CBSE ਦੀ ਭਰਤੀ ਲਈ ਕਰਵਾਈ ਪ੍ਰੀਖਿਆ ''ਚ ਕੜੇ ਲੁਹਾਉਣ ਦੀ ਪ੍ਰਧਾਨ ਧਾਮੀ ਨੇ ਕੀਤੀ ਨਿੰਦਾ
Sunday, Aug 11, 2024 - 06:20 PM (IST)
ਅੰਮ੍ਰਿਤਸਰ(ਸਰਬਜੀਤ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੀ. ਬੀ. ਐੱਸ. ਈ. ਦੇ ਸਹਾਇਕ ਸਕੱਤਰ (ਪ੍ਰਸ਼ਾਸਨ) ਦੀ ਭਰਤੀ ਲਈ ਕਰਵਾਈ ਗਈ ਪ੍ਰੀਖਿਆ ਦੌਰਾਨ ਚੰਡੀਗੜ੍ਹ ਦੇ ਸੈਕਟਰ 7 ਸਥਿਤ ਨਿੱਜੀ ਸਕੂਲ ਵਿਖੇ ਬਣੇ ਕੇਂਦਰ ਵਿਖੇ ਸਿੱਖ ਉਮੀਦਵਾਰਾਂ ਦੇ ਕੜੇ ਲੁਹਾਉਣ ਦੀ ਹਰਕਤ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।
ਇਹ ਵੀ ਪੜ੍ਹੋ- ਕੰਪਨੀ ਦਾ ਕੰਮ ਕਰਦਿਆਂ ਨੌਜਵਾਨ ਦੀ ਹੋਈ ਮੌਤ, 3 ਧੀਆਂ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ
ਐਡਵੋਕੇਟ ਧਾਮੀ ਨੇ ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ ਨੂੰ ਪ੍ਰਸ਼ਾਸਨਿਕ ਮੁਖੀ ਹੋਣ ਦੇ ਨਾਤੇ ਸੀ. ਬੀ. ਐੱਸ. ਈ. ਦੇ ਅਧਿਕਾਰੀ ਦੇ ਅਹੁਦੇ ਲਈ ਭਰਤੀ ਪ੍ਰੀਖਿਆ ਵਿੱਚ ਸਿੱਖਾਂ ਦੀ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਵਾਲੇ ਦੋਸ਼ੀ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਲਈ ਆਖਿਆ। ਉਨ੍ਹਾਂ ਕਿਹਾ ਕਿ ਇਹ ਇਮਤਿਹਾਨ ਦੇਣ ਗਏ ਉਮੀਦਵਾਰਾਂ ਵੱਲੋਂ ਜਾਣਕਾਰੀ ਦਿੱਤੀ ਗਈ ਹੈ ਕਿ ਕੇਂਦਰ ਵਿੱਚ ਦਾਖ਼ਲੇ ਤੋਂ ਪਹਿਲਾਂ ਮੌਕੇ 'ਤੇ ਮੌਜੂਦ ਅਧਿਕਾਰੀਆਂ ਵੱਲੋਂ ਕੜੇ ਲੁਹਾਉਣ ਦੀ ਇਤਰਾਜ਼ਯੋਗ ਕਾਰਵਾਈ ਕੀਤੀ ਗਈ ਹੈ, ਜੋ ਧਾਰਮਿਕ ਅਜ਼ਾਦੀ ਦੇ ਹੱਕ ਦੀ ਉਲੰਘਣਾ ਹੈ। ਕੜਾ ਸਿੱਖਾਂ ਦੇ ਪੰਜ ਕਕਾਰਾਂ ਦਾ ਹਿੱਸਾ ਹੈ, ਜਿਸ ਨੂੰ ਉਤਾਰਨ ਲਈ ਮਜ਼ਬੂਰ ਕਰਨਾ ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਵਾਲੀ ਘਟਨਾ ਹੈ।
ਇਹ ਵੀ ਪੜ੍ਹੋ- ਭਣੇਵੀਂ ਨਾਲ ਮਾਮੇ ਨੇ ਕਈ ਵਾਰ ਟੱਪੀਆਂ ਬੇਸ਼ਰਮੀ ਦੀਆਂ ਹੱਦਾ, ਜਦੋਂ ਹੋਈ ਗਰਭਵਤੀ ਤਾਂ ਕਰ 'ਤਾ ਵੱਡਾ ਕਾਂਡ
ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਅੱਗੇ ਵੀ ਸਾਹਮਣੇ ਆਈਆਂ ਹਨ ਅਤੇ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਵੱਲੋਂ ਹਮੇਸ਼ਾ ਹੀ ਇਨ੍ਹਾਂ ਮਾਮਲਿਆਂ ਦੀ ਪੈਰਵਾਈ ਕੀਤੀ ਜਾਂਦੀ ਹੈ, ਪਰੰਤੂ ਸਰਕਾਰਾਂ ਮੁਕਾਬਲਾ ਇਮਤਿਹਾਨਾਂ ਦੌਰਾਨ ਸਾਰੇ ਧਰਮਾਂ ਖਾਸਕਰ ਸਿੱਖਾਂ ਦੇ ਧਾਰਮਿਕ ਸਰੋਕਾਰਾਂ ਤੇ ਅਕੀਦਿਆਂ ਪ੍ਰਤੀ ਸੰਜੀਦਾ ਨਜ਼ਰ ਨਹੀਂ ਆਉਂਦੀਆਂ। ਐਡਵੋਕੇਟ ਧਾਮੀ ਨੇ ਸਰਕਾਰਾਂ ਅਤੇ ਮੁਕਾਬਲਾ ਇਮਤਿਹਾਨ ਕਰਵਾਉਣ ਵਾਲੀਆਂ ਏਜੰਸੀਆਂ, ਕਮਿਸ਼ਨਾਂ ਤੇ ਬੋਰਡਾਂ ਨੂੰ ਸਿੱਖ ਕਕਾਰਾਂ ਪ੍ਰਤੀ ਸੰਜੀਦਾ ਪਹੁੰਚ ਅਪਨਾ ਕੇ ਅਜਿਹੇ ਵਰਤਾਰੇ ਨੂੰ ਠੱਲ੍ਹ ਪਾਉਣ ਦੀ ਗੱਲ ਆਖੀ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਨਾਲ ਸਬੰਧਤ ਇਸ ਮਾਮਲੇ ਦੀ ਸਮੁੱਚੀ ਜਾਣਕਾਰੀ ਹਾਸਲ ਕਰਨ ਲਈ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦੇ ਦਿੱਤੇ ਗਏ ਹਨ ਅਤੇ ਰਿਪੋਰਟ ਪ੍ਰਾਪਤ ਹੋਣ 'ਤੇ ਢੁਕਵੀਂ ਕਾਰਵਾਈ ਅੱਗੇ ਵਧਾਈ ਜਾਵੇਗੀ।
ਇਹ ਵੀ ਪੜ੍ਹੋ- ਬਾਬੇ ਤੋਂ ਪੁੱਤ ਦੀ ਦਾਤ ਮੰਗਣ ਗਈ ਸੀ ਔਰਤ, ਇਸ਼ਨਾਨ ਦੇ ਬਹਾਨੇ ਮੋਟਰ 'ਤੇ ਲੈ ਕੇ ਕੀਤਾ ਵੱਡਾ ਕਾਂਡ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8