BBMB 'ਚ 4 ਪੱਕੇ ਮੈਂਬਰ ਬਣਾਉਣ ਦੀ ਤਿਆਰੀ ! ਕੇਂਦਰ ਨੇ ਪੰਜਾਬ, ਹਰਿਆਣਾ, ਹਿਮਾਚਲ ਤੇ ਰਾਜਸਥਾਨ ਨੂੰ ਲਿਖੀ ਚਿੱਠੀ

Tuesday, Oct 14, 2025 - 04:19 PM (IST)

BBMB 'ਚ 4 ਪੱਕੇ ਮੈਂਬਰ ਬਣਾਉਣ ਦੀ ਤਿਆਰੀ ! ਕੇਂਦਰ ਨੇ ਪੰਜਾਬ, ਹਰਿਆਣਾ, ਹਿਮਾਚਲ ਤੇ ਰਾਜਸਥਾਨ ਨੂੰ ਲਿਖੀ ਚਿੱਠੀ

ਰੋਪੜ/ਚੰਡੀਗੜ੍ਹ- ਭਾਖੜਾ ਬਿਆਸ ਮੈਨੇਜਮੈਂਟ ਬੋਰਡ ਮਾਮਲੇ 'ਚ ਪੰਜਾਬ ਸਰਕਾਰ ਨੂੰ ਇਕ ਹੋਰ ਝਟਕਾ ਮਿਲ ਸਕਦਾ ਹੈ। ਦਰਅਸਲ ਬੀ. ਬੀ. ਐੱਮ. ਬੀ. 'ਚ ਰਾਜਸਥਾਨ ਅਤੇ ਹਿਮਾਚਲ ਪ੍ਰਦੇਸ਼ ਨੂੰ ਪੱਕੀ ਨੁਮਾਇੰਦਗੀ ਦੇਣ ਦੀ ਤਿਆਰੀ ਕੀਤੀ ਜਾ ਰਹੀ ਹੈ। ਪਹਿਲੇ ਪੜਾਅ 'ਚ ਪੰਜਾਬ ਅਤੇ ਹਰਿਆਣਾ ਦੀ ਬੀ. ਬੀ. ਐੱਮ. ਬੀ. ਵਿੱਚੋਂ ਸਥਾਈ ਮੈਂਬਰੀ ਹਟਾ ਦਿੱਤੀ ਗਈ ਸੀ ਅਤੇ ਹੁਣ ਦੋ ਹੋਰ ਸੂਬਿਆਂ ਨੂੰ ਵੀ ਪੰਜਾਬ ਦੇ ਬਰਾਬਰ ਹਿੱਸੇਦਾਰੀ ਦੇਣ ਦਾ ਰਾਹ ਖੋਲ੍ਹਿਆ ਗਿਆ ਹੈ।

ਇਹ ਵੀ ਪੜ੍ਹੋ: ਜਲੰਧਰ 'ਚ ਮਸ਼ਹੂਰ ਢਾਬਾ ਮਾਲਕ ਦੇ ਭਰਾ ਵੱਲੋਂ ਕੀਤੀ ਖ਼ੁਦਕੁਸ਼ੀ ਮਾਮਲੇ 'ਚ ਨਵਾਂ ਮੋੜ, ਸਾਹਮਣੇ ਆਏ ਕਈ ਪਹਿਲੂ

ਦੱਸਣਯੋਗ ਹੈ ਕਿ ਮੌਜੂਦਾ ਸਮੇਂ ਵਿੱਚ ਪੰਜਾਬ ਬੀ. ਬੀ. ਐੱਮ. ਬੀ. ਦਾ ਸਭ ਤੋਂ ਵੱਡਾ ਖ਼ਰਚਾ ਝੱਲਦਾ ਹੈ, ਜਦਕਿ ਰਾਜਸਥਾਨ ਅਤੇ ਹਿਮਾਚਲ ਪ੍ਰਦੇਸ਼ ਇਸ 'ਚ ਮਾਮੂਲੀ ਹਿੱਸਾ ਪਾਉਂਦੇ ਹਨ। ਹੁਣ ਕੇਂਦਰ ਸਰਕਾਰ ਇਨ੍ਹਾਂ ਦੋਵੇਂ ਸੂਬਿਆਂ ਨੂੰ ਵੀ ਬਰਾਬਰ ਅਧਿਕਾਰ ਦੇਣ ਦੀ ਤਿਆਰੀ ਕਰ ਰਹੀ ਹੈ। ਕੇਂਦਰੀ ਬਿਜਲੀ ਮੰਤਰਾਲੇ ਨੇ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਰਾਜਸਥਾਨ ਦੀਆਂ ਸਰਕਾਰਾਂ ਨੂੰ ਚਿੱਠੀ ਜਾਰੀ ਕਰਕੇ ਨਵੀਂ ਪ੍ਰਕਿਰਿਆ ਬਾਰੇ ਜਾਣੂੰ ਕਰਵਾਇਆ ਹੈ। ਪੱਤਰ ਅਨੁਸਾਰ ਪੰਜਾਬ ਪੁਨਰਗਠਨ ਐਕਟ 1966 ਦੀ ਧਾਰਾ 79(2)(A) 'ਚ ਸੋਧ ਕਰਨ ਦੀ ਤਜਵੀਜ਼ ਤਿਆਰ ਕੀਤੀ ਗਈ ਹੈ, ਜਿਸ ਤਹਿਤ ਬੋਰਡ ਵਿੱਚ ਮੈਂਬਰਾਂ ਦੀ ਗਿਣਤੀ ਦੋ ਤੋਂ ਵਧਾ ਕੇ ਚਾਰ ਕੀਤੀ ਜਾਵੇਗੀ।

ਇਹ ਵੀ ਪੜ੍ਹੋ: ਪੰਜਾਬ ਪੁਲਸ ਦੇ ਮੁਅੱਤਲ SHO ਦੇ ਮਾਮਲੇ 'ਚ ਨਵਾਂ ਮੋੜ, ਪਾਕਿਸਤਾਨੀ ਡੌਨ ਸ਼ਹਿਜ਼ਾਦ ਭੱਟੀ ਦੀ ਐਂਟਰੀ

ਅਜੇ ਤੱਕ ਬੀ. ਬੀ. ਐੱਮ. ਬੀ. ਵਿੱਚ ਸਿਰਫ਼ ਪੰਜਾਬ ਅਤੇ ਹਰਿਆਣਾ ਦੇ ਸਥਾਈ ਮੈਂਬਰ ਹੁੰਦੇ ਸਨ। ਪੰਜਾਬ ਵੱਲੋਂ ਮੈਂਬਰ (ਪਾਵਰ) ਅਤੇ ਹਰਿਆਣਾ ਵੱਲੋਂ ਮੈਂਬਰ (ਸਿੰਚਾਈ)। ਹੁਣ ਰਾਜਸਥਾਨ ਅਤੇ ਹਿਮਾਚਲ ਪ੍ਰਦੇਸ਼ ਨੂੰ ਵੀ ਸਥਾਈ ਪ੍ਰਤੀਨਿਧਤਾ ਦੇਣ ਦੀ ਯੋਜਨਾ ਹੈ। ਕੇਂਦਰ ਨੇ ਚਾਰਾਂ ਸੂਬਿਆਂ ਤੋਂ ਇਸ ਸੋਧ ਸਬੰਧੀ ਤਜਵੀਜ਼ ਉਤੇ ਟਿੱਪਣੀਆਂ ਮੰਗੀਆਂ ਹਨ। ਯਾਦ ਰਹੇ ਕਿ 23 ਫਰਵਰੀ 2022 ਨੂੰ ਕੇਂਦਰੀ ਬਿਜਲੀ ਮੰਤਰਾਲੇ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਸੋਧ) ਰੂਲਜ਼ 2022 ਜਾਰੀ ਕਰਕੇ ਪੰਜਾਬ ਦੀ ਸ਼ਰਤੀਆ ਨੁਮਾਇੰਦਗੀ ਖ਼ਤਮ ਕਰ ਦਿੱਤੀ ਸੀ। ਜ਼ਿਕਰਯੋਗ ਹੈ ਕਿ 23 ਫਰਵਰੀ 2022 ਨੂੰ ਕੇਂਦਰੀ ਬਿਜਲੀ ਮੰਤਰਾਲੇ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਸੋਧ) ਰੂਲਜ਼ 2022 ਜਾਰੀ ਕਰਕੇ ਪੰਜਾਬ ਦੀ ਸ਼ਰਤੀਆ ਨੁਮਾਇੰਦਗੀ ਖ਼ਤਮ ਕਰ ਦਿੱਤੀ ਸੀ।

ਇਹ ਵੀ ਪੜ੍ਹੋ:  ਫਗਵਾੜਾ ਵਿਖੇ ਬੱਸ ਸਟੈਂਡ ਨੇੜੇ ਵਾਪਰਿਆ ਭਿਆਨਕ ਹਾਦਸਾ, ਮਾਪਿਆਂ ਦੀਆਂ ਅੱਖਾਂ ਸਾਹਮਣੇ ਜਵਾਕ ਦੀ ਦਰਦਨਾਕ ਮੌਤ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

shivani attri

Content Editor

Related News