PSEB ਪ੍ਰੀਖਿਆਵਾਂ ਨੂੰ ਲੈ ਕੇ ਤਿਆਰੀਆਂ ਮੁਕੰਮਲ, ਵਿਦਿਆਰਥੀ ਪੜ੍ਹ ਲੈਣ ਪੂਰੀ ਖ਼ਬਰ
Friday, Feb 14, 2025 - 01:44 PM (IST)
![PSEB ਪ੍ਰੀਖਿਆਵਾਂ ਨੂੰ ਲੈ ਕੇ ਤਿਆਰੀਆਂ ਮੁਕੰਮਲ, ਵਿਦਿਆਰਥੀ ਪੜ੍ਹ ਲੈਣ ਪੂਰੀ ਖ਼ਬਰ](https://static.jagbani.com/multimedia/2025_2image_13_44_060480278212.jpg)
ਅੰਮ੍ਰਿਤਸਰ(ਦਲਜੀਤ)-ਪੰਜਾਬ ਸਕੂਲ ਸਿੱਖਿਆ ਬੋਰਡ (ਪੀ. ਐੱਸ. ਈ. ਬੀ.) ਦੀ ਸਾਲਾਨਾ ਪ੍ਰੀਖਿਆ 19 ਫਰਵਰੀ ਤੋਂ ਸ਼ੁਰੂ ਹੋ ਰਹੀ ਹੈ। ਸਿੱਖਿਆ ਵਿਭਾਗ ਨੇ ਸਾਲਾਨਾ ਪ੍ਰੀਖਿਆਵਾਂ ਦੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਹਨ। 8ਵੀਂ ਅਤੇ 12ਵੀਂ ਜਮਾਤ ਦੀ ਸਾਲਾਨਾ ਪ੍ਰੀਖਿਆ ਲਈ 242 ਪ੍ਰੀਖਿਆ ਕੇਂਦਰਾਂ ਦੀ ਸੂਚੀ ਪੀ. ਐੱਸ. ਈ. ਬੀ. ਨੂੰ ਦਿੱਤੀ ਗਈ ਹੈ। 242 ਪ੍ਰੀਖਿਆ ਕੇਂਦਰਾਂ ਵਿੱਚੋਂ ਸੱਤ ਕੇਂਦਰਾਂ ਨੂੰ ਸਵੈ-ਪ੍ਰੀਖਿਆ ਕੇਂਦਰ ਬਣਾਇਆ ਗਿਆ ਹੈ। ਉਥੇ 235 ਪ੍ਰੀਖਿਆ ਕੇਂਦਰ ਅਦਲਾ-ਬਦਲੀ ਦੇ ਤਹਿਤ ਬਣਾਏ ਗਏ ਹਨ। ਇਹ ਜਾਣਕਾਰੀ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਹਰਭਗਵੰਤ ਸਿੰਘ ਵੜੈਚ ਨੇ ਗੱਲਬਾਤ ਕਰਦਿਆਂ ਦਿੱਤੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਚ ਪ੍ਰੀਖਿਆਵਾਂ ਨਕਲ ਰਹਿਤ ਕਰਵਾਈਆਂ ਜਾਣਗੀਆਂ, ਤਾਂ ਜੋ ਵਿਦਿਆਰਥੀਆਂ ਦਾ ਭਵਿੱਖ ਸੁਰੱਖਿਅਤ ਹੋ ਸਕੇ।
ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਪ੍ਰੀਖਿਆਵਾਂ ਵਿਚ ਨਕਲ ਦੀ ਉਮੀਦ ਨਾ ਕਰਨ। ਉਨ੍ਹਾਂ ਦੱਸਿਆ ਕਿ ਸਾਲਾਨਾ ਪ੍ਰੀਖਿਆਵਾਂ ਲਈ 362 ਸੁਪਰਡੈਂਟ ਨਿਯੁਕਤ ਕੀਤੇ ਗਏ ਹਨ। ਇਸ ਤੋਂ ਇਲਾਵਾ 604 ਡਿਪਟੀ ਸੁਪਰਡੈਂਟ ਤਾਇਨਾਤ ਕੀਤੇ ਜਾਣਗੇ। ਉਥੇ 362 ਅਬਜ਼ਰਵਰ ਦੀ ਸਾਲਾਨਾ ਪ੍ਰੀਖਿਆਵਾਂ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਲਈ ਲਗਾਏ ਗਏ ਹਨ। 15 ਫਲਾਇੰਗ ਸਕੁਐਡ ਟੀਮਾਂ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ 12ਵੀਂ ਅਤੇ 8ਵੀਂ ਜਮਾਤ ਦੀ ਪ੍ਰੀਖਿਆ ਦਾ ਸਮਾਂ ਸਵੇਰੇ 11.15 ਵਜੇ ਤੋਂ ਦੁਪਹਿਰ 2.15 ਵਜੇ ਤੱਕ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਮਹਿਲਾ ਸਰਪੰਚ ਦੇ ਪਤੀ ਨੂੰ ਮਾਰੀਆਂ ਗੋਲੀਆਂ
ਵਿਦਿਆਰਥੀਆਂ ਨੂੰ ਪ੍ਰੀਖਿਆ ਸ਼ੁਰੂ ਹੋਣ ਤੋਂ ਇੱਕ ਘੰਟਾ ਪਹਿਲਾਂ ਪ੍ਰੀਖਿਆ ਕੇਂਦਰ ’ਤੇ ਪਹੁੰਚਣਾ ਯਕੀਨੀ ਬਣਾਉਣਾ ਚਾਹੀਦਾ ਹੈ ਤਾਂ ਜੋ ਉਹ ਆਪਣੀ ਸੀਟ ਅਤੇ ਹੋਰ ਪ੍ਰਬੰਧਾਂ ਦੀ ਜਾਂਚ ਕਰ ਸਕਣ। ਨਕਲ ਰੋਕਣ ਲਈ ਜ਼ਿਲਾ ਸਿੱਖਿਆ ਵਿਭਾਗ ਨੇ ਪੁਲਸ ਕਮਿਸ਼ਨਰ ਅੰਮ੍ਰਿਤਸਰ ਨੂੰ ਪੱਤਰ ਲਿਖਿਆ ਹੈ ਤਾਂ ਜੋ ਉੱਥੇ ਸੁਰੱਖਿਆ ਪ੍ਰਬੰਧ ਯਕੀਨੀ ਕਰਵਾਏ ਜਾ ਸਕਣ। ਕੇਂਦਰਾਂ ਦੇ ਬਾਹਰ ਧਾਰਾ 144 ਲਾਗੂ ਕਰ ਦਿੱਤੀ ਗਈ ਹੈ, ਤਾਂ ਜੋ ਉੱਥੇ ਬੇਲੋੜੀ ਭੀੜ ਇਕੱਠੀ ਨਾ ਹੋਵੇ। ਡੀ. ਈ. ਓ. ਸੈਕੰਡਰੀ ਦਫ਼ਤਰ ਵਿਚ ਇਕ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ। ਸੁਖਪਾਲ ਸਿੰਘ ਸੰਧੂ ਨੂੰ ਕੰਟਰੋਲ ਰੂਮ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦੀ ਸੂਰਤ ਵਿਚ ਇਕ ਨੰਬਰ ਵੀ ਜਾਰੀ ਕੀਤਾ ਗਿਆ ਹੈ। ਪ੍ਰੀਖਿਆ ਸੰਬੰਧੀ ਕਿਸੇ ਵੀ ਕਿਸਮ ਦੀ ਸਮੱਸਿਆ ਨਾਲ ਨਜਿੱਠਣ ਲਈ ਵਿਦਿਆਰਥੀ ਜਾਂ ਸਕੂਲ ਮੁਖੀ 80540-54154 ’ਤੇ ਸੰਪਰਕ ਕਰ ਸਕਦੇ ਹਨ।
ਇਹ ਵੀ ਪੜ੍ਹੋ- ਸਰਕਾਰੀ ਬਾਬੂ ਜ਼ਰਾ ਹੋ ਜਾਓ ਹੁਸ਼ਿਆਰ, ਜਾਰੀ ਹੋ ਗਏ ਅਹਿਮ ਹੁਕਮ
19 ਨੂੰ ਸ਼ੁਰੂ ਹੋਵੇਗੀ ਪ੍ਰੀਖਿਆ : ਡੀ. ਈ. ਓ. ਹਰਭਗਵੰਤ
ਡੀ. ਈ. ਓ. ਹਰਭਗਵੰਤ ਸਿੰਘ ਨੇ ਦੱਸਿਆ ਕਿ ਪ੍ਰੀਖਿਆ 19 ਫਰਵਰੀ ਨੂੰ ਸ਼ੁਰੂ ਹੋਵੇਗੀ। ਇਸ ਤੋਂ ਇਕ ਦਿਨ ਪਹਿਲਾਂ 18 ਫਰਵਰੀ ਨੂੰ, ਸਾਰੇ ਪ੍ਰੀਖਿਆ ਕੇਂਦਰ ਖੋਲ੍ਹ ਕੇ ਪੂਰੀ ਸਥਿਤੀ ਦੀ ਸਮੀਖਿਆ ਕੀਤੀ ਜਾਵੇਗੀ। ਕਲਾਸ ਰੂਮਾਂ ਵਿਚ ਲਗਾਏ ਗਏ ਬੈਂਚਾਂ ਦਾ ਨਿਰੀਖਣ ਕੀਤਾ ਜਾਵੇਗਾ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਚੱਲਣਗੀਆਂ ਤੇਜ਼ ਹਵਾਵਾਂ, ਇਹ ਦਿਨ ਪਵੇਗਾ ਮੀਂਹ !
ਰਾਸਾ ਨੇ ਆਪਣੇ ਪ੍ਰਾਈਵੇਟ ਸਕੂਲਾਂ ’ਚ ਕੀਤੇ ਪ੍ਰੀਖਿਆ ਨੂੰ ਲੈ ਕੇ ਪੁਖਤਾ ਪ੍ਰਬੰਧ
ਮਾਨਤਾ ਪ੍ਰਾਪਤ ਅਤੇ ਐਫੀਲੀਏਟਿਡ ਸਕੂਲ ਐਸੋਸੀਏਸ਼ਨ (ਰਾਸਾ) ਦੇ ਸੂਬਾਈ ਜਨਰਲ ਸਕੱਤਰ ਸੁਜੀਤ ਸ਼ਰਮਾ ਬੱਬਲੂ ਨੇ ਕਿਹਾ ਕਿ ਸਕੂਲ ਬੋਰਡ ਪ੍ਰੀਖਿਆ ਲਈ ਪੂਰੀ ਤਰ੍ਹਾਂ ਤਿਆਰ ਹੈ। ਹਰ ਕੋਈ ਨਕਲ ਤੋਂ ਬਿਨਾਂ ਪ੍ਰੀਖਿਆ ਕਰਵਾਉਣ ਲਈ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਬੋਰਡ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ। ਬਬਲੂ ਨੇ ਕਿਹਾ ਕਿ ਪ੍ਰੀਖਿਆ ਸਬੰਧੀ ਸੀਨੀਅਰ ਅਧਿਕਾਰੀਆਂ ਨਾਲ ਇਕ ਮੀਟਿੰਗ ਵੀ ਕੀਤੀ ਗਈ ਹੈ। ਸਕੂਲ ਬੱਚਿਆਂ ਨੂੰ ਚੰਗੀ ਸਿੱਖਿਆ ਦੇ ਰਿਹਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8