ਅੰਮ੍ਰਿਤਸਰ ਦੇ ਹਵਾਈ ਅੱਡੇ ਪਹੁੰਚੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ, ਰਾਜਪਾਲ ਪੁਰੋਹਿਤ ਤੇ CM ਨੇ ਕੀਤਾ ਨਿੱਘਾ ਸਵਾਗਤ
Thursday, Mar 09, 2023 - 12:53 PM (IST)

ਅੰਮ੍ਰਿਤਸਰ (ਵੈੱਬ ਡੈਸਕ)- ਭਾਰਤ ਦੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਅੰਮ੍ਰਿਤਸਰ ਦੇ ਹਵਾਈ ਅੱਡੇ 'ਤੇ ਪਹੁੰਚ ਚੁੱਕੇ ਹਨ। ਇਸ ਦੌਰਾਨ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦ੍ਰੌਪਦੀ ਮੁਰਮੂ ਦਾ ਨਿੱਘਾ ਸਵਾਗਤ ਕੀਤਾ ਗਿਆ। ਰਾਸ਼ਟਰਪਤੀ ਮੁਰਮੂ ਸ੍ਰੀ ਹਰਿਮੰਦਰ ਸਾਹਿਬ ਜੀ ਵਿਖੇ ਨਤਮਸਤਕ ਹੋਣਗੇ ਅਤੇ ਜੱਲ੍ਹਿਆਂਵਾਲੇ ਬਾਗ ਵਿਖੇ ਵੀ ਜਾਣਗੇ।
ਇਹ ਵੀ ਪੜ੍ਹੋ- ਪਾਕਿਸਤਾਨ ਦੇ ਹੈਦਰਾਬਾਦ ਸ਼ਹਿਰ 'ਚ ਇਕ ਹਿੰਦੂ ਡਾਕਟਰ ਦਾ ਉਸਦੇ ਡਰਾਈਵਰ ਨੇ ਕੀਤਾ ਕਤਲ
ਇਸ ਤੋਂ ਇਲਾਵਾ ਰਾਸ਼ਟਰਪਤੀ ਦੁਰਗਿਆਣਾ ਮੰਦਰ ਅਤੇ ਸ਼੍ਰੀ ਰਾਮਤੀਰਥ ਦੇ ਦਰਸ਼ਨ ਕਰਨਗੇ। ਇਸ ਦੌਰਾਨ ਸੁਰੱਖਿਆ ਦੇ ਪ੍ਰਬੰਧ ਦੇ ਨਾਲ-ਨਾਲ ਉਨ੍ਹਾਂ ਦੇ ਸਵਾਗਤ ਲਈ ਪੂਰੀਆਂ ਤਿਆਰੀਆਂ ਕੀਤੀਆਂ ਗਈਆਂ ਹਨ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਜੀ-20 ਸਮਾਗਮਾਂ ਤੋਂ ਪਹਿਲਾਂ ਯੂਨੀਵਰਸਿਟੀ ਬਾਹਰ ਲੱਗੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।