GNDU ਦੀ 50ਵੀਂ ਕਨਵੋਕੇਸ਼ਨ 'ਚ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਵਿਦਿਆਰਥੀਆਂ ਨੂੰ ਦਿੱਤੀਆਂ ਡਿਗਰੀਆਂ
Thursday, Jan 15, 2026 - 02:23 PM (IST)
ਅੰਮ੍ਰਿਤਸਰ (ਮਮਤਾ): ਭਾਰਤ ਦੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ (GNDU) ਦੇ 50ਵੇਂ ਕਨਵੋਕੇਸ਼ਨ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣ ਲਈ ਅੰਮ੍ਰਿਤਸਰ ਪਹੁੰਚੇ ਹਨ। ਇਸ ਦੌਰਾਨ ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਵੱਲੋਂ ਰਾਸ਼ਟਰਪਤੀ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਸਵਾਗਤ ਕੀਤਾ ।
ਇਹ ਵੀ ਪੜ੍ਹੋ- VVIP ਮੂਵਮੈਂਟ ਨੇ ਜਾਮ ਕਰ'ਤਾ ਅੰਮ੍ਰਿਤਸਰ, ਐਂਬੂਲੈਂਸਾਂ ਵੀ ਫਸੀਆਂ
ਇਸ ਦੌਰਾਨ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੀ ਰਾਸ਼ਟਰਪਤੀ ਨਾਲ ਕਨਵੋਕੇਸ਼ਨ ਹਾਲ ਵਿੱਚ ਪਹੁੰਚੇ, ਜਿੱਥੇ ਸਮਾਰੋਹ ਦੀ ਸ਼ੁਰੂਆਤ ਰਾਸ਼ਟਰੀ ਗੀਤ ਨਾਲ ਕੀਤੀ ਗਈ। ਇਸ ਮੌਕੇ ਰਾਸ਼ਟਰਪਤੀ ਦੇ ਨਾਲ ਮੰਚ 'ਤੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਅਤੇ ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਵੀ ਮੌਜੂਦ ਸਨ।
ਇਹ ਵੀ ਪੜ੍ਹੋ- ਤਰਨਤਾਰਨ 'ਚ ਤੜਕਸਾਰ ਵੱਡੀ ਵਾਰਦਾਤ, ਗੁਰਦੁਆਰਾ ਸਾਹਿਬ ਜਾ ਰਹੀ ਔਰਤ ਦਾ ਕਤਲ
ਰਾਸ਼ਟਰਪਤੀ ਨੇ ਹਾਲ ਦੇ ਅੰਦਰ ਸਭ ਤੋਂ ਪਹਿਲਾਂ ਸਿੰਡੀਕੇਟ ਤੇ ਫਿਰ ਸੈਨੇਟ ਮੈਂਬਰਾਂ ਨਾਲ ਮੁਲਾਕਾਤ ਕੀਤੀ। ਵੀ. ਸੀ. ਪ੍ਰੋ. ਡਾ ਕਰਮਜੀਤ ਸਿੰਘ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਵਿੱਦਿਅਕ, ਖੇਡਾਂ ਤੇ ਸਹਿ ਵਿੱਦਿਅਕ ਖੇਤਰ 'ਚ ਕੀਤੀਆਂ ਗਈਆਂ ਪ੍ਰਾਪਤੀਆਂ 'ਤੇ ਰੌਸ਼ਨੀ ਪਾਈ ਤੇ ਮੁੱਖ ਮਹਿਮਾਨ ਸਮੇਤ ਸਭ ਨੂੰ ਜੀ ਆਇਆ ਨੂੰ ਕਿਹਾ ਤੇ ਧੰਨਵਾਦ ਕੀਤਾ। ਇਸ ਉਪਰੰਤ ਮੁੱਖ ਮਹਿਮਾਨ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਭਾਸ਼ਣ ਦਿੱਤਾ ਅਤੇ ਇਸ ਉਪਰੰਤ ਉਨ੍ਹਾਂ ਨੇ 1452 ਵਿਦਿਆਰਥੀਆਂ ਨੂੰ ਮੈਡਲ ਤੇ ਡਿਗਰੀਆਂ ਤਕਸੀਮ ਕੀਤੀਆਂ।
ਇਹ ਵੀ ਪੜ੍ਹੋ- ਕਹਿਰ ਓ ਰੱਬਾ: ਪਤੀ ਤੋਂ ਦੁਖੀ ਹੋ ਕੇ ਵਿਆਹੁਤਾ ਨੇ ਗਲ ਲਾਈ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
