ਬਦ ਤੋਂ ਬਦਤਰ ਹੋ ਰਹੇ ਹਾਲਾਤ, ਹੜ੍ਹਾਂ ਦੀ ਗੰਭੀਰ ਸਥਿਤੀ ਦੇ ਮੱਦੇਨਜ਼ਰ ਮੋਹਾਲੀ ’ਚ ਫ਼ੌਜ ਬੁਲਾਉਣ ਦੀ ਤਿਆਰੀ

Sunday, Jul 09, 2023 - 10:34 PM (IST)

ਬਦ ਤੋਂ ਬਦਤਰ ਹੋ ਰਹੇ ਹਾਲਾਤ, ਹੜ੍ਹਾਂ ਦੀ ਗੰਭੀਰ ਸਥਿਤੀ ਦੇ ਮੱਦੇਨਜ਼ਰ ਮੋਹਾਲੀ ’ਚ ਫ਼ੌਜ ਬੁਲਾਉਣ ਦੀ ਤਿਆਰੀ

ਮੋਹਾਲੀ (ਨਿਆਮੀਆਂ) : ਬਾਰਿਸ਼ ਕਾਰਨ ਸਥਿਤੀ ਗੰਭੀਰ ਹੋ ਜਾਣ ਦੀ ਸੂਰਤ 'ਚ ਮੋਹਾਲੀ ਜ਼ਿਲ੍ਹੇ ਵਿੱਚ ਫ਼ੌਜ ਬਲਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਅਜਿਹਾ ਇਸ ਲਈ ਕੀਤਾ ਜਾ ਰਿਹਾ ਹੈ ਤਾਂ ਜੋ ਕਿਸੇ ਵੀ ਸੰਕਟ ਭਰੀ ਸਥਿਤੀ ਨਾਲ ਨਿਪਟਿਆ ਜਾ ਸਕੇ।

ਇਹ ਵੀ ਪੜ੍ਹੋ : ਅਨੰਦਪੁਰ ਸਾਹਿਬ 'ਚ ਜਾਨਲੇਵਾ ਬਣਿਆ ਮੀਂਹ, ਇਕ ਨੌਜਵਾਨ ਨੇ ਤੋੜਿਆ ਦਮ, ਕਈ ਪਸ਼ੂ ਵੀ ਪਾਣੀ 'ਚ ਰੁੜ੍ਹੇ

ਗ੍ਰਹਿ ਅਤੇ ਨਿਆਂ ਵਿਭਾਗ ਪੰਜਾਬ ਦੇ ਸਕੱਤਰ ਵੱਲੋਂ ਸਿਵਲ ਮਿਲਟਰੀ ਮਾਮਲੇ ਦੇ ਸਲਾਹਕਾਰ ਨੂੰ ਇਕ ਪੱਤਰ ਲਿਖ ਕੇ ਕਿਹਾ ਗਿਆ ਹੈ ਕਿ ਜ਼ਿਲ੍ਹਾ ਮੋਹਾਲੀ 'ਚ ਹੜ੍ਹਾਂ ਦੀ ਸਥਿਤੀ ਪੈਦਾ ਹੋਣ ਦੀ ਸੂਰਤ 'ਚ ਫ਼ੌਜ ਦੇ ਜਵਾਨ ਤਾਇਨਾਤ ਕੀਤੇ ਜਾਣ। ਪੱਤਰ 'ਚ ਕਿਹਾ ਗਿਆ ਹੈ ਕਿ ਮੋਹਾਲੀ ਦੇ ਡਿਪਟੀ ਕਮਿਸ਼ਨਰ ਵੱਲੋਂ ਅਜਿਹਾ ਖ਼ਦਸ਼ਾ ਪ੍ਰਗਟਾਇਆ ਗਿਆ ਹੈ ਕਿ ਮੋਹਾਲੀ 'ਚ ਕਿਸੇ ਵੀ ਸਮੇਂ ਹੜ੍ਹਾਂ ਦੀ ਸਥਿਤੀ ਗੰਭੀਰ ਹੋ ਸਕਦੀ ਹੈ। ਅਜਿਹੀ ਸਥਿਤੀ ਨਾਲ ਨਜਿੱਠਣ ਲਈ ਆਰਮੀ ਦੀ ਸਖ਼ਤ ਲੋੜ ਹੈ। ਇਸ ਲਈ ਆਰਮੀ ਦੇ ਕੁਝ ਜਵਾਨ ਮੋਹਾਲੀ ਲਈ ਰਾਖਵੇਂ ਰੱਖੇ ਜਾਣ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


author

Mukesh

Content Editor

Related News