ਜਲੰਧਰ ਵੈਸਟ ਹਲਕੇ ਦੀ ਜ਼ਿਮਨੀ ਚੋਣ ਲਈ ਤਿਆਰੀਆਂ ਮੁਕੰਮਲ, 181 ਬੂਥਾਂ ਲਈ ਪੋਲਿੰਗ ਪਾਰਟੀਆਂ ਰਵਾਨਾ

Tuesday, Jul 09, 2024 - 06:57 PM (IST)

ਜਲੰਧਰ ਵੈਸਟ ਹਲਕੇ ਦੀ ਜ਼ਿਮਨੀ ਚੋਣ ਲਈ ਤਿਆਰੀਆਂ ਮੁਕੰਮਲ, 181 ਬੂਥਾਂ ਲਈ ਪੋਲਿੰਗ ਪਾਰਟੀਆਂ ਰਵਾਨਾ

ਜਲੰਧਰ (ਬਿਊਰੋ)- ਵਿਧਾਨ ਸਭਾ ਹਲਕਾ 34-ਜਲੰਧਰ ਪੱਛਮੀ (ਅ.ਜ.) ਦੀ ਕੱਲ੍ਹ 10 ਜੁਲਾਈ ਨੂੰ ਹੋਣ ਜਾ ਰਹੀ ਜ਼ਿਮਨੀ ਚੋਣ ਲਈ ਮੰਗਲਵਾਰ ਨੂੰ 181 ਪੋਲਿੰਗ ਪਾਰਟੀਆਂ ਸਥਾਨਕ ਲਾਇਲਪੁਰ ਖਾਲਸਾ ਕਾਲਜ ਫਾਰ ਵੂਮੈਨ ਵਿਖੇ ਸਥਾਪਤ ਡਿਸਪੈਚ ਸੈਂਟਰ ਤੋਂ ਵੋਟਿੰਗ ਮਸ਼ੀਨਾਂ ਸਮੇਤ ਪੋਲਿੰਗ ਬੂਥਾਂ ਲਈ ਰਵਾਨਾ ਹੋਈਆਂ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇਸ ਸਬੰਧੀ ਜਾਣਕਾਰੀ ਦਿੰਦੇ ਦੱਸਿਆ ਕਿ ਜ਼ਿਮਨੀ ਚੋਣ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਹਲਕੇ ਦੇ ਕੁੱਲ੍ਹ 1, 71, 963 ਵੋਟਰਾਂ, ਜਿਨ੍ਹਾਂ ਵਿੱਚ 89, 629 ਪੁਰਸ਼, 82 326 ਮਹਿਲਾਵਾਂ ਅਤੇ 08 ਥਰਡ ਜੈਂਡਰ ਵੋਟਰ ਸ਼ਾਮਲ ਹਨ, ਦੀ ਸਹੂਲਤ ਲਈ 181 ਪੋਲਿੰਗ ਬੂਥ ਬਣਾਏ ਗਏ ਹਨ। 

PunjabKesari

ਉਨ੍ਹਾਂ ਅੱਗੇ ਦੱਸਿਆ ਕਿ ਵੋਟਰਾਂ ਨੂੰ ਵੋਟਿੰਗ ਦਾ ਵਧੀਆ ਤਜਰਬਾ ਦੇਣ ਲਈ ਹਲਕੇ ਵਿੱਚ 10 ਮਾਡਲ ਪੋਲਿੰਗ ਬੂਥ ਤਿਆਰ ਕੀਤੇ ਗਏ ਹਨ। ਇਸ ਤੋਂ ਇਲਾਵਾ ਇਕ ਪੋਲਿੰਗ ਬੂਥ ਦਾ ਸੰਚਾਲਨ ਸਿਰਫ਼ ਮਹਿਲਾ ਸਟਾਫ਼ ਵੱਲੋਂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਨਿਰਵਿਘਨ ਪੋਲਿੰਗ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ 872 ਪੋਲਿੰਗ ਸਟਾਫ਼ (ਰਿਜ਼ਰਵ ਸਮੇਤ) ਨਿਯੁਕਤ ਕੀਤਾ ਗਿਆ ਹੈ, ਜਿਸ ਨੂੰ ਪੋਲਿੰਗ ਪ੍ਰਕਿਰਿਆ ਸਬੰਧੀ ਵਿਸਥਾਰਪੂਰਵਕ ਸਿਖ਼ਲਾਈ ਪਹਿਲਾਂ ਹੀ ਪ੍ਰਦਾਨ ਕੀਤੀ ਜਾ ਚੁੱਕੀ ਹੈ। ਇਸ ਤੋਂ ਇਲਾਵਾ 96 ਮਾਈਕਰੋ ਆਬਜ਼ਰਵਰ (ਰਿਜ਼ਰਵ ਸਮੇਤ) ਵੀ ਪੋਲਿੰਗ ਬੂਥਾਂ ’ਤੇ ਤਾਇਨਾਤ ਕੀਤੇ ਜਾਣਗੇ। 

PunjabKesari

ਇਹ ਵੀ ਪੜ੍ਹੋ-  ਜਲੰਧਰ ਵੈਸਟ ਜ਼ਿਮਨੀ ਚੋਣ ਲਈ ਵਿਸ਼ੇਸ਼ ਉਪਰਾਲਾ, ਇਸ ਖ਼ਾਸ ਸਹੂਲਤ ਲਈ ਜਾਰੀ ਹੋਇਆ ਵਟਸਐਪ ਨੰਬਰ

ਡਾ. ਅਗਰਵਾਲ ਨੇ ਦੱਸਿਆ ਕਿ ਵੋਟਰਾਂ ਦੀ ਸੁਵਿਧਾ ਲਈ ਸਮੁੱਚੇ ਪੋਲਿੰਗ ਬੂਥਾਂ ’ਤੇ ਸਾਰੀਆਂ ਬੁਨਿਆਦੀ ਸਹੂਲਤਾਂ ਯਕੀਨੀ ਬਣਾਉਣ ਤੋਂ ਇਲਾਵਾ ਗਰਮੀ ਦੇ ਮੱਦੇਨਜ਼ਰ ਪੀਣ ਵਾਲਾ ਪਾਣੀ, ਛਾਂ, ਸ਼ਾਮਿਆਨੇ, ਛਬੀਲ ਆਦਿ ਦੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੀ. ਡਬਲਿਊ. ਡੀ. ਅਤੇ ਸੀਨੀਅਰ ਸਿਟੀਜ਼ਨ ਵੋਟਰਾਂ ਲਈ ਪੋਲਿੰਗ ਬੂਥਾਂ ’ਤੇ ਵੀਲ੍ਹ ਚੇਅਰਾਂ, ਰੈਂਪ, ਵਲੰਟੀਅਰ ਸਮੇਤ ਪਿੱਕ ਐਂਡ ਡਰਾਪ ਦੀ ਸਹੂਲਤ ਦਾ ਇੰਤਜ਼ਾਮ ਵੀ ਕੀਤਾ ਗਿਆ ਹੈ। 

PunjabKesari

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਸੁਤੰਤਰ ਤੇ ਪਾਰਦਰਸ਼ੀ ਚੋਣਾਂ ਯਕੀਨੀ ਬਣਾਉਣ ਲਈ ਸਮੁੱਚੇ 181 ਪੋਲਿੰਗ ਬੂਥਾਂ ਦੀ ਵੈਬਕਾਸਟਿੰਗ ਕਰਵਾਈ ਜਾ ਰਹੀ ਹੈ, ਜਿਸ ਦੇ ਲਈ ਸਾਰੀਆਂ ਪੋਲਿੰਗ ਲੋਕੇਸ਼ਨਾਂ ’ਤੇ 218 ਸੀ. ਸੀ. ਟੀ. ਵੀ. ਕੈਮਰੇ ਲਗਾਏ ਗਏ ਹਨ। ਉਨ੍ਹਾਂ ਦੱਸਿਆ ਕਿ ਵੈੱਬਕਾਸਟਿੰਗ ਦੀ ਨਜ਼ਰਸਾਨੀ ਲਈ ਆਰ. ਓ. ਪੱਧਰ ’ਤੇ ਸਥਾਨਕ ਲਾਇਲਪੁਰ ਖਾਲਸਾ ਕਾਲਜ ਫਾਰ ਵੂਮੈਨ ਅਤੇ ਡੀ. ਈ. ਓ. ਪੱਧਰ ’ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ।  ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਉਪ ਚੋਣ ਲਈ ਵੋਟਾਂ ਕੱਲ 10 ਜੁਲਾਈ (ਬੁੱਧਵਾਰ) ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਪੈਣਗੀਆਂ। ਉਨ੍ਹਾਂ ਹਲਕੇ ਦੇ ਵੋਟਰਾਂ ਨੂੰ ਚੋਣ ਵਿੱਚ ਵਧ-ਚੜ੍ਹ ਕੇ ਭਾਗ ਲੈਂਦਿਆਂ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਅਪੀਲ ਕੀਤੀ।

PunjabKesari

ਇਹ ਵੀ ਪੜ੍ਹੋ- ਆਖ਼ਿਰ ਕਿਸ ਪਾਰਟੀ ਨੂੰ ਮਿਲੇਗੀ ਜਲੰਧਰ ਵੈਸਟ ਹਲਕੇ ਦੀ ਸੀਟ, ਦਾਅ 'ਤੇ ਲੱਗੀ ਦਿੱਗਜਾਂ ਦੀ ਸਾਖ਼

ਉਨ੍ਹਾਂ ਕਿਹਾ ਕਿ ਚੋਣ ਦੌਰਾਨ ਪੈਸੇ ਦੀ ਤਾਕਤ, ਸ਼ਰਾਬ ਅਤੇ ਨਸ਼ੇ ਆਦਿ ਦੀ ਵਰਤੋਂ ਰੋਕਣ ਲਈ ਪ੍ਰਸ਼ਾਸਨ ਵੱਲੋਂ ਲੋੜੀਂਦੀ ਸੁਰੱਖਿਆ ਫੋਰਸ ਤਾਇਨਾਤ ਕੀਤੀ ਗਈ ਹੈ। ਇਸ ਤੋਂ ਇਲਾਵਾ ਫਲਾਇੰਗ ਸਕੁਐਡ, ਸਟੈਟਿਕ ਸਰਵੀਲੈਂਸ ਟੀਮਾਂ ਤੋਂ ਇਲਾਵਾ ਹੋਰ ਨਿਗਰਾਨ ਟੀਮਾਂ ਰਾਹੀਂ ਸਖ਼ਤ ਨਿਗਰਾਨੀ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਚੋਣ ਦੌਰਾਨ ਕਿਸੇ ਨੂੰ ਕਾਨੂੰਨ ਵਿਵਸਥਾ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ।

PunjabKesari

ਉਨ੍ਹਾਂ ਦੱਸਿਆ ਕਿ ਹਲਕੇ 'ਚ 51 ਵਲਨਰੇਬਲ ਪੋਲਿੰਗ ਬੂਥ ਹਨ, ਜਿੱਥੇ ਮਾਈਕਰੋ ਆਬਜ਼ਰਵਰਾਂ ਦੇ ਨਾਲ-ਨਾਲ ਲੋੜੀਂਦਾ ਸੁਰੱਖਿਆ ਬਲ ਤਾਇਨਾਤ ਕੀਤਾ ਜਾਵੇਗਾ।  ਡਾ. ਅਗਰਵਾਲ ਨੇ ਇਹ ਦੱਸਿਆ ਕਿ ਸੀ. ਈ. ਓ. ਪੰਜਾਬ ਦੀ ਪਹਿਲ ’ਤੇ ਵੋਟਰਾਂ ਦੀ ਸਹੂਲਤ ਲਈ ‘ਕਿਊ ਇਨਫਰਮੇਸ਼ਨ ਸਿਸਟਮ’ਜਾਰੀ ਕੀਤਾ ਗਿਆ ਹੈ। ਇਸ ਤਹਿਤ ਵੋਟਰ ਵਟਸਐਪ ’ਤੇ 7447447217 ਨੂੰ ਸੇਵ ਕਰਕੇ ‘ਵੋਟ’ ਟਾਈਪ ਕਰਕੇ ਮੈਸੇਜ ਭੇਜ ਕੇ ਆਪਣੇ ਪੋਲਿੰਗ ਬੂਥ ’ਤੇ ਕਤਾਰ ਵਿੱਚ ਖੜ੍ਹੇ ਵੋਟਰਾਂ ਦੀ ਗਿਣਤੀ ਬਾਰੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। 
PunjabKesari

ਇਹ ਵੀ ਪੜ੍ਹੋ- ਜਲੰਧਰ 'ਚ ਰੂਹ ਕੰਬਾਊ ਹਾਦਸੇ 'ਚ ਔਰਤ ਦੀ ਮੌਤ, ਟੁਕੜਿਆਂ 'ਚ ਮਿਲੀ ਲਾਸ਼, ਰਾਤ ਭਰ ਲੰਘਦੇ ਰਹੇ ਮ੍ਰਿਤਕ ਦੇਹ ਤੋਂ ਵਾਹਨ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

shivani attri

Content Editor

Related News