ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ ’ਤੇ, ਮੰਤਰੀ ਹਰਪਾਲ ਚੀਮਾ ਹੋਣਗੇ ਮੁੱਖ ਮਹਿਮਾਨ

01/18/2024 2:02:22 PM

ਜਲੰਧਰ - ਪ੍ਰਸ਼ਾਸਨ ਵੱਲੋਂ ਗਣਤੰਤਰ ਦਿਵਸ ਮੌਕੇ 26 ਜਨਵਰੀ ਨੂੰ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਜੰਗੀ ਪੱਧਰ ’ਤੇ ਜਾਰੀ ਹਨ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਇਸ ਸਮਾਗਮ ਦੇ ਮੁੱਖ ਮਹਿਮਾਨ ਹੋਣਗੇ, ਜਿਨ੍ਹਾਂ ਵੱਲੋਂ ਗਣਤੰਤਰ ਦਿਵਸ ਮੌਕੇ ਕੌਮੀ ਝੰਡਾ ਲਹਿਰਾਇਆ ਜਾਵੇਗਾ।

ਇਹ ਵੀ ਪੜ੍ਹੋ: ਹੁਣ ਫੈਸ਼ਨ ਲਈ ਮਾਡਲਾਂ ਦੀ ਥਾਂ ਲੈਣਗੇ AI ਅਵਤਾਰ, ਲੱਖਾਂ ਰੁਪਏ ਦੀ ਹੋਵੇਗੀ ਬਚਤ

ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਪ੍ਰਸ਼ਾਸਨ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਪਹਿਲਾਂ ਹੀ ਜ਼ਿੰਮੇਵਾਰੀਆਂ ਦੀ ਵੰਡ ਕੀਤੀ ਜਾ ਚੁੱਕੀ ਹੈ ਤਾਂ ਜੋ ਸਮੁੱਚੇ ਲੋੜੀਂਦੇ ਬੰਦੋਬਸਤ ਸਮੇਂ ਸਿਰ ਕੀਤੇ ਜਾ ਸਕਣ। ਉਨ੍ਹਾਂ ਕਿਹਾ ਕਿ ਸਮਾਗਮ ਵਾਲੇ ਸਥਾਨ ਦੀ ਸਫਾਈ, ਸਜਾਵਟ, ਸੁਰੱਖਿਆ, ਪਾਰਕਿੰਗ, ਟ੍ਰੈਫਿਕ ਦੇ ਬਦਲਵੇਂ ਪ੍ਰਬੰਧ, ਪੀਣ ਵਾਲੇ ਪਾਣੀ ਦੇ ਇੰਤਜ਼ਾਮ, ਬੈਠਣ ਦੀ ਵਿਵਸਥਾ, ਮੈਡੀਕਲ ਟੀਮਾਂ, ਨਿਰਵਿਘਨ ਬਿਜਲੀ ਆਦਿ ਸਮੇਤ ਹੋਰ ਇੰਤਜ਼ਾਮਾਂ ਪੱਖੋਂ ਪ੍ਰਸ਼ਾਸਨ ਵੱਲੋਂ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। 

ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਜਿਥੇ ਪੰਜਾਬ ਪੁਲਿਸ, ਪੰਜਾਬ ਹੋਮ ਗਾਰਡ, ਐਨ.ਸੀ.ਸੀ. (ਲੜਕੇ ਅਤੇ ਲੜਕੀਆਂ) ਆਦਿ ਦੀਆਂ ਟੁਕੜੀਆਂ ਵੱਲੋਂ ਮਾਰਚ ਪਾਸਟ ਕੀਤਾ ਜਾਵੇਗਾ ਉਥੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤੀਆਂ ਜਾਣ ਵਾਲੀਆਂ ਵੱਖ-ਵੱਖ ਸੱਭਿਆਚਾਰਕ ਵੰਨਗੀਆਂ ਅਤੇ ਹੋਰ ਪ੍ਰੋਗਰਾਮ ਦੀਆਂ ਰਿਹਰਸਲਾਂ ਪੂਰੇ ਜ਼ੋਰਾਂ ’ਤੇ ਚੱਲ ਰਹੀਆਂ ਹਨ। 

ਇਹ ਵੀ ਪੜ੍ਹੋ: ਸਾਬਕਾ AIG ਦੇ ਵਾਇਸ ਰਿਕਾਰਡਰ ਤੋਂ ਮਿਲੀ ਕੋਰਟ ਦੀ ਰਿਕਾਰਡਿੰਗ, ਪੈਸੇ ਦੇ ਕੇ ਲਗਵਾਇਆ ਧਰਨਾ

ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕਰੀਬ 2000 ਵਿਦਿਆਰਥੀ ਭਾਗ ਲੈਣਗੇ ਅਤੇ ਫਾਈਨਲ ਰਿਹਰਸਲ 24 ਜਨਵਰੀ ਨੂੰ ਹੋਵੇਗੀ। ਸਮਾਗਮ ਦੌਰਾਨ ਵੱਖ-ਵੱਖ ਵਿਭਾਗਾਂ ਵੱਲੋਂ ਵਿਕਾਸ ਕਾਰਜਾਂ ਨੂੰ ਦਰਸਾਉਂਦੀਆਂ ਝਾਕੀਆਂ ਵੀ ਪੇਸ਼ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਸ ਮੈਗਾ ਸਮਾਗਮ ਦੀਆਂ ਤਿਆਰੀਆਂ ਪੂਰੇ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਅਤੇ ਗਣਤੰਤਰ ਦਿਵਸ ਸਮਾਗਮ ਨੂੰ ਪੂਰੀ ਦੇਸ਼ ਭਗਤੀ ਅਤੇ ਰਾਸ਼ਟਰ ਭਗਤੀ ਦੀ ਭਾਵਨਾ ਨਾਲ ਮਨਾਇਆ ਜਾਵੇਗਾ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ। 

 

 

Anuradha

This news is Content Editor Anuradha