ਭਲਕੇ ਸ਼ਾਮਚੁਰਾਸੀ ''ਚ ਪੈਣਗੀਆਂ ਵੋਟਾਂ, ਤਿਆਰੀਆਂ ਮੁਕੰਮਲ, 3372 ਵੋਟਰ ਕਰਨਗੇ ਕਿਸਮਤ ਦਾ ਫ਼ੈਸਲਾ

Friday, Jun 12, 2026 - 04:13 PM (IST)

ਭਲਕੇ ਸ਼ਾਮਚੁਰਾਸੀ ''ਚ ਪੈਣਗੀਆਂ ਵੋਟਾਂ, ਤਿਆਰੀਆਂ ਮੁਕੰਮਲ, 3372 ਵੋਟਰ ਕਰਨਗੇ ਕਿਸਮਤ ਦਾ ਫ਼ੈਸਲਾ

ਸ਼ਾਮਚੁਰਾਸੀ (ਝਾਵਰ)-ਨਗਰ ਕੌਂਸਲ ਸ਼ਾਮਚੁਰਾਸੀ ਦੇ 9 ਵਾਰਡਾਂ ਦੀਆਂ ਚੋਣਾਂ ਨੂੰ ਲੈ ਕੇ ਪ੍ਰਸ਼ਾਸਨ ਵੱਲੋਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ। ਚੋਣਾਂ ਨੂੰ ਅਮਨ-ਅਮਾਨ ਅਤੇ ਨਿਰਪੱਖ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਰੀਟਰਨਿੰਗ ਅਫ਼ਸਰ ਅਤੇ ਹੋਰ ਉੱਚ ਅਧਿਕਾਰੀਆਂ ਦੀ ਨਿਗਰਾਨੀ ਹੇਠ ਗੁਰੂ ਨਾਨਕ ਖਾਲਸਾ ਕਾਲਜ ਫਾਰ ਵੂਮੈਨ ਸ਼ਾਮਚੁਰਾਸੀ, ਲਾਇਲਪੁਰ ਖ਼ਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ, ਗੌਰਮਿੰਟ ਮਿਲਡ ਸਕੂਲ ਅਤੇ ਸਰਕਾਰੀ ਪ੍ਰਇਮਰੀ ਸਕੂਲ ਵਿਖੇ ਸ਼ਾਮਚੁਰਾਸੀ ਦੇ 9 ਵਾਰਡਾਂ ਦੇ 9 ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਜਿਸ ਅਧੀਨ ਸਾਰਾ ਚੋਣ ਅਮਲਾ ਪੋਲਿੰਗ ਸਟੇਸ਼ਨਾਂ 'ਤੇ ਪਹੁੰਚ ਚੁੱਕਾ ਹੈ। 

ਇਹ ਵੀ ਪੜ੍ਹੋ: ਰੇਲ ਯਾਤਰੀਆਂ ਲਈ ਅਹਿਮ ਖ਼ਬਰ! ਵੰਦੇ ਭਾਰਤ ਐਕਸਪ੍ਰੈੱਸ ਦੇ ਰੂਟ 'ਚ ਹੋਏ ਮਹੱਤਵਪੂਰਨ ਬਦਲਾਅ

ਵਧੀਕ ਚੋਣਕਾਰ ਅਫ਼ਸਰ ਨਿਕਾਸ ਕੁਮਾਰ ਅਤੇ ਐੱਸ. ਡੀ. ਐੱਮ. ਪਰਮਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਹੋ ਰਹੀਆਂ ਸ਼ਾਮਚੁਰਾਸੀ ਨਗਰ ਕੌਂਸਲ ਦੀਆਂ ਇਨ੍ਹਾਂ ਚੋਣਾਂ ਸਬੰਧੀ ਜਾਣਕਾਰੀ ਦਿੰਦੇ ਰੀਟਰਨਿੰਗ ਅਫ਼ਸਰ ਤਜਿੰਦਰ ਸਿੰਘ, ਸਹਾਇਕ ਅਫ਼ਸਰ ਹਰਦੀਪ ਸਿੰਘ ਅਤੇ ਇਲੈਕਸ਼ਨ ਇੰਚਾਰਜ ਸੁਖਦੇਵ ਸਿੰਘ ਕਾਜਲ ਨੇ ਦੱਸਿਆ ਕਿ ਚੋਣ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਕੁੱਲ੍ਹ 135 ਸਰਕਾਰੀ ਮੁਲਾਜ਼ਮਾਂ ਦੀ ਡਿਊਟੀ ਲਗਾਈ ਗਈ ਹੈ। 

ਇਹ ਵੀ ਪੜ੍ਹੋ: ਜਲੰਧਰ 'ਚ ਕੁਲਚੇ ਵੇਚਣ ਵਾਲੇ ਦੇ ਮੁੰਡੇ ਦੀ ਹੋ ਗਈ ਭਾਰਤੀ ਕ੍ਰਿਕਟ ਟੀਮ ਲਈ ਚੋਣ, ਪਰਿਵਾਰ 'ਚ ਖ਼ੁਸ਼ੀ ਦੀ ਲਹਿਰ

PunjabKesari

ਉਨ੍ਹਾਂ ਦੱਸਿਆ ਕਿ ਚੋਣ ਅਮਲਾ ਆਪਣੇ ਨਿਰਧਾਰਿਤ ਪੋਲਿੰਗ ਸਟੇਸ਼ਨਾਂ ’ਤੇ ਪਹੁੰਚ ਚੁੱਕਾ ਹੈ ਅਤੇ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਪ੍ਰਸ਼ਾਸਨ ਵੱਲੋਂ ਸਰਪਲਸ ਟੀਮਾਂ ਵੀ ਮੌਕੇ ’ਤੇ ਤਾਇਨਾਤ ਰੱਖੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਦੇ ਕੁੱਲ੍ਹ 9 ਵਾਰਡਾਂ ਵਿੱਚ ਇਸ ਵਾਰ 3372 ਵੋਟਰ ਆਪਣੇ ਸੰਵਿਧਾਨਕ ਹੱਕ ਦੀ ਵਰਤੋਂ ਕਰਨਗੇ। ਇਨ੍ਹਾਂ ਵਿਚ ਕੁੱਲ੍ਹ ਵੋਟਰਾਂ ਵਿੱਚੋਂ 1725 ਮਰਦ ਵੋਟਰ ਅਤੇ 1647 ਔਰਤ ਵੋਟਰ ਸ਼ਾਮਲ ਹਨ। ਵੋਟਾਂ ਪੈਣ ਦਾ ਕੰਮ ਸਵੇਰੇ ਠੀਕ 8 ਵਜੇ ਸ਼ੁਰੂ ਹੋ ਜਾਵੇਗਾ, ਜੋਕਿ ਬਿਨਾਂ ਕਿਸੇ ਰੁਕਾਵਟ ਦੇ ਲਗਾਤਾਰ ਦੁਪਹਿਰ ਬਾਅਦ 4 ਵਜੇ ਤੱਕ ਜਾਰੀ ਰਹੇਗਾ।

ਇਹ ਵੀ ਪੜ੍ਹੋ: ਸਿਆਸੀ ਹਲਚਲ! ਅਕਾਲੀ ਦਲ ਨੇ ਐਲਾਨੇ ਬੀ. ਸੀ. ਵਿੰਗ ਦੇ 83 ਵਿਧਾਨ ਸਭਾ ਹਲਕਿਆਂ ਦੇ ਪ੍ਰਧਾਨ, ਵੇਖੋ List

4 ਵਜੇ ਵੋਟਿੰਗ ਦੀ ਪ੍ਰਕਿਰਿਆ ਖ਼ਤਮ ਹੁੰਦੇ ਹੀ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੋਲਿੰਗ ਸਟੇਸ਼ਨਾਂ ਦੇ ਅੰਦਰ ਹੀ ਵੋਟਾਂ ਦੀ ਗਿਣਤੀ ਦਾ ਕੰਮ ਤੁਰੰਤ ਸ਼ੁਰੂ ਕਰ ਦਿੱਤਾ ਜਾਵੇਗਾ ਅਤੇ ਨਤੀਜੇ ਐਲਾਨੇ ਜਾਣਗੇ।  ਦੂਜੇ ਪਾਸੇ ਚੋਣਾਂ ਦੌਰਾਨ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਡੀ. ਐੱਸ. ਪੀ. (ਦਿਹਾਤੀ) ਹੁਸ਼ਿਆਰਪੁਰ ਨਰਿੰਦਰ ਸਿੰਘ ਅਤੇ ਥਾਣਾ ਮੁਖੀ ਬੁੱਲ੍ਹੋਵਾਲ ਪਰਵਿੰਦਰਜੀਤ ਪਾਲ ਸਿੰਘ ਦੀ ਅਗਵਾਈ ਹੇਠ ਪੁਲਸ ਦੇ ਅਧਿਕਾਰੀਆਂ ਨੇ ਦੱਸਿਆ ਕਿ ਸੁਰੱਖਿਆ ਦੇ ਢੁੱਕਵੇਂ ਪ੍ਰਬੰਧ ਕੀਤੇ ਗਏ ਹਨ ਅਤੇ ਵੋਟਰ ਬਿਨਾਂ ਕਿਸੇ ਡਰ ਜਾਂ ਭੈਅ ਦੇ ਸ਼ਾਂਤੀਪੂਰਵਕ ਮਾਹੌਲ ਵਿੱਚ ਆਪਣੀ ਵੋਟ ਪਾ ਸਕਦੇ ਹਨ।

ਇਹ ਵੀ ਪੜ੍ਹੋ: ਪੰਜਾਬ ਵਾਸੀ ਦੇਣ ਧਿਆਨ! ਖੁੱਲ੍ਹ ਗਏ ਪੌਂਗ ਡੈਮ ਦੇ ਗੇਟ, ਛੱਡਿਆ ਗਿਆ ਪਾਣੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News