ਅੱਜ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦਾ ਬਠਿੰਡਾ ਦੌਰਾ, 2000 ਤੋਂ ਵੱਧ ਸੁਰੱਖਿਆ ਮੁਲਾਜ਼ਮ ਤਾਇਨਾਤ
Tuesday, Mar 11, 2025 - 11:18 AM (IST)

ਬਠਿੰਡਾ (ਵਿਜੇ ਵਰਮਾ) : ਦੇਸ਼ ਦੇ ਰਾਸ਼ਟਰਪਤੀ ਅੱਜ ਸੈਂਟਰਲ ਯੂਨੀਵਰਸਿਟੀ ਪੰਜਾਬ ਦੇ 10ਵੇਂ ਡਿਗਰੀ ਵੰਡ ਸਮਾਰੋਹ 'ਚ ਹਿਸਾ ਲੈਣ ਲਈ ਪਹੁੰਚ ਰਹੇ ਹਨ। ਇਸ ਮਹੱਤਵਪੂਰਨ ਮੌਕੇ ਨੂੰ ਧਿਆਨ 'ਚ ਰੱਖਦਿਆਂ ਰਾਜ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਰਾਸ਼ਟਰਪਤੀ ਦੀ ਯਾਤਰਾ ਦੇ ਮੱਦੇਨਜ਼ਰ 2000 ਤੋਂ ਵੱਧ ਸੁਰੱਖਿਆ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ ਤਾਂ ਜੋ ਸਮਾਰੋਹ ਸ਼ਾਂਤੀਪੂਰਨ ਅਤੇ ਸੁਰੱਖਿਅਤ ਢੰਗ ਨਾਲ ਸੰਪੰਨ ਹੋ ਸਕੇ।
ਇਹ ਵੀ ਪੜ੍ਹੋ : ਅੱਜ ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ, ਰਾਸ਼ਟਰਪਤੀ ਦੌਰੇ ਕਾਰਨ ਟ੍ਰੈਫਿਕ ਪਲਾਨ ਜਾਰੀ
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਸਿਰਫ਼ ਯੂਨੀਵਰਸਿਟੀ ਦੇ ਸਮਾਰੋਹ 'ਚ ਹੀ ਨਹੀਂ, ਸਗੋਂ ਏਮਜ਼ (AIIMS) 'ਚ ਹੋਣ ਵਾਲੇ ਇੱਕ ਵਿਸ਼ੇਸ਼ ਕਾਰਜਕ੍ਰਮ ਨੂੰ ਵੀ ਸੰਬੋਧਨ ਕਰਨਗੇ। ਯੂਨੀਵਰਸਿਟੀ ਪ੍ਰਸ਼ਾਸਨ ਅਤੇ ਸੂਬਾ ਸਰਕਾਰ ਵੱਲੋਂ ਤਿਆਰੀਆਂ ਨੂੰ ਆਖ਼ਰੀ ਰੂਪ ਦੇ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਅਧਿਆਪਕਾਂ ਨੂੰ ਮਿਲੀ ਵੱਡੀ ਰਾਹਤ, ਜਾਰੀ ਹੋ ਗਿਆ ਸਰਕੂਲਰ
ਇਹ ਦੌਰਾ ਸਿੱਖਿਆ ਅਤੇ ਸਿਹਤ ਖੇਤਰ ਲਈ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ ਅਤੇ ਸਥਾਨਕ ਪ੍ਰਸ਼ਾਸਨ ਵੱਲੋਂ ਵੀ ਇਸ ਨੂੰ ਲੈ ਕੇ ਵਿਸ਼ਾਲ ਪੱਧਰ 'ਤੇ ਤਿਆਰੀਆਂ ਕੀਤੀਆਂ ਗਈਆਂ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8