ਤਿਆਰੀਆਂ ਮੁਕੰਮਲ: 23 ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਆਰੰਭ ਹੋਵੇਗਾ ''ਮੀਰੀ-ਪੀਰੀ ਖਾਲਸਾ ਮਾਰਚ'' ਦਾ ਦੂਜਾ ਪੜਾਅ

Monday, Aug 17, 2026 - 08:35 AM (IST)

ਤਿਆਰੀਆਂ ਮੁਕੰਮਲ: 23 ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਆਰੰਭ ਹੋਵੇਗਾ ''ਮੀਰੀ-ਪੀਰੀ ਖਾਲਸਾ ਮਾਰਚ'' ਦਾ ਦੂਜਾ ਪੜਾਅ

ਅੰਮ੍ਰਿਤਸਰ (ਸਰਬਜੀਤ) : ਸ੍ਰੀ ਅਕਾਲ ਤਖਤ ਸਾਹਿਬ ਤੋਂ ਆਰੰਭ ਹੋਏ ਮੀਰੀ ਪੀਰੀ ਖਾਲਸਾ ਮਾਰਚ ਦੇ ਦੂਜੇ ਪੜਾਅ ਦੀ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਤੋਂ 23 ਅਗਸਤ ਨੂੰ ਹੋ ਰਹੀ ਆਰੰਭਤਾ ਦੀਆਂ ਤਿਆਰੀਆਂ ਸਬੰਧੀ ਅੱਜ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਦੀ ਅਗਵਾਈ ਹੇਠ ਇੱਕ ਵਿਸ਼ੇਸ਼ ਇਕੱਤਰਤਾ ਹੋਈ। ਇਸ ਇਕੱਤਰਤਾ ਵਿੱਚ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ (ਸ੍ਰੀ ਅਨੰਦਪੁਰ ਸਾਹਿਬ) ਤੱਕ ਸਜਾਏ ਜਾਣ ਵਾਲੇ ਮੀਰੀ ਪੀਰੀ ਖਾਲਸਾ ਮਾਰਚ ਦੀ ਰੂਪ-ਰੇਖਾ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ।

ਇਕੱਤਰਤਾ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੀਰੀ ਪੀਰੀ ਖਾਲਸਾ ਮਾਰਚ ਦਾ ਮਕਸਦ ਸ੍ਰੀ ਅਕਾਲ ਤਖਤ ਸਾਹਿਬ ਦੀ ਸਰਬਉਚਤਾ, ਸਿੱਖੀ ਦਾ ਪ੍ਰਚਾਰ ਪ੍ਰਸਾਰ ਅਤੇ ਨੌਜਵਾਨੀ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਿਰਜਣਾ ਕਰਕੇ ਸਿੱਖ ਨੂੰ ਧਰਮ ਅਤੇ ਰਾਜਨੀਤੀ ਦਾ ਸਿਧਾਂਤ ਬਖਸ਼ਿਸ਼ ਕੀਤਾ। ਹਰ ਸਿੱਖ ਸ੍ਰੀ ਅਕਾਲ ਤਖਤ ਸਾਹਿਬ ਨੂੰ ਸਮਰਪਿਤ ਹੈ ਅਤੇ ਇਥੋਂ ਆਏ ਹਰ ਹੁਕਮ ਪ੍ਰਤੀ ਸਤਿਕਾਰ ਰੱਖਦਾ ਹੈ। ਉਨ੍ਹਾਂ ਸੰਗਤਾਂ ਨੂੰ ਜਿਥੇ ਮੀਰੀ ਪੀਰੀ ਖਾਲਸਾ ਮਾਰਚ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਉਥੇ ਰਸਤੇ ਵਿਚ ਹੀ ਸਹਿਯੋਗ ਦੀ ਪ੍ਰੇਰਨਾ ਕੀਤੀ। ਇਸ ਮੌਕੇ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਨੇ ਕਿਹਾ ਕਿ ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਮੁੱਖ ਮਕਸਦ ਸੰਗਤ ਨੂੰ ਗੁਰੂ ਚਰਨਾਂ ਨਾਲ ਜੋੜਨਾ, ਸਿੱਖੀ ਸਿਧਾਂਤਾਂ ਨੂੰ ਮਜ਼ਬੂਤ ਕਰਨਾ ਅਤੇ ਕੌਮ ਵਿੱਚ ਏਕਤਾ ਦਾ ਸੁਨੇਹਾ ਦੇਣਾ ਹੈ। ਉਨ੍ਹਾਂ ਗੁਰੂ-ਦੋਖੀ ਅਤੇ ਖ਼ਾਲਸਾ ਪੰਥ ਵਿਰੋਧੀ ਕਾਰਵਾਈਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਅਜਿਹੀਆਂ ਹਰਕਤਾਂ ਕਰਨ ਵਾਲਿਆਂ ਨੂੰ ਕੌਮ ਕਦੇ ਪ੍ਰਵਾਨ ਨਹੀਂ ਕਰਦੀ। ਉਨ੍ਹਾਂ ਇਤਿਹਾਸ ਦਾ ਹਵਾਲਾ ਦਿੰਦਿਆਂ ਕਿਹਾ ਕਿ ਅਬਦਾਲੀ ਅਤੇ ਨਾਦਰ ਸ਼ਾਹ ਵਰਗੇ ਅਨੇਕਾਂ ਹਮਲਾਵਰ ਆਏ ਤੇ ਖ਼ਤਮ ਹੋ ਗਏ, ਪਰ ਗੁਰੂ ਦਾ ਪੰਥ ਸਦਾ ਅਡੋਲ ਰਿਹਾ ਅਤੇ ਰਹੇਗਾ। ਉਨ੍ਹਾਂ ਸੰਗਤ ਨੂੰ ਪੰਥ ਵਿਰੋਧੀ ਤਾਕਤਾਂ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ।

ਇਹ ਵੀ ਪੜ੍ਹੋ : ਭੈਣ ਦੀ ਡੋਲੀ ਤੋਂ ਪਹਿਲਾਂ ਉੱਠੇਗੀ ਇਕਲੌਤੇ ਭਰਾ ਦੀ ਅਰਥੀ; ਵਿਆਹ ਦੇ ਕਾਰਡ ਵੰਡਣ ਜਾਂਦੇ ਨਾਲ ਵਾਪਰੀ ਅਣਹੋਣੀ

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਸ. ਗੁਰਪ੍ਰੀਤ ਸਿੰਘ ਝੱਬਰ ਨੇ ਵਿਸ਼ਵਾਸ ਦਿਵਾਇਆ ਕਿ ਇਸ ਮਾਰਚ ਪ੍ਰਤੀ ਨੌਜਵਾਨਾਂ ਅਤੇ ਸੰਗਤਾਂ ਨੂੰ ਜਾਣੂ ਕਰਵਾਉਣ ਲਈ ਘਰ-ਘਰ ਜਾ ਕੇ ਪ੍ਰਚਾਰ ਕੀਤਾ ਜਾਵੇਗਾ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਅਤੇ ਭਾਈ ਅਮਰਜੀਤ ਸਿੰਘ ਚਾਵਲਾ ਨੇ ਵੀ ਮੀਰੀ ਪੀਰੀ ਖਾਲਸਾ ਮਾਰਚ ਨੂੰ ਸੁਚੱਜੇ ਅਤੇ ਸਫ਼ਲ ਢੰਗ ਨਾਲ ਨੇਪਰੇ ਚਾੜ੍ਹਨ ਲਈ ਆਪਣੇ ਅਹਿਮ ਸੁਝਾਅ ਦਿੱਤੇ। ਇਸ ਮੌਕੇ ਸ਼੍ਰੋਮਣੀ ਕਮੇਟੀ ਅੰਤ੍ਰਿੰਗ ਮੈਂਬਰ ਸ. ਮੇਜਰ ਸਿੰਘ ਢਿੱਲੋਂ, ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਭਾਈ ਅਮਰਜੀਤ ਸਿੰਘ ਚਾਵਲਾ, ਸ. ਹਰਪਾਲ ਸਿੰਘ ਜੱਲ੍ਹਾ , ਜਥੇਦਾਰ ਕੇਵਲ ਸਿੰਘ, ਸ. ਪਰਮਜੀਤ ਸਿੰਘ ਲੱਖੇਵਾਲ, ਬਾਬਾ ਬੂਟਾ ਸਿੰਘ, ਜਥੇਦਾਰ ਰਣਬੀਰ ਸਿੰਘ ਖੱਟੜਾ, ਜਥੇਦਾਰ ਅਵਤਾਰ ਸਿੰਘ ਰਿਆ, ਸ. ਅਜਮੇਰ ਸਿੰਘ ਖੇੜਾ, ਸ. ਅਵਤਾਰ ਸਿੰਘ ਵਣਵਾਲਾ, ਸ. ਗੁਰਬਖ਼ਸ਼ ਸਿੰਘ ਖਾਲਸਾ, ਸਕੱਤਰ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਬਾਬਾ ਗੁਰਤਾ ਸਿੰਘ , ਸ. ਸੁਰਜੀਤ ਸਿੰਘ ਗੋਬਿੰਦਪੁਰ, ਜਥੇਦਾਰ ਧਿਆਨ ਸਿੰਘ, ਸ. ਗੁਰਪ੍ਰਤਾਪ ਸਿੰਘ ਇੰਚਾਰਜ ਸਬ ਆਫਿਸ ਧਰਮ ਪ੍ਰਚਾਰ ਸ੍ਰੀ ਅਨੰਦਪੁਰ ਸਾਹਿਬ, ਸ: ਭੋਲਾ ਸਿੰਘ ਇੰਚਾਰਜ ਸਬ ਆਫਿਸ ਧਰਮ ਪ੍ਰਚਾਰ ਤਲਵੰਡੀ ਸਾਹਿਬ, ਭਾਈ ਜਗਦੇਵ ਸਿੰਘ ਹੈੱਡ ਪ੍ਰਚਾਰਕ ਅਤੇ ਵੱਖ ਵੱਖ ਗੁਰਦੁਆਰਾ ਸਾਹਿਬਾਨ ਦੇ ਮੈਨੇਜਰ ਹਾਜ਼ਰ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Sandeep Kumar

Content Editor

Related News