ਪੰਜਾਬ ''ਚ ਭਾਜਪਾ ਨੂੰ ਮਜ਼ਬੂਤ ਕਰਨ ਦੀ ਤਿਆਰੀ, ਢਿੱਲੋਂ-ਜਾਖੜ ਦੀ ਹੋਈ ਖ਼ਾਸ ਮੁਲਾਕਾਤ
Saturday, May 30, 2026 - 09:52 AM (IST)
ਖਰੜ (ਅਮਰਦੀਪ) : ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਕੇਵਲ ਸਿੰਘ ਢਿੱਲੋਂ ਨਾਲ ਸੀਨੀਅਰ ਭਾਜਪਾ ਆਗੂ ਸੁਨੀਲ ਜਾਖੜ ਦੀ ਵਿਸ਼ੇਸ਼ ਮੁਲਾਕਾਤ ਹੋਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਲਕਾ ਖਰੜ ਦੇ ਸੀਨੀਅਰ ਭਾਜਪਾ ਆਗੂ ਰਾਣਾ ਰਣਜੀਤ ਸਿੰਘ ਗਿੱਲ ਨੇ ਦੱਸਿਆ ਕਿ ਇਸ ਦੌਰਾਨ ਪੰਜਾਬ 'ਚ ਭਾਜਪਾ ਦੀ ਆਉਣ ਵਾਲੀ ਰਣਨੀਤੀ ਅਤੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।
ਇਹ ਵੀ ਪੜ੍ਹੋ : ਮੋਹਾਲੀ ਚੋਣ ਨਤੀਜਿਆਂ 'ਚ ਅਕਾਲੀ ਦਲ ਨੇ ਖੋਲ੍ਹਿਆ ਖਾਤਾ, 3 ਵਾਰਡਾਂ 'ਚ ਜਿੱਤੀ ਕਾਂਗਰਸ
ਮੀਟਿੰਗ ਦੌਰਾਨ ਪੰਜਾਬ ਦੇ ਮੌਜੂਦਾ ਰਾਜਨੀਤਿਕ ਹਾਲਾਤਾਂ, ਪਾਰਟੀ ਦੇ ਵਿਸਥਾਰ ਅਤੇ ਵਰਕਰਾਂ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਦੇ ਮੁੱਦਿਆਂ ’ਤੇ ਵੀ ਚਰਚਾ ਕੀਤੀ ਗਈ।
ਇਹ ਵੀ ਪੜ੍ਹੋ : ਮੋਹਾਲੀ ਦੇ ਕਾਊਂਟਿਗ ਸੈਂਟਰ 'ਚ ਬਿਜਲੀ ਸਪਲਾਈ ਠੱਪ, ਉਮੀਦਵਾਰਾਂ 'ਚ ਬਣਿਆ ਚਿੰਤਾ ਦਾ ਮਾਹੌਲ
ਭਾਜਪਾ ਨੂੰ ਪੰਜਾਬ 'ਚ ਹੋਰ ਮਜ਼ਬੂਤ ਬਣਾਉਣ ਲਈ ਇਕੱਠੇ ਹੋ ਕੇ ਕੰਮ ਕਰਨ ਦਾ ਸੰਕਲਪ ਦੁਹਰਾਇਆ। ਇਸ ਮੌਕੇ ਪੰਜਾਬ ਭਾਜਪਾ ਦੇ ਜਨਰਲ ਸਕੱਤਰ ਪਰਮਿੰਦਰ ਸਿੰਘ ਬਰਾੜ ਵੀ ਹਾਜ਼ਰ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
