Farmers Protest : ਪੰਜਾਬ ਦੀਆਂ ਸਰਹੱਦਾਂ 'ਤੇ ਐਂਬੂਲੈਂਸ ਗੱਡੀਆਂ ਤਾਇਨਾਤ, Alert 'ਤੇ ਸਾਰੇ ਹਸਪਤਾਲ (ਵੀਡੀਓ)

Wednesday, Feb 21, 2024 - 02:45 PM (IST)

ਪਟਿਆਲਾ/ਹਰਿਆਣਾ : ਕਿਸਾਨ ਅੰਦੋਲਨ ਦੇ ਮੱਦੇਨਜ਼ਰ ਹਾਲਾਤ ਮੁਸ਼ਕਲ ਬਣੇ ਹੋਏ ਹਨ। ਕਿਸਾਨਾਂ ਦੀ ਦਿੱਲੀ ਜਾਣ ਦੀ ਜ਼ਿੱਦ ਕਾਰਨ ਪੰਜਾਬ-ਹਰਿਆਣਾ ਸਰਹੱਦ 'ਤੇ ਐਮਰਜੈਂਸੀ ਵਾਲੇ ਹਾਲਤ ਹਨ। ਪੰਜਾਬ ਨੇ ਵੀ ਇਸ ਹਾਲਾਤ ਨਾਲ ਨਜਿੱਠਣ ਲਈ ਪੁਖ਼ਤਾ ਤਿਆਰੀ ਕੀਤੀ ਹੈ। ਪੰਜਾਬ ਸਰਕਾਰ ਨੇ ਕਿਸਾਨਾਂ ਦੇ ਅੰਦੋਲਨ ਦਰਮਿਆਨ ਐਮਰਜੈਂਸੀ ਸਹੂਲਤਾਂ ਲਈ ਤਿਆਰੀ ਖਿੱਚ ਲਈ ਹੈ। ਇਸ ਦੇ ਮੱਦੇਨਜ਼ਰ ਸਰਹੱਦਾਂ 'ਤੇ ਸੜਕ ਸੁਰੱਖਿਆ ਫੋਰਸ ਨੂੰ ਤਾਇਨਾਤ ਕੀਤਾ ਗਿਆ ਹੈ। ਪੰਜਾਬ ਅਤੇ ਹਰਿਆਣਾ ਸਰਹੱਦਾਂ 'ਤੇ ਭਾਰੀ ਗਿਣਤੀ 'ਚ ਐਂਬੂਲੈਂਸਾਂ ਨੂੰ ਤਾਇਨਾਤ ਕੀਤਾ ਗਿਆ ਹੈ ਤਾਂ ਜੋ ਐਮਰਜੈਂਸੀ ਵਾਲੇ ਹਾਲਾਤ ਨਾਲ ਨਜਿੱਠਿਆ ਜਾ ਸਕੇ। ਇਸ ਤੋਂ ਇਲਾਵਾ ਪਾਣੀ ਦੇ ਟੈਂਕਰ ਅਤੇ ਟਾਇਲਟਾਂ ਦਾ ਵੀ ਇੰਤਜ਼ਾਮ ਕੀਤਾ ਗਿਆ ਹੈ। ਪੰਜਾਬ ਸਰਕਾਰ ਵਲੋਂ ਸਰੱਹਦਾਂ ਨੇੜੇ ਸਾਰੇ ਹਸਪਤਾਲਾਂ ਨੂੰ ਅਲਰਟ ਰਹਿਣ ਲਈ ਕਿਹਾ ਗਿਆ ਹੈ। 

ਇਹ ਵੀ ਪੜ੍ਹੋ : ਪੰਜਾਬ 'ਚ ਖ਼ਤਰਨਾਕ ਬੀਮਾਰੀ ਨੂੰ ਲੈ ਕੇ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ, ਮਰਦਾਂ ਨੂੰ ਹੈ ਜ਼ਿਆਦਾ ਖ਼ਤਰਾ

PunjabKesari
ਸਰਹੱਦਾਂ ਦੀ ਕਿਲੇਬੰਦੀ ਕੀਤੀ
ਦਿੱਲੀ ਪੁਲਸ ਨੇ ਨੇ ਰਾਸ਼ਟਰੀ ਰਾਜਧਾਨੀ 'ਚ ਸੁਰੱਖਿਆ ਵਧਾ ਦਿੱਤੀ ਹੈ ਅਤੇ ਸੁਰੱਖਿਆ ਮੁਲਾਜ਼ਮਾਂ ਨੂੰ ਟਿੱਕਰੀ, ਸਿੰਘੂ ਅਤੇ ਗਾਜੀਪੁਰ ਸਰਹੱਦਾਂ 'ਤੇ ਸਖ਼ਤ ਨਿਗਰਾਨੀ ਦੇ ਨਿਰਦੇਸ਼ ਦਿੱਤੇ ਹਨ। ਦਿੱਲੀ ਪੁਲਸ ਦੇ ਅਧਿਕਾਰੀਆਂ ਨੇ ਦੱਸਿਆ ਕਿ ਤਿੰਨੇ ਸਰਹੱਦਾਂ 'ਤੇ ਤਾਇਨਾਤ ਸੁਰੱਖਿਆ ਮੁਲਾਜ਼ਮਾਂ ਨੂੰ ਚੌਕੰਨਾ ਰਹਿਣ ਲਈ ਕਿਹਾ ਗਿਆ ਹੈ।

PunjabKesari

ਇਹ ਵੀ ਪੜ੍ਹੋ : ਪੰਜਾਬ 'ਚ 22 ਤਾਰੀਖ਼ ਨੂੰ ਪੈਟਰੋਲ ਪੰਪ ਬੰਦ ਹੋਣਗੇ ਜਾਂ ਨਹੀਂ! ਜਾਣੋ ਕੀ ਹੈ ਡੀਲਰਾਂ ਦਾ ਨਵਾਂ ਪਲਾਨ
ਕਿਸਾਨਾਂ 'ਤੇ ਛੱਡੇ ਹੰਝੂ ਗੈਸ ਦੇ ਗੋਲੇ
ਹਰਿਆਣਾ ਦੇ ਸੁਰੱਖਿਆ  ਮੁਲਾਜ਼ਮਾਂ ਨੇ ਕੁੱਝ ਕਿਸਾਨਾਂ ਵਲੋਂ ਬੁੱਧਵਾਰ ਨੂੰ ਸ਼ੰਭੂ ਬਾਰਡਰ 'ਤੋੰ ਅੱਗੇ ਵਧਣ ਕਾਰਨ ਹੰਝੂ ਗੈਸ ਦੇ ਗੋਲੇ ਛੱਡੇ। ਹਰਿਆਣਾ ਪੁਲਸ ਨੇ ਸਵੇਰੇ ਕਰੀਬ 11 ਵਜੇ ਹੰਝੂ ਗੈਸ ਦੇ ਗੋਲੇ ਛੱਡੇ, ਜਿਸ ਤੋਂ ਬਾਅਦ ਕਿਸਾਨ ਬਚਣ ਲਈ ਇਧਰ-ਉਧਰ ਭੱਜਦੇ ਹੋਏ ਦਿਖਾਈ ਦਿੱਤੇ। 
PunjabKesari

ਕੇਂਦਰੀ ਖੇਤੀਬਾੜੀ ਮੰਤਰੀ ਨੇ ਕੀਤਾ ਟਵੀਟ
ਦੱਸਣਯੋਗ ਹੈ ਕਿ ਇਸੇ ਦਰਮਿਆਨ ਕੇਂਦਰੀ ਖੇਤੀਬਾੜੀ ਮੰਤਰੀ ਨੇ ਟਵੀਟ ਕੀਤਾ ਹੈ ਕਿ ਚੌਥੇ ਗੇੜ ਤੋਂ ਬਾਅਦ ਸਰਕਾਰ ਪੰਜਵੇਂ ਗੇੜ 'ਚ ਐੱਮ. ਐੱਸ. ਪੀ. ਦੀ ਮੰਗ, ਫ਼ਸਲੀ ਵਿਭਿੰਨਤਾ, ਪਰਾਲੀ ਦਾ ਮੁੱਦਾ, ਐੱਫ. ਆਈ. ਆਰ. ਵਰਗੇ ਮੁੱਦਿਆਂ 'ਤੇ ਚਰਚਾ ਕਰਨ ਲਈ ਤਿਆਰ ਹੈ। ਉਨ੍ਹਾਂ ਨੇ ਫਿਰ ਕਿਸਾਨ ਆਗੂਆਂ ਨੂੰ ਚਰਚਾ ਲਈ ਸੱਦਾ ਦਿੱਤਾ ਹੈ ਅਤੇ ਸ਼ਾਂਤੀ ਬਣਾਈ ਰੱਖਣ ਦੀ ਗੱਲ ਕਹੀ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


 


author

Babita

Content Editor

Related News