ਪ੍ਰਸ਼ਾਸਨ ਵੱਲੋਂ ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ, ਝਾਕੀਆਂ ਵੀ ਹੋਣਗੀਆਂ ਖਿੱਚ ਦਾ ਕੇਂਦਰ

Tuesday, Jan 09, 2024 - 04:32 PM (IST)

ਪ੍ਰਸ਼ਾਸਨ ਵੱਲੋਂ ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ, ਝਾਕੀਆਂ ਵੀ ਹੋਣਗੀਆਂ ਖਿੱਚ ਦਾ ਕੇਂਦਰ

ਜਲੰਧਰ (ਬਿਊਰੋ) : ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 26 ਜਨਵਰੀ ਨੂੰ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਮਨਾਏ ਜਾਣ ਵਾਲੇ ਗਣਤੰਤਰ ਦਿਵਸ ਸਮਾਗਮ ਲਈ ਤਿਆਰੀਆਂ ਵਿੱਢ ਦਿੱਤੀਆਂ ਗਈਆਂ ਹਨ। ਵਧੀਕ ਡਿਪਟੀ ਕਮਿਸ਼ਨਰ ਮੇਜਰ ਡਾ. ਅਮਿਤ ਮਹਾਜਨ ਨੇ ਮੰਗਲਵਾਰ ਨੂੰ ਜ਼ਿਲ੍ਹਾ ਅਧਿਕਾਰੀਆਂ ਨੂੰ ਗਣਤੰਤਰ ਦਿਵਸ ਸਮਾਗਮ ਸਬੰਧੀ ਸਮੁੱਚੇ ਲੋੜੀਂਦੇ ਪ੍ਰਬੰਧ ਸਮੇਂ ਸਿਰ ਯਕੀਨੀ ਬਣਾਉਣ ਲਈ ਕਿਹਾ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਜ਼ਿਲ੍ਹਾ ਪੱਧਰੀ ਸਮਾਗਮ ਦੇ ਮੁੱਖ ਮਹਿਮਾਨ ਹੋਣਗੇ, ਜਿਨ੍ਹਾਂ ਵੱਲੋਂ ਗਣਤੰਤਰ ਦਿਵਸ ਮੌਕੇ ਸਟੇਡੀਅਮ ’ਚ ਕੌਮੀ ਝੰਡਾ ਲਹਿਰਾਇਆ ਜਾਵੇਗਾ। ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਗਣਤੰਤਰ ਦਿਵਸ ਸਮਾਗਮ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਮਾਗਮ ਦੌਰਾਨ ਪੰਜਾਬ ਪੁਲਸ, ਪੰਜਾਬ ਹੋਮ ਗਾਰਡ, ਐੱਨ. ਸੀ. ਸੀ. (ਮੁੰਡੇ ਅਤੇ ਕੁੜੀਆਂ) ਆਦਿ ਦੀਆਂ ਟੁਕੜੀਆਂ ਮਾਰਚ ਪਾਸਟ ’ਚ ਹਿੱਸਾ ਲੈਣਗੀਆਂ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤੀਆਂ ਜਾਣ ਵਾਲੀਆਂ ਸੱਭਿਆਚਾਰਕ ਵੰਨਗੀਆਂ ਬਾਰੇ ਫੈਸਲਾ ਲੈਣ ਲਈ ਇੱਕ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਸ ਤੋਂ ਇਲਾਵਾ ਵੱਖ-ਵੱਖ ਵਿਸ਼ਿਆਂ ’ਤੇ ਆਧਾਰਿਤ ਝਾਕੀਆ ਵੀ ਸਮਾਗਮ ਦਾ ਹਿੱਸਾ ਹੋਣਗੀਆਂ। ਸੱਭਿਆਚਾਰਕ ਵੰਨਗੀਆਂ ਤੋਂ ਇਲਾਵਾ ਪੀ.ਟੀ. ਸ਼ੋਅ ਵੀ ਕਰਵਾਇਆ ਜਾਵੇਗਾ। ਸਮਾਗਮ ’ਚ 2000 ਦੇ ਕਰੀਬ ਵਿਦਿਆਰਥੀ ਹਿੱਸਾ ਲੈਣਗੇ। ਸਮਾਗਮ ਸਬੰਧੀ ਰਿਹਰਸਲਾਂ 15 ਜਨਵਰੀ ਤੋਂ ਹੋਣਗੀਆਂ ਅਤੇ ਫਾਈਨਲ ਰਿਹਰਸਲ 24 ਜਨਵਰੀ ਨੂੰ ਹੋਵੇਗੀ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਮੰਨੂ ਮਹਾਵਾ ਗੈਂਗ ਦੇ ਤਿੰਨ ਹੋਰ ਮੈਂਬਰ ਗ੍ਰਿਫਤਾਰ, 19 ਕਿੱਲੋ ਹੈਰੋਇਨ ਬਰਾਮਦ

ਵਧੀਕ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਗਣਤੰਤਰ ਦਿਵਸ ਸਮਾਗਮ ਦੌਰਾਨ ਟ੍ਰੈਫਿਕ ਦੇ ਬਦਲਵੇਂ ਪ੍ਰਬੰਧਾਂ, ਵਾਹਨਾਂ ਦੀ ਪਾਰਕਿੰਗ, ਸੁਰੱਖਿਆ ਆਦਿ ਸਮੇਤ ਹੋਰ ਲੋੜੀਂਦੇ ਇੰਤਜ਼ਾਮ ਸਮੇਂ ਸਿਰ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਨਗਰ ਨਿਗਮ ਨੂੰ ਸਮਾਗਮ ਵਾਲੇ ਸਥਾਨ ਦੀ ਸਫ਼ਾਈ ਅਤੇ ਜ਼ਿਲ੍ਹਾ ਮੰਡੀ ਅਫ਼ਸਰ ਨੂੰ ਸਮਾਗਮ ’ਚ ਪੀਣ ਵਾਲੇ ਪਾਣੀ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ। ਵਧੀਕ ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਸਮਾਗਮ ਦੌਰਾਨ ਲੋਕਾਂ ਦੀ ਸਹੂਲਤ ਲਈ ਦਵਾਈਆਂ ਅਤੇ ਸਥਾਈ ਐਂਬੂਲੈਂਸ ਸਮੇਤ ਮੈਡੀਕਲ ਟੀਮਾਂ ਤਾਇਨਾਤ ਕੀਤੀਆਂ ਜਾਣ। ਇਸ ਦੇ ਨਾਲ ਹੀ ਪੀ. ਐੱਸ. ਪੀ. ਸੀ. ਐੱਲ. ਨੂੰ ਗਣਤੰਤਰ ਦਿਵਸ ਸਮਾਗਮ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ। ਮੀਟਿੰਗ ਦੌਰਾਨ ਉੱਪ ਮੰਡਲ ਮੈਜਿਸਟ੍ਰੇਟ ਡਾ. ਜੈ ਇੰਦਰ ਸਿੰਘ, ਨਗਰ ਨਿਗਮ ਦੇ ਜੁਆਇੰਟ ਕਮਿਸ਼ਨਰ ਪੁਨੀਤ ਸ਼ਰਮਾ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ। 

ਇਹ ਵੀ ਪੜ੍ਹੋ : ਡਿਪਟੀ ਕਮਿਸ਼ਨਰ ਵਲੋਂ ਲੋਕਾਂ ਨੂੰ ਅਪੀਲ, ਬੱਚਿਆਂ ਅਤੇ ਬਜ਼ੁਰਗਾਂ ਨੂੰ ਠੰਡ ਤੋਂ ਬਚਾਇਆ ਜਾਵੇ

‘ਜਗ ਬਾਣੀ’ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

Anuradha

Content Editor

Related News