ਜਲੰਧਰ ਜ਼ਿਮਨੀ ਚੋਣ ਨੂੰ ਲੈ ਕੇ ਹੋਣ ਲੱਗੀਆਂ ਤਿਆਰੀਆਂ, ਡੀ. ਸੀ. ਨੇ ਅਧਿਕਾਰੀਆਂ ਤੋਂ ਮੰਗੀ ਇਹ ਰਿਪੋਰਟ

03/17/2023 5:33:57 PM

ਜਲੰਧਰ (ਚੋਪੜਾ)– ਜਲੰਧਰ ਵਿਚ ਹੋਣ ਵਾਲੀ ਜ਼ਿਮਨੀ ਚੋਣ ਨੂੰ ਲੈ ਕੇ ਜਲੰਧਰ ਦਾ ਪ੍ਰਸ਼ਾਸਨ ਪੱਬਾਂ ਭਾਰ ਹੋ ਗਿਆ ਹੈ।  ਡੀ. ਸੀ. ਜਸਪ੍ਰੀਤ ਸਿੰਘ ਨੇ ਸਿਵਲ ਅਤੇ ਪੁਲਸ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਜਲੰਧਰ ਲੋਕ ਸਭਾ ਦੀ ਜ਼ਿਮਨੀ ਚੋਣ ਨੂੰ ਲੈ ਕੇ ਪ੍ਰਬੰਧਾਂ ਅਤੇ ਜ਼ਰੂਰੀ ਪ੍ਰਕਿਰਿਆਵਾਂ ਦੀ ਸਮੀਖਿਆ ਨੂੰ ਲੈ ਕੇ ਉਨ੍ਹਾਂ ਤੋਂ ਜ਼ਿਲ੍ਹੇ ਦੇ ਸੰਵੇਦਨਸ਼ੀਲ ਅਤੇ ਅਤਿ-ਸੰਵੇਦਨਸ਼ੀਲ ਬੂਥਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਇਸ ਦੌਰਾਨ ਉਨ੍ਹਾਂ ਨਾਲ ਏ. ਸੀ. ਏ. ਪੁੱਡਾ ਜਸਬੀਰ ਸਿੰਘ, ਐਡੀਸ਼ਨਲ ਡਿਪਟੀ ਕਮਿਸ਼ਨਰ (ਡਿਵੈੱਲਪਮੈਂਟ) ਵਰਿੰਦਰਪਾਲ ਸਿੰਘ ਬਾਜਵਾ ਵੀ ਮੌਜੂਦ ਰਹੇ।

ਇਹ ਵੀ ਪੜ੍ਹੋ : ਪੰਜਾਬੀ ਦੌੜਾਕ ਦੀ ਚਾਰੇ ਪਾਸੇ ਚਰਚਾ, ਮਾਈਨਸ 7 ਡਿਗਰੀ 'ਚ ਬਰਫ਼ੀਲੀ ਸੜਕ ’ਤੇ ਲਾਈ 21.1 ਕਿਲੋਮੀਟਰ ਦੌੜ

ਡੀ. ਸੀ. ਨੇ ਸਾਰੇ ਸਹਾਇਕ ਰਿਟਰਨਿੰਗ ਅਧਿਕਾਰੀਆਂ ਅਤੇ ਸਬੰਧਤ ਡੀ. ਸੀ. ਪੀ. ਨੂੰ ਸੈਕਟਰ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਫੀਲਡ ਵੈਰੀਫਿਕੇਸ਼ਨ ਤੋਂ ਬਾਅਦ ਜਲਦ ਤੋਂ ਜਲਦ ਪੂਰੀ ਰਿਪੋਰਟ ਤਿਆਰ ਕਰਨ ਦੇ ਨਿਰਦੇਸ਼ ਦਿੱਤੇ। ਇਹ ਰਿਪੋਰਟ ਨਿਰਧਾਰਿਤ ਪ੍ਰੋਫਾਰਮੇ ’ਤੇ ਜ਼ਿਲ੍ਹਾ ਚੋਣ ਅਧਿਕਾਰੀ ਦਫ਼ਤਰ ’ਚ ਜਲਦ ਜਮ੍ਹਾ ਕਰਨ ਤਾਂ ਕਿ ਜ਼ਿਮਨੀ ਚੋਣ ਨੂੰ ਵੇਖਦਿਆਂ ਸੁਰੱਖਿਆ ਦੇ ਜ਼ਰੂਰੀ ਪ੍ਰਬੰਧਾਂ ਨੂੰ ਮੁਕੰਮਲ ਕੀਤਾ ਜਾ ਸਕੇ। ਡੀ. ਸੀ. ਨੇ ਕਿਹਾ ਕਿ ਸਾਰੇ ਵਿਧਾਨ ਸਭਾ ਹਲਕਿਆਂ ਵਿਚ ਵੋਟਾਂ ਦੀ ਖ਼ਰੀਦੋ-ਫਰੋਖਤ ਵਾਲੇ ਸਥਾਨਾਂ ਨੂੰ ਵੀ ਵੇਖਿਆ ਜਾਵੇ ਤਾਂ ਕਿ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਚੋਣ ਪ੍ਰਕਿਰਿਆ ਨੇਪਰੇ ਚੜ੍ਹ ਸਕੇ। ਮੀਟਿੰਗ ਦੌਰਾਨ ਨਗਰ ਅਤੇ ਪੁਲਸ ਪ੍ਰਸ਼ਾਸਨ ਤੋਂ ਇਲਾਵਾ ਸਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਮੌਜੂਦ ਰਹੇ।

ਇਹ ਵੀ ਪੜ੍ਹੋ : ਵਿਜੀਲੈਂਸ ਚੀਫ਼ ਵਰਿੰਦਰ ਕੁਮਾਰ ਨੇ ਪੰਜਾਬ ਵਿਚ ਭ੍ਰਿਸ਼ਟਾਚਾਰ ਨੂੰ ਲੈ ਕੇ ਕਹੀਆਂ ਵੱਡੀਆਂ ਗੱਲਾਂ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

shivani attri

This news is Content Editor shivani attri