ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਤਿਆਰੀ, ਪੁਲਸ ਵੱਲੋਂ 40 ਤਸਕਰਾਂ ਦੀ ''ਕੁੰਡਲੀ'' ਤਿਆਰ

Monday, Sep 11, 2023 - 04:37 PM (IST)

ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਤਿਆਰੀ, ਪੁਲਸ ਵੱਲੋਂ 40 ਤਸਕਰਾਂ ਦੀ ''ਕੁੰਡਲੀ'' ਤਿਆਰ

ਚੰਡੀਗੜ੍ਹ/ਹਰਿਆਣਾ- ਹਰਿਆਣਾ 'ਚ ਨਸ਼ਾ ਤਸਕਰਾਂ 'ਤੇ ਪੂਰੀ ਤਰ੍ਹਾਂ ਸ਼ਿਕੰਜਾ ਕੱਸਣ ਦੀ ਕਾਰਵਾਈ ਸ਼ੁਰੂ ਹੋ ਗਈ ਹੈ। 40 ਨਸ਼ਾ ਤਸਕਰਾਂ ਦੀਆਂ ਕੁੰਡਲੀਆਂ ਤਿਆਰ ਕਰਕੇ ਉਨ੍ਹਾਂ ਨੂੰ ਰਾਡਾਰ 'ਤੇ ਲੈ ਗਿਆ ਹੈ। ਪੁਲਸ ਨੇ ਐੱਨ. ਡੀ. ਪੀ. ਐੱਸ. ਐਕਟ ਵਿੱਚ ਸ਼ਾਮਲ ਰੋਕਥਾਮੀ ਨਜ਼ਰਬੰਦੀ ਦੀ ਵਿਵਸਥਾ ਦੀ ਵਰਤੋਂ ਸ਼ੁਰੂ ਕਰ ਦਿੱਤੀ ਹੈ। ਅਜਿਹੇ 'ਚ ਜੇਕਰ ਪੁਲਸ ਕੋਲ ਕਿਸੇ ਨਸ਼ਾ ਤਸਕਰ ਖ਼ਿਲਾਫ਼ ਸਬੂਤ ਹਨ ਤਾਂ ਉਹ ਸਰਕਾਰ ਤੋਂ ਮਨਜ਼ੂਰੀ ਲੈ ਕੇ ਉਸ ਨੂੰ ਇਕ ਸਾਲ ਲਈ ਹਿਰਾਸਤ 'ਚ ਰੱਖ ਸਕਦੀ ਹੈ।

ਹਾਲ ਹੀ ਵਿੱਚ 40 ਤਸਕਰਾਂ ਵਿੱਚੋਂ 9 ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਉਨ੍ਹਾਂ ਦੇ ਕਾਲੇ ਧਨ ਨੂੰ ਜ਼ਬਤ ਕਰਨ ਦੀ ਪ੍ਰਕਿਰਿਆ ਵੀ ਸ਼ੁਰੂ ਹੋ ਗਈ ਹੈ। ਇਸ ਦੇ ਲਈ ਸਟੇਟ ਨਾਰਕੋਟਿਕਸ ਕੰਟਰੋਲ ਬਿਊਰੋ ਦਾ ਗਠਨ ਕੀਤਾ ਗਿਆ ਹੈ ਪਰ ਹਰਿਆਣਾ ਦੇ ਡੀ. ਜੀ. ਪੀ. ਸ਼ਤਰੂਜੀਤ ਕਪੂਰ ਖ਼ੁਦ ਇਸ ਦੀ ਨਿਗਰਾਨੀ ਕਰ ਰਹੇ ਹਨ। ਸਰਕਾਰ ਨੇ ਪੁਲਸ ਨੂੰ ਵੱਡੇ ਗੈਂਗਸਟਰਾਂ ਖ਼ਿਲਾਫ਼ ਕਾਰਵਾਈ ਕਰਨ ਲਈ ਖੁੱਲ੍ਹੀ ਛੋਟ ਦਿੱਤੀ ਹੈ। ਪੁਲਸ ਹੁਣ ਨਸ਼ਾ ਤਸਕਰਾਂ ਦੇ ਨੈੱਟਵਰਕ 'ਤੇ ਨਜ਼ਰ ਰੱਖ ਰਹੀ ਹੈ, ਇਸ ਨੈੱਟਵਰਕ ਨੂੰ ਵੀ ਤੋੜਿਆ ਜਾਵੇਗਾ। ਇਸ ਤੋਂ ਇਲਾਵਾ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਬਚਾਉਣ ਲਈ ਪੁਲਸ ਵੱਲੋਂ ਜਲਦੀ ਹੀ ਜਾਗਰੂਕਤਾ ਪ੍ਰੋਗਰਾਮ ਸ਼ੁਰੂ ਕੀਤੇ ਜਾਣਗੇ। ਹਰਿਆਣਾ ਪੁਲਸ ਨਸ਼ੀਲੇ ਪਦਾਰਥਾਂ ਦੀ ਰੋਕਥਾਮ ਅਤੇ ਤਸਕਰੀ ਐਕਟ 1988 ਦੀਆਂ ਧਾਰਾਵਾਂ ਤਹਿਤ ਕਾਰਵਾਈ ਕਰੇਗੀ।

PunjabKesari

ਇਹ ਵੀ ਪੜ੍ਹੋ- 90 ਸਾਲਾ ਬਜ਼ੁਰਗ ਮਾਂ ਦਾ ਚੁੱਪ-ਚੁਪੀਤੇ ਕਰ 'ਤਾ ਸਸਕਾਰ, ਫੁੱਲ ਚੁਗਣ ਵੇਲੇ ਪਰਿਵਾਰ 'ਚ ਪੈ ਗਿਆ ਭੜਥੂ, ਜਾਣੋ ਕਿਉਂ

ਹਰਿਆਣਾ ਰਾਜ ਨਾਰਕੋਟਿਕਸ ਕੰਟਰੋਲ ਬਿਊਰੋ ਏ. ਡੀ. ਜੀ. ਪੀ. ਅਤੇ ਮੁਖੀ ਓ. ਪੀ. ਸਿੰਘ ਨੇ ਦੱਸਿਆ ਕਿ ਇਸ ਐਕਟ ਤਹਿਤ ਨਿਵਾਰਕ ਨਜ਼ਰਬੰਦੀ ਦੇ ਹੁਕਮ ਜਾਰੀ ਕੀਤੇ ਜਾਂਦੇ ਹਨ, ਜਿਸ ਤੋਂ ਬਾਅਦ ਨਜ਼ਰਬੰਦ ਵਿਅਕਤੀ ਨੂੰ ਘੱਟੋ-ਘੱਟ ਇਕ ਸਾਲ ਲਈ ਹਿਰਾਸਤ ਵਿੱਚ ਰੱਖਿਆ ਜਾ ਸਕਦਾ ਹੈ। ਨਸ਼ਾ ਤਸਕਰਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ  ਹੁਣੇ ਹੁਣੇ 40 ਵਿਅਕਤੀਆਂ ਦੀ ਸੂਚੀ ਬਣਾਈ ਗਈ ਹੈ ਅਜੇ ਹੋਰ ਵੀ ਸ਼ਾਮਲ ਕੀਤੇ ਜਾਣਗੇ। ਸੂਬੇ ਵਿੱਚ ਨਸ਼ਿਆਂ ਦੀ ਤਸਕਰੀ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਨੌਜਵਾਨਾਂ ਨੂੰ ਜਾਗਰੂਕ ਕਰਨ ਲਈ ਮੁਹਿੰਮ ਵੀ ਸ਼ੁਰੂ ਕੀਤੀ ਜਾਵੇਗੀ। 

ਇਹ ਵੀ ਪੜ੍ਹੋ- ‘ਆਪ’ ਦੀ ਮਿਸ਼ਨ-24 ਮੁਹਿੰਮ, CM ਅਰਵਿੰਦ ਕੇਜਰੀਵਾਲ 13 ਨੂੰ ਆਉਣਗੇ ਅੰਮ੍ਰਿਤਸਰ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

shivani attri

Content Editor

Related News