ਪੰਜਾਬ ਦੀਆਂ 150 ਆਂਗਣਵਾੜੀ ਵਰਕਰਾਂ ਖ਼ਿਲਾਫ਼ ਐਕਸ਼ਨ ਦੀ ਤਿਆਰੀ, ਭੇਜੇ ਨੋਟਿਸ

08/10/2023 5:42:05 PM

ਚੰਡੀਗੜ੍ਹ (ਰਮਨਜੀਤ ਸਿੰਘ) : ਮਹਿਲਾ ਅਤੇ ਬਾਲ ਵਿਕਾਸ ਵਿਭਾਗ ਵਲੋਂ ਸੂਬੇ ਵਿਚ ਕੀਤੇ ਗਏ ਸਰਵੇ ਵਿਚ ਹੈਰਾਨ ਕਰਨ ਵਾਲੇ ਤੱਥ ਸਾਹਮਣੇ ਆਏ ਹਨ। ਵਿਭਾਗ ਨੂੰ ਪਤਾ ਲੱਗਾ ਹੈ ਕਿ ਵਿਭਾਗ ਅਧੀਨ ਚੱਲਣ ਵਾਲੇ ਆਂਗਣਵਾੜੀ ਕੇਂਦਰਾਂ ਵਿਚ ਆਂਗਣਵਾੜੀ ਵਰਕਰਾਂ ਦੇ ਤੌਰ ’ਤੇ ਕੰਮ ਕਰਨ ਵਾਲੀਆਂ 150 ਦੇ ਕਰੀਬ ਔਰਤਾਂ ਸਿਆਸਤ ਵਿਚ ਸਰਗਰਮ ਹਨ ਅਤੇ ਪਿੰਡਾਂ ਵਿਚ ਸਰਪੰਚ ਜਾਂ ਪੰਚਾਇਤ ਮੈਂਬਰ ਦੇ ਅਹੁਦਿਆਂ ’ਤੇ ਤਾਇਨਾਤ ਹਨ। ਵਿਭਾਗ ਨੇ ਇਸ ਨੂੰ ਗੰਭੀਰ ਮਾਮਲਾ ਮੰਨਦਿਆਂ ਸਾਰਿਆਂ ਨੂੰ ਨੋਟਿਸ ਜਾਰੀ ਕਰ ਕੇ ਸਖ਼ਤ ਕਾਰਵਾਈ ਕਰਨ ਦੀ ਤਿਆਰੀ ਕਰ ਲਈ ਹੈ।

ਇਹ ਵੀ ਪੜ੍ਹੋ : ਕੈਂਸਰ ਨਾਲ ਜੂਝ ਰਹੀ ਪਤਨੀ ਦੀਆਂ ਤਸਵੀਰਾਂ ਸਾਂਝੀਆਂ ਕਰ ਨਵਜੋਤ ਸਿੱਧੂ ਨੇ ਲਿਖੀ ਭਾਵੁਕ ਪੋਸਟ

ਧਿਆਨ ਰਹੇ ਕਿ ਬੀਤੇ ਮਹੀਨੇ ਹੀ ਪੰਜਾਬ ਦੀ ਆਂਗਣਵਾੜੀ ਯੂਨੀਅਨ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਵਲੋਂ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ ਗਿਆ ਸੀ, ਜਿਸ ਤੋਂ ਬਾਅਦ ਹਰਗੋਬਿੰਦ ਕੌਰ ਨੂੰ ਸ਼੍ਰੋਮਣੀ ਅਕਾਲੀ ਦਲ ਮਹਿਲਾ ਵਿੰਗ ਦਾ ਪ੍ਰਧਾਨ ਬਣਾ ਦਿੱਤਾ ਗਿਆ ਸੀ। ਇਹ ਮਾਮਲਾ ਚਰਚਾ ਵਿਚ ਆਉਣ ਤੋਂ ਬਾਅਦ ਵਿਭਾਗ ਨੇ ਹਰਗੋਬਿੰਦ ਕੌਰ ਨੂੰ ਨੋਟਿਸ ਜਾਰੀ ਕੀਤਾ। 

ਇਹ ਵੀ ਪੜ੍ਹੋ :  ਗੁਰੂ ਨਗਰੀ ਅੰਮ੍ਰਿਤਸਰ 'ਤੇ ਮੰਡਰਾਉਣ ਲੱਗਾ ਵੱਡਾ ਖ਼ਤਰਾ, ਲੋਕਾਂ ਲਈ ਹਦਾਇਤਾਂ ਜਾਰੀ

ਇਸ ਦੌਰਾਨ ਵਿਭਾਗ ਦੇ ਅਧਿਕਾਰੀਆਂ ਨੂੰ ਪਤਾ ਲੱਗਿਆ ਕਿ ਸੂਬੇ ਵਿਚ ਕਈ ਹੋਰ ਥਾਵਾਂ ’ਤੇ ਵੀ ਆਂਗਣਵਾੜੀ ਵਰਕਰ ਸਿਆਸਤ ਵਿਚ ਸਰਗਰਮ ਹਨ। ਇਸ ਤੋਂ ਬਾਅਦ ਕੀਤੇ ਗਏ ਸਰਵੇ ਵਿਚ ਪਤਾ ਲੱਗਿਆ ਹੈ ਕਿ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਪਿੰਡਾਂ ਦੀਆਂ ਪੰਚਾਇਤਾਂ ਵਿਚ ਪੰਚ ਤੇ ਸਰਪੰਚ ਦੇ ਤੌਰ ’ਤੇ 150 ਦੇ ਕਰੀਬ ਆਂਗਣਵਾੜੀ ਵਰਕਰ ਵਿਰਾਜਮਾਨ ਹਨ। ਇਸ ਦੀ ਸੂਚੀ ਵਿਭਾਗ ਦੀ ਮੰਤਰੀ ਡਾ. ਬਲਜੀਤ ਕੌਰ ਕੋਲ ਪਹੁੰਚੀ ਤਾਂ ਉਨ੍ਹਾਂ ਨੇ ਮਾਮਲੇ ਦੀ ਗੰਭੀਰਤਾ ਨੂੰ ਵੇਖਦਿਆਂ ਤੁਰੰਤ ਐਕਸ਼ਨ ਲੈਣ ਦਾ ਨਿਰਦੇਸ਼ ਦਿੱਤਾ, ਜਿਸ ਤੋਂ ਬਾਅਦ ਵਿਭਾਗ ਵਲੋਂ ਇਨ੍ਹਾਂ ਸਾਰੀਆਂ ਆਂਗਣਵਾੜੀ ਵਰਕਰਾਂ ਨੂੰ ਨੋਟਿਸ ਜਾਰੀ ਕਰ ਕੇ ਸਥਿਤੀ ਸਪੱਸ਼ਟ ਕਰਨ ਨੂੰ ਕਿਹਾ ਹੈ।

ਇਹ ਵੀ ਪੜ੍ਹੋ :  ਯਾਤਰੀਆਂ ਲਈ ਅਹਿਮ ਖ਼ਬਰ, 3 ਦਿਨ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8

Harnek Seechewal

This news is Content Editor Harnek Seechewal