SGPC ਪ੍ਰਧਾਨ ਧਾਮੀ ਨੇ ਬੀਬੀ ਜਗੀਰ ਕੌਰ ਕੋਲੋਂ ਮੰਗੀ ਮੁਆਫ਼ੀ, ਹੈਰਾਨ ਕਰੇਗੀ ਵਜ੍ਹਾ
Friday, Dec 13, 2024 - 03:46 PM (IST)

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਸੇ ਸੋਸ਼ਲ ਮੀਡੀਆ ਚੈਨਲ ਨਾਲ ਫੋਨ 'ਤੇ ਗੱਲਬਾਤ ਕਰਦਿਆਂ ਬੀਬੀ ਜਗੀਰ ਕੌਰ ਪ੍ਰਤੀ ਜਾਣੇ-ਅਣਜਾਣੇ 'ਚ ਅਪਸ਼ਬਦ ਬੋਲ ਦਿੱਤੇ ਸਨ। ਜਿਸ ਨੂੰ ਲੈ ਕੇ ਪੰਥਕ 'ਚ ਇਸ ਪ੍ਰਤੀ ਰੋਸ ਪੈਦਾ ਹੋ ਗਿਆ । ਇਸ ਦੌਰਾਨ ਐਡਵੋਕੇਟ ਧਾਮੀ ਨੇ ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਪਣੀ ਦਰਖ਼ਾਸਤ ਦਿੰਦਿਆਂ ਬੋਲੇ ਹੋਏ ਅਪਸ਼ਬਦਾਂ ਦੀ ਮਾਫ਼ੀ ਮੰਗੀ ਹੈ ਅਤੇ ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਣ ਵਾਲੇ ਹਰੇਕ ਹੁਕਮ ਨੂੰ ਮੰਨਣ ਦੀ ਗੱਲ ਕਹੀ ਹੈ ।
ਇਹ ਵੀ ਪੜ੍ਹੋ- ਪੁਲਸ ਕਸਟਡੀ 'ਚ ਨੌਜਵਾਨ ਦੀ ਗੋਲੀ ਲੱਗਣ ਨਾਲ ਮੌਤ, ਪਰਿਵਾਰ ਨੇ ਲਾਏ ਵੱਡੇ ਇਲਜ਼ਾਮ
ਕੀ ਲਿਖਿਆ ਹੈ ਪੱਤਰ 'ਚ
ਪੱਤਰ 'ਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਲਿਖਿਆ ਕਿ ਮੈਂ ਆਪ ਜੀ ਨੂੰ ਨਿਮਰਤਾ ਸਹਿਤ ਦੱਸਣਾ ਚਾਹੁੰਦਾ ਹਾਂ ਕਿ ਬੀਤੇ ਦਿਨੀਂ ਇੱਕ ਵਿਅਕਤੀ ਨਾਲ ਮੋਬਾਈਲ ਫੋਨ 'ਤੇ ਗੱਲ ਕਰਦਿਆਂ ਮੇਰੇ ਵੱਲੋਂ ਕੁਝ ਇਤਰਾਜ਼ਯੋਗ ਸ਼ਬਦਾਵਲੀ ਵਰਤੀ ਗਈ ਹੈ, ਜੋ ਕਿ ਜਾਣੇ-ਅਣਜਾਣੇ ਵਿੱਚ ਹੋਇਆ ਹੈ। ਮੈਂ ਮਹਿਸੂਸ ਕਰਦਾ ਹਾਂ ਕਿ ਇੱਕ ਜ਼ਿੰਮੇਵਾਰ ਪੰਥਕ ਅਹੁਦੇ ਉੱਤੇ ਹੁੰਦਿਆਂ ਮੈਨੂੰ ਅਜਿਹੀ ਸ਼ਬਦਾਵਲੀ ਨਹੀਂ ਸੀ ਵਰਤਣੀ ਚਾਹੀਦੀ।ਮੇਰੇ ਪਾਸੋਂ ਇਕ ਔਰਤ ਪ੍ਰਤੀ ਜੋ ਕੁਝ ਬੋਲਿਆ ਗਿਆ ਹੈ, ਉਸ ਦੀ ਬੀਬੀ ਜਗੀਰ ਕੌਰ ਜੀ ਅਤੇ ਸਮੁੱਚੀ ਔਰਤ ਸ਼੍ਰੇਣੀ ਤੋਂ ਨਿਮਰਤਾ ਸਹਿਤ ਖਿਮਾ ਜਾਚਨਾ ਕਰਦਾ ਹਾਂ। ਸ੍ਰੀ ਅਕਾਲ ਤਖ਼ਤ ਸਾਹਿਬ ਕਿਉਂਕਿ ਸਿੱਖਾਂ ਲਈ ਸਰਬ-ਉਚ ਹਨ, ਇਸ ਲਈ ਉਕਤ ਸਬੰਧੀ ਜੋ ਵੀ ਆਦੇਸ਼ ਹੋਵੇਗਾ, ਦਾਸ ਉਸ ਨੂੰ ਸਿਰ ਮੱਥੇ ਪ੍ਰਵਾਨ ਕਰੇਗਾ।
ਇਹ ਵੀ ਪੜ੍ਹੋ- ਨਗਰ ਨਿਗਮ ਚੋਣਾਂ ਲਈ ਕੁੱਤੇ ਦੀ ਨਾਮਜ਼ਦਗੀ ਭਰਨ ਪੁੱਜੀ ਔਰਤ, ਮਾਮਲਾ ਜਾਣ ਹੋਵੋਗੇ ਹੈਰਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8