ਪੰਜਾਬ 'ਚ ਸਕੂਲ ਬੰਦ ਕਰਨ ਦੀ ਤਿਆਰੀ! ਜਾਣੋ ਕੀ ਹੈ ਕਾਰਨ
Saturday, Nov 16, 2024 - 11:11 AM (IST)
ਚੰਡੀਗੜ੍ਹ : ਪੂਰੇ ਉੱਤਰੀ ਭਾਰਤ ਸਣੇ ਪੰਜਾਬ 'ਚ ਵੀ ਇਸ ਸਮੇਂ ਹਵਾ 'ਚ ਪ੍ਰਦੂਸ਼ਣ ਕਾਰਨ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਈ ਦਿਨਾਂ ਤੋਂ ਹਵਾ ਦੀ ਗੁਣਵੱਤਾ (ਏ. ਕਿਊ. ਆਈ.) ਬਹੁਤ ਮਾੜੀ ਚੱਲ ਰਹੀ ਹੈ। ਕੇਂਦਰੀ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਮੁਤਾਬਕ ਪੰਜਾਬ ਦਾ ਜਲੰਧਰ ਅਤੇ ਰੂਪਨਗਰ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ ਰਹੇ ਹਨ। ਇੱਥੇ ਏ. ਕਿਊ. ਆਈ. ਕਰੀਬ 241 ਅਤੇ 228 ਦਰਜ ਕੀਤਾ ਗਿਆ। ਪ੍ਰਦੂਸ਼ਣ ਦੀ ਗੰਭੀਰ ਸਥਿਤੀ ਕਾਰਨ ਜਿੱਥੇ ਦਿੱਲੀ 'ਚ ਪ੍ਰਾਇਮਰੀ ਸਕੂਲਾਂ ਨੂੰ ਬੰਦ ਕਰ ਦਿੱਤਾ ਗਿਆ ਹੈ, ਉੱਥੇ ਹੀ ਪੰਜਾਬ ਦੇ ਨਾਲ-ਨਾਲ ਹਰਿਆਣਾ 'ਚ ਵੀ ਪੰਜਵੀਂ ਜਮਾਤ ਤੱਕ ਦੇ ਸਕੂਲਾਂ ਨੂੰ ਬੰਦ ਕਰਨ ਦਾ ਫ਼ੈਸਲਾ ਲਿਆ ਜਾ ਸਕਦਾ ਹੈ।
ਇਹ ਵੀ ਪੜ੍ਹੋ : ਘਰੇਲੂ ਬਿਜਲੀ ਖ਼ਪਤਕਾਰਾਂ ਨੂੰ ਵੱਡਾ ਝਟਕਾ, ਇਸ ਤਾਰੀਖ਼ ਤੋਂ ਲਾਗੂ ਹੋਏ ਨਵੇਂ ਰੇਟ
ਹਾਲਾਂਕਿ ਸਰਕਾਰ ਵਲੋਂ ਅਜੇ ਤੱਕ ਅਜਿਹਾ ਕੋਈ ਹੁਕਮ ਜਾਰੀ ਨਹੀਂ ਕੀਤਾ ਗਿਆ ਹੈ ਪਰ ਇਸ ਗੱਲ ਦੀਆਂ ਕਿਆਸਰਾਈਆਂ ਲਾਈਆਂ ਜਾ ਰਹੀਆਂ ਹਨ ਕਿ ਸਰਕਾਰ ਜਲਦੀ ਹੀ ਇਸ ਬਾਰੇ ਕੋਈ ਫ਼ੈਸਲਾ ਲੈ ਸਕਦੀ ਹੈ। ਇਸ ਦੇ ਨਾਲ ਹੀ ਪੰਜਾਬ 'ਚ ਧੁੰਦ ਦਾ ਕਹਿਰ ਵੀ ਲਗਾਤਾਰ ਜਾਰੀ ਹੈ।
ਇਹ ਵੀ ਪੜ੍ਹੋ : ਕਿਸਾਨਾਂ ਨੇ ਕਰ 'ਤਾ ਵੱਡਾ ਐਲਾਨ, ਪੜ੍ਹੋ ਪੂਰੀ ਖ਼ਬਰ
ਪਿਛਲੇ ਦਿਨੀਂ ਧੁੰਦ ਕਾਰਨ ਸੜਕਾਂ 'ਤੇ ਦੂਰ ਤੱਕ ਦਿਸਣ ਦੀ ਵਿਜ਼ੀਬਿਲਟੀ ਵੀ ਘੱਟ ਗਈ ਸੀ। ਲੋਕਾਂ ਨੂੰ ਵਾਹਨ ਚਲਾਉਣ 'ਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਇਸ ਦੇ ਨਾਲ ਹੀ ਪੰਜਾਬ 'ਚ ਠੰਡ ਵੀ ਲਗਾਤਾਰ ਵੱਧ ਰਹੀ ਹੈ। ਮੌਸਮ ਵਿਭਾਗ ਵਲੋਂ ਅੱਜ 18 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8