰਗ ਕਰਨ ਦੀ ਤਿਆਰੀ! ਜਲਦ ਹੋਣਗੀਆਂ ਸਰਪੰਚੀ ਚੋਣਾਂ (ਵੀਡੀਓ)

ਚੰਡੀਗੜ੍ਹ/ਜਲੰਧਰ/ਝਬਾਲ (ਨਰਿੰਦਰ) : ਪੰਜਾਬ ਸਰਕਾਰ ਵਲੋਂ ਗ੍ਰਾਮ ਪੰਚਾਇਤਾਂ ਭੰਗ ਕਰਨ ਦੀ ਤਿਆਰੀ ਕਰ ਲਈ ਗਈ ਹੈ। ਇਸ ਸਬੰਧੀ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਸੂਬੇ ਦੇ ਸਮੂਹ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰਾਂ ਨੂੰ ਇਕ ਪੱਤਰ ਜਾਰੀ ਕੀਤਾ ਗਿਆ ਹੈ। ਪੱਤਰ 'ਚ ਕਿਹਾ ਗਿਆ ਹੈ ਕਿ ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ, ਜਿਨ੍ਹਾਂ ਦੀ ਮਿਆਦ ਪੂਰੀ ਹੋ ਚੁੱਕੀ ਹੈ, ਨੂੰ ਭੰਗ ਕਰਕੇ ਕੰਮ ਚਲਾਉਣ ਲਈ ਪ੍ਰਬੰਧਕ ਲਗਾਉਣ ਦੀ ਤਿਆਰੀ ਕੀਤੀ ਜਾਵੇ।

ਇਹ ਵੀ ਪੜ੍ਹੋ : ਹੁਣ JEE Main ਦੀ ਪ੍ਰੀਖਿਆ 8 ਦੀ ਬਜਾਏ 5 ਦਿਨਾਂ ’ਚ ਹੋਵੇਗੀ, NTA ਨੇ ਬਦਲੀਆਂ ਤਾਰੀਖ਼ਾਂ

ਇਸ ਸਬੰਧੀ ਜ਼ਿਲ੍ਹਾ ਵਿਕਾਸ ਅਫ਼ਸਰਾਂ ਕੋਲੋਂ ਵੱਖ-ਵੱਖ ਪਿੰਡਾਂ 'ਚ ਪ੍ਰਬੰਧਕ ਲਗਾਉਣ ਲਈ ਅਧਿਕਾਰੀਆਂ ਦੇ ਨਾਵਾਂ ਦੀ ਮੰਗ 16 ਜਨਵਰੀ ਤੱਕ ਕਰ ਲਈ ਗਈ ਹੈ। ਇਸ ਲਈ ਇਹ ਮੰਨਿਆ ਜਾ ਰਿਹਾ ਹੈ ਕਿ ਪੂਰੇ ਸੂਬੇ 'ਚ ਜਲਦੀ ਹੀ ਪੰਚਾਇਤੀ ਚੋਣਾਂ ਹੋ ਸਕਦੀਆਂ ਹਨ। ਦੱਸਣਯੋਗ ਹੈ ਕਿ ਪੰਜਾਬ 'ਚ 13 ਹਜ਼ਾਰ ਤੋਂ ਜ਼ਿਆਦਾ ਪੰਚਾਇਤਾਂ ਹਨ। ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੀ ਸ਼ਾਖਾ ਵੱਲੋਂ ਅੱਜ ਜਾਰੀ ਹੋਏ ਪੱਤਰ 'ਚ ਕਿਹਾ ਗਿਆ ਹੈ ਕਿ ਸਰਕਾਰ ਵਲੋਂ ਪੰਚਾਇਤੀ ਚੋਣਾਂ ਜਲਦ ਹੀ ਕਰਵਾਉਣ ਦੀ ਤਿਆਰੀ ਹੈ।

 

ਇਹ ਵੀ ਪੜ੍ਹੋ : ਪੰਜਾਬ 'ਚ ਪੰਚਾਇਤਾਂ ਭੰਗ ਕਰਨ ਦੀ ਤਿਆਰੀ! ਜਲਦ ਹੋਣਗੀਆਂ ਸਰਪੰਚੀ ਚੋਣਾਂ (ਵੀਡੀਓ)

ਇਨ੍ਹਾਂ ਚੋਣਾਂ ਤੋਂ ਪਹਿਲਾਂ ਪੁਰਾਣੀਆਂ ਗ੍ਰਾਮ ਪੰਚਾਇਤਾਂ ਨੂੰ ਭੰਗ ਕਰਕੇ ਪ੍ਰਬੰਧਕ ਨਿਯੁਕਤ ਕੀਤੇ ਜਾਣ। ਇਹ ਵੀ ਦੱਸ ਦੇਈਏ ਕਿ ਬੀਤੇ ਸਾਲ 10 ਅਗਸਤ ਨੂੰ ਪੰਜਾਬ ਸਰਕਾਰ ਨੇ ਸਾਰੀਆਂ ਪੰਚਾਇਤਾਂ, ਬਲਾਕ ਕਮੇਟੀਆਂ ਅਤੇ ਜ਼ਿਲ੍ਹਾ ਪਰਿਸ਼ਦਾਂ ਨੂੰ ਭੰਗ ਕਰਨ ਦੇ ਹੁਕਮ ਜਾਰੀ ਕੀਤੇ ਸਨ ਪਰ ਸਰਕਾਰ ਦੇ ਇਸ ਹੁਕਮ ਦੇ ਖ਼ਿਲਾਫ਼ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਪਟੀਸ਼ਨ ਦਾਇਰ ਕਰ ਦਿੱਤੀ ਗਈ ਸੀ

। ਇਸ 'ਚ ਕਿਹਾ ਗਿਆ ਸੀ ਕਿ ਜਾਰੀ ਕੀਤੀ ਗਈ ਨੋਟੀਫਿਕੇਸ਼ਨ ਕਾਨੂੰਨ ਦੇ ਖ਼ਿਲਾਫ਼ ਹੈ। ਸਰਪੰਚਾਂ ਦਾ ਤਰਕ ਸੀ ਕਿ ਸਾਰੀਆਂ ਪੰਚਾਇਤਾਂ ਦੇ ਚੁਣੇ ਹੋਏ ਪ੍ਰਤੀਨਿਧੀਆਂ ਦੇ ਕਾਰਜਕਾਲ ਦੀ ਸਮਾਪਤੀ ਤੋਂ ਪਹਿਲਾਂ ਗੈਰ ਕਾਨੂੰਨੀ ਤੌਰ ਨਾਲ ਭੰਗ ਕਰ ਦਿੱਤਾ ਗਿਆ ਹੈ। ਇਸ ਪਟੀਸ਼ਨ ਤੋਂ ਬਾਅਦ ਸਰਕਾਰ ਨੇ ਆਪਣੀ ਨੋਟੀਫਿਕੇਸ਼ਨ ਵਾਪਸ ਲੈ ਲਈ ਸੀ ਅਤ ਪੰਚਾਇਤਾਂ ਨੂੰ ਬਹਾਲ ਕਰ ਦਿੱਤਾ ਹੈ।

PunjabKesari

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8



 


author

Babita

Content Editor

Related News