ਗੱਠਜੋੜ ਜਾਂ ਇਕੱਲੇ ਚੋਣ ਲੜਨ ਦੀ ਤਿਆਰੀ? ਅਸ਼ਵਨੀ ਸ਼ਰਮਾ ਦੇ ਬਿਆਨ ਨੇ ਛੇੜੀ ਨਵੀਂ ਸਿਆਸੀ ਚਰਚਾ

Wednesday, Feb 11, 2026 - 03:43 PM (IST)

ਗੱਠਜੋੜ ਜਾਂ ਇਕੱਲੇ ਚੋਣ ਲੜਨ ਦੀ ਤਿਆਰੀ? ਅਸ਼ਵਨੀ ਸ਼ਰਮਾ ਦੇ ਬਿਆਨ ਨੇ ਛੇੜੀ ਨਵੀਂ ਸਿਆਸੀ ਚਰਚਾ

ਚੰਡੀਗੜ੍ਹ (ਅੰਕੁਰ ਤਾਂਗੜੀ) : ਪੰਜਾਬ ਦੀ ਸਿਆਸਤ 'ਚ ਨਵੀਂ ਚਰਚਾ ਉਸ ਵੇਲੇ ਸ਼ੁਰੂ ਹੋ ਗਈ, ਜਦੋਂ ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸਪੱਸ਼ਟ ਕੀਤਾ ਕਿ ਪਾਰਟੀ ਸੂਬੇ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਚੋਣ ਲੜਨ ਦੀ ਤਿਆਰੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸੰਗਠਨਾਤਮਕ ਪੱਧਰ ‘ਤੇ ਪੂਰੀ ਤਰ੍ਹਾਂ ਸਰਗਰਮ ਹੈ ਅਤੇ ਹਰ ਹਲਕੇ 'ਚ ਆਪਣੀ ਪਹੁੰਚ ਮਜ਼ਬੂਤ ਕਰਨ ਲਈ ਯੋਜਨਾਬੱਧ ਢੰਗ ਨਾਲ ਕੰਮ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਅੱਜ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ! ਸਫ਼ਰ ਕਰਨ ਤੋਂ ਪਹਿਲਾਂ ਪੜ੍ਹੋ ਜ਼ਰੂਰੀ ਅਪਡੇਟ
ਹਾਲਾਂਕਿ ਜਦੋਂ ਉਨ੍ਹਾਂ ਨੂੰ ਇਕੱਲੇ ਚੋਣ ਲੜਨ ਬਾਰੇ ਸਵਾਲ ਪੁੱਛਿਆ ਗਿਆ ਤਾਂ ਉਹ ਸਿੱਧਾ ਜਵਾਬ ਦੇਣ ਤੋਂ ਕਤਰਾਉਂਦੇ ਨਜ਼ਰ ਆਏ। ਇਸ ਨਾਲ ਸਿਆਸੀ ਹਲਕਿਆਂ 'ਚ ਗੱਠਜੋੜ ਨੂੰ ਲੈ ਕੇ ਕਿਆਸਰਾਈਆਂ ਆਰੰਭ ਹੋ ਗਈਆਂ ਹਨ। ਅਸ਼ਵਨੀ ਸ਼ਰਮਾ ਦਾ ਜ਼ੋਰ ਇਸ ਗੱਲ ‘ਤੇ ਰਿਹਾ ਕਿ ਭਾਜਪਾ ਪੰਜਾਬ ਦੇ ਹਰੇਕ ਹਲਕੇ 'ਚ ਮਜ਼ਬੂਤੀ ਨਾਲ ਆਪਣੀ ਮੌਜੂਦਗੀ ਦਰਜ ਕਰਵਾਉਣ ਲਈ ਕਮਰ ਕੱਸ ਚੁੱਕੀ ਹੈ।

ਇਹ ਵੀ ਪੜ੍ਹੋ : LPG ਗੈਸ ਸਿਲੰਡਰਾਂ ਦੀ ਸਪਲਾਈ ਨੂੰ ਲੈ ਕੇ ਵੱਡਾ ਸੰਕਟ! ਪੰਜਾਬ ਦੇ 56 ਪਿੰਡਾਂ 'ਚ ਮਚੀ ਹਾਹਾਕਾਰ
ਕਾਰਜਕਾਰੀ ਪ੍ਰਧਾਨ ਨੇ ਇਹ ਵੀ ਕਿਹਾ ਕਿ ਪਾਰਟੀ ਸਿਰਫ਼ ਚੋਣੀ ਮੈਦਾਨ ਤੱਕ ਸੀਮਤ ਨਹੀਂ, ਸਗੋਂ ਸਮਾਜਿਕ ਮਸਲਿਆਂ ‘ਤੇ ਵੀ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਨੇ ਨਸ਼ਾ ਮੁਕਤੀ ਲਈ ਚਲਾਈ ਜਾ ਰਹੀ ਜਨ ਜਾਗਰੂਕਤਾ ਯਾਤਰਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣਾ ਭਾਜਪਾ ਦੀ ਤਰਜ਼ੀਹ ਹੈ ਅਤੇ ਇਹ ਯਾਤਰਾ ਸਿਰਫ਼ ਰਾਜਨੀਤਿਕ ਕਾਰਜ ਕਰਮ ਨਹੀਂ, ਸਗੋਂ ਸਮਾਜਿਕ ਸੁਧਾਰ ਦਾ ਇਕ ਵੱਡਾ ਉਪਰਾਲਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 


author

Babita

Content Editor

Related News