ਤਰਨਤਾਰਨ ਜ਼ਿਮਨੀ ਚੋਣ ਮਗਰੋਂ ਹੁਣ ਨਗਰ ਕੌਂਸਲ ਪ੍ਰਧਾਨਗੀ ਨੂੰ ਅਮਲੀਜਾਮਾ ਪਹਿਨਾਉਣ ਦੀ ਤਿਆਰੀ
Monday, Nov 17, 2025 - 01:02 PM (IST)
ਤਰਨਤਾਰਨ(ਰਮਨ)- ਨਗਰ ਕੌਂਸਲ ਅਧੀਨ ਆਉਂਦੀਆਂ 25 ਵਾਰਡਾਂ ਦੀਆਂ ਚੋਣਾਂ ਦੇ 9 ਮਹੀਨੇ ਬੀਤਣ ਦੇ ਬਾਵਜੂਦ ਨਗਰ ਕੌਂਸਲ ਦੇ ਪ੍ਰਧਾਨ ਅਤੇ ਵਾਈਸ ਪ੍ਰਧਾਨ ਦੀ ਨਿਯੁਕਤੀ ਨਾ ਹੋਣ ਕਰਕੇ ਸ਼ਹਿਰ ਵਾਸੀ ਇਸ ਘੜੀ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਜ਼ਿਲ੍ਹਾ ਕਾਂਗਰਸ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਵੱਲੋਂ ਬੀਤੇ ਸਤੰਬਰ ਮਹੀਨੇ ਦੌਰਾਨ ਮਾਣਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਰਿੱਟ ਪਟੀਸ਼ਨ ਦਾਖਲ ਕੀਤੀ ਗਈ ਸੀ ਜਿਸ ਦੀ ਸੁਣਵਾਈ ਕਰਦੇ ਹਾਈ ਕੋਰਟ ਵੱਲੋਂ ਡਿਪਟੀ ਕਮਿਸ਼ਨਰ ਤਰਨਤਾਰਨ ਨੂੰ 2 ਮਹੀਨਿਆਂ ਅੰਦਰ ਨਗਰ ਕੌਂਸਲ ਦੇ ਪ੍ਰਧਾਨ ਤੇ ਵਾਈਸ ਪ੍ਰਧਾਨ ਦੀ ਨਿਯੁਕਤੀ ਕਰਨ ਸੰਬੰਧੀ ਆਦੇਸ਼ ਜਾਰੀ ਕੀਤੇ ਗਏ ਸਨ।
ਇਹ ਵੀ ਪੜ੍ਹੋ- ਅੰਮ੍ਰਿਤਸਰ ਸਰਹੱਦ 'ਤੇ ਵਧਿਆ ਖ਼ਤਰਾ ! ਡਰੋਨਾਂ ਮੂਵਮੈਂਟ ਬੇਕਾਬੂ, 11 ਮਹੀਨਿਆਂ ਦਾ ਅੰਕੜਾ ਕਰੇਗਾ ਹੈਰਾਨ
ਜਾਣਕਾਰੀ ਅਨੁਸਾਰ ਬੀਤੇ ਕਰੀਬ 10 ਸਾਲਾਂ ਤੋਂ ਬਾਅਦ ਮਾਣਯੋਗ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਆਦੇਸ਼ਾਂ ਉੱਪਰ ਨਗਰ ਕੌਂਸਲ ਤਰਨਤਾਰਨ ਦੀਆਂ 25 ਵਾਰਡਾਂ ਦੀ ਚੋਣ ਬੀਤੀ 2 ਮਾਰਚ ਨੂੰ ਕਰਵਾਈ ਗਈ ਸੀ। ਇਸ ਹੋਈ ਚੋਣ ਤੋਂ ਬਾਅਦ ਵਿਭਾਗ ਦੇ ਪ੍ਰੋਟੋਕਾਲ ਅਨੁਸਾਰ ਨਗਰ ਕੌਂਸਲ ਦੀ ਪ੍ਰਧਾਨਗੀ ਤੇ ਵਾਈਸ ਪ੍ਰਧਾਨਗੀ ਨੂੰ ਲੈ ਕੇ ਕੋਈ ਵੀ ਕਾਰਵਾਈ ਨੂੰ ਅਮਲੀ ਜਾਮਾ ਨਹੀਂ ਪਹਿਨਾਇਆ ਗਿਆ। ਬੀਤੀ 22 ਮਈ ਨੂੰ ਨਗਰ ਕੌਂਸਲ ਦਫਤਰ ਤਰਨਤਾਰਨ ਵਿਖੇ ਚੁਣੇ ਗਏ ਕੌਂਸਲਰਾਂ ਨੂੰ ਸਹੁੰ ਚੁੱਕਣ ਸਬੰਧੀ ਬੁਲਾਇਆ ਗਿਆ ਸੀ ਪ੍ਰੰਤੂ ਉਸ ਦਿਨ 7 ਕੌਂਸਲਰਾਂ ਵੱਲੋਂ ਸੋਂਹ ਚੁੱਕ ਲਈ ਗਈ ਜਦਕਿ ਬਾਕੀ 18 ਕੌਂਸਲਰਾਂ ਵੱਲੋਂ ਦੇਰੀ ਨਾਲ ਨਗਰ ਕੌਂਸਲ ਦਫਤਰ ਵਿਖੇ ਪੁੱਜਣ ਦੇ ਚਲਦਿਆਂ ਸਹੁੰ ਨਹੀਂ ਚੁੱਕ ਪਾਏ ਸਨ ਪਰ ਬਾਅਦ ਵਿੱਚ ਪ੍ਰਸ਼ਾਸਨ ਵੱਲੋਂ ਰੱਖੀ ਇਕ ਹੋਰ ਮੀਟਿੰਗ ਵਿੱਚ ਬਾਕੀ ਰਹਿੰਦੇ 18 ਕੌਂਸਲਰਾਂ ਵੱਲੋਂ ਸਹੁੰ ਚੁੱਕ ਲਈ ਗਈ ਸੀ।
ਇਹ ਵੀ ਪੜ੍ਹੋ- ਰੂਹ ਕੰਬਾਊ ਵਾਰਦਾਤ: ਟਾਹਲੀ ਸਾਹਿਬ ਨੇੜੇ ਜਵਾਕ ਦਾ ਕਤਲ
ਇਸ ਦੌਰਾਨ ਪ੍ਰਸ਼ਾਸਨ ਵੱਲੋਂ ਨਗਰ ਕੌਂਸਲ ਅਧੀਨ ਆਉਂਦੇ 25 ਕੌਂਸਲਰਾਂ ਵਿੱਚੋਂ ਪ੍ਰਧਾਨ, ਵਾਈਸ ਪ੍ਰਧਾਨ ਤੇ ਸੀਨੀਅਰ ਵਾਈਸ ਪ੍ਰਧਾਨ ਦੀ ਚੋਣ ਪ੍ਰਕਿਰਿਆ ਠੰਢੇ ਬਸਤੇ ਵਿੱਚ ਪੈਂਦੀ ਨਜ਼ਰ ਆਈ। ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਵੱਲੋਂ ਨਗਰ ਕੌਂਸਲ ਦੇ ਪ੍ਰਧਾਨ ਤੇ ਵਾਈਸ ਪ੍ਰਧਾਨ ਦੀ ਚੋਣ ਸਬੰਧੀ ਹੋਈ ਦੇਰੀ ਨੂੰ ਲੈ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਰਿੱਟ ਪਟੀਸ਼ਨ ਦਾਇਰ ਕਰ ਦਿੱਤੀ ਗਈ, ਜਿਸ ਦੀ ਮਾਣਯੋਗ ਜੱਜ ਹਰਸਿਮਰਨ ਸਿੰਘ ਸੇਠੀ ਅਤੇ ਵਿਕਾਸ ਸੂਰੀ ਦੇ ਬੈਂਚ ਵੱਲੋਂ ਕੀਤੀ ਗਈ ਸੁਣਵਾਈ ਤੋਂ ਬਾਅਦ ਬੀਤੀ 4 ਸਤੰਬਰ ਨੂੰ ਜ਼ਿਲਾ ਤਰਨਤਾਰਨ ਦੇ ਡਿਪਟੀ ਕਮਿਸ਼ਨਰ ਰਾਹੁਲ ਨੂੰ ਹੁਕਮ ਜਾਰੀ ਕੀਤੇ ਹਨ ਕਿ 2 ਮਹੀਨਿਆਂ ਅੰਦਰ ਨਗਰ ਕੌਂਸਲ ਤਰਨਤਾਰਨ ਦੇ ਪ੍ਰਧਾਨ ਤੇ ਵਾਈਸ ਪ੍ਰਧਾਨ ਦੀ ਚੋਣ ਪ੍ਰਕਿਰਿਆ ਨੂੰ ਮੁਕੰਮਲ ਕੀਤਾ ਜਾਵੇ।
ਇਹ ਵੀ ਪੜ੍ਹੋ- ਪਾਕਿ ਜਾਣ ਲਈ SGPC ਨੇ ਹੋਰ ਕਰੜੇ ਕੀਤੇ ਨਿਯਮ, ਸਰਬਜੀਤ ਕੌਰ ਮਾਮਲੇ ਮਗਰੋਂ ਲਿਆ ਵੱਡਾ ਫੈਸਲਾ (ਵੀਡੀਓ)
ਸੂਤਰਾਂ ਤੋਂ ਪਤਾ ਲੱਗਾ ਹੈ ਕਿ ਮੌਜੂਦਾ ਕੌਂਸਲਰਾਂ ਇਕੱਤਰ ਕਰਕੇ ਮਤਾ ਪਾਸ ਕਰਵਾਇਆ ਜਾਵੇਗਾ ਜਿਸ ਵਿੱਚ ਪ੍ਰਧਾਨ, ਮੀਤ ਪ੍ਰਧਾਨ ਤੇ ਸੀਨੀਅਰ ਮੀਤ ਪ੍ਰਧਾਨ ਨੂੰ ਹਲਕਾ ਵਿਧਾਇਕ ਤਰਨਤਾਰਨ ਦੀ ਸਹਿਮਤੀ ਨਾਲ ਚੁਣ ਕੇ ਕੁਰਸੀ ਉੱਪਰ ਬਿਠਾ ਦਿੱਤਾ ਜਾਵੇਗਾ। ਨਗਰ ਕੌਂਸਲ ਦੇ ਪ੍ਰਬੰਧਕ ਤੇ ਐੱਸ.ਡੀ.ਐੱਮ. ਤਰਨਤਾਰਨ ਗੁਰਮੀਤ ਸਿੰਘ ਨੇ ਦੱਸਿਆ ਕਿ ਨਗਰ ਕੌਂਸਲ ਦੀਆਂ ਚੋਣਾਂ ਤੋਂ ਬਾਅਦ ਹੁਣ ਪ੍ਰਧਾਨ ਮੀਤ ਪ੍ਰਧਾਨ ਤੇ ਸੀਨੀਅਰ ਮੀਤ ਪ੍ਰਧਾਨ ਦੀ ਚੋਣ ਜਲਦ ਕਰਵਾਈ ਜਾ ਰਹੀ ਹੈ, ਜਿਸ ਸਬੰਧੀ ਡਿਪਟੀ ਕਮਿਸ਼ਨਰ ਵੱਲੋਂ ਆਦੇਸ਼ ਮਿਲਦੇ ਸਾਰ ਹੀ ਇਸ ਪ੍ਰਕਿਰਿਆ ਨੂੰ ਅਮਲੀਜਾਮਾ ਪਹਿਨਾ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ- ਸਰਬਜੀਤ ਕੌਰ ਨਿਕਾਹ ਮਾਮਲੇ ‘ਚ ਮੰਤਰੀ ਬਲਬੀਰ ਸਿੰਘ ਨੇ SGPC 'ਤੇ ਚੁੱਕੇ ਵੱਡੇ ਸਵਾਲ
