ਰਾਸ਼ਟਰਪਤੀ ਦੀ ਜਲੰਧਰ ਫੇਰੀ : 14 ਤੋਂ 16 ਜਨਵਰੀ ਤੱਕ ਜਲੰਧਰ ''ਚ ਲੱਗ ਗਈਆਂ ਪਾਬੰਦੀਆਂ
Tuesday, Jan 13, 2026 - 05:01 PM (IST)
ਜਲੰਧਰ : ਰਾਸ਼ਟਰਪਤੀ ਦ੍ਰੌਪਦੀ ਮੁਰਮੂ ਦੀ 16 ਜਨਵਰੀ ਨੂੰ ਹੋਣ ਵਾਲੀ ਜਲੰਧਰ ਫੇਰੀ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧਾਂ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਨੇ ਸਖ਼ਤ ਕਦਮ ਚੁੱਕੇ ਹਨ। ਵਧੀਕ ਜ਼ਿਲ੍ਹਾ ਮੈਜਿਸਟਰੇਟ ਅਮਨਿੰਦਰ ਕੌਰ ਨੇ ਹੁਕਮ ਜਾਰੀ ਕਰਦਿਆਂ ਜਲੰਧਰ ਜ਼ਿਲ੍ਹੇ ਦੀ ਸੀਮਾ ਅੰਦਰ 14 ਤੋਂ 16 ਜਨਵਰੀ ਤੱਕ 'ਨੋ ਫਲਾਇੰਗ ਜ਼ੋਨ' ਘੋਸ਼ਿਤ ਕਰ ਦਿੱਤਾ ਹੈ।
ਇਹ ਵੀ ਪੜ੍ਹੋ : ਬਿਕਰਮ ਮਜੀਠੀਆ ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ
ਇਸ ਫੈਸਲੇ ਤਹਿਤ ਜ਼ਿਲ੍ਹੇ ਵਿਚ ਕਿਸੇ ਵੀ ਤਰ੍ਹਾਂ ਦੇ ਸਿਵਲ ਰਿਮੋਟ ਜਾਂ ਪਾਇਲਟਡ ਏਅਰਕ੍ਰਾਫਟ ਸਿਸਟਮ, ਡਰੋਨ ਅਤੇ ਹੈਲੀਕਾਪਟਰਾਂ ਦੀ ਉਡਾਣ 'ਤੇ ਮੁਕੰਮਲ ਰੋਕ ਲਗਾਈ ਗਈ ਹੈ। ਪ੍ਰਸ਼ਾਸਨ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਇਹ ਪਾਬੰਦੀ ਸਿਰਫ਼ ਸਿਵਲ ਉਡਾਣਾਂ 'ਤੇ ਲਾਗੂ ਹੋਵੇਗੀ, ਜਦਕਿ ਰਾਸ਼ਟਰਪਤੀ ਅਤੇ ਹੋਰ ਵੀ.ਵੀ.ਆਈ.ਪੀ. (VVIP) ਮਹਿਮਾਨਾਂ ਦੇ ਹੈਲੀਕਾਪਟਰਾਂ ਜਾਂ ਹਵਾਈ ਜਹਾਜ਼ਾਂ ਨੂੰ ਇਸ ਤੋਂ ਛੋਟ ਰਹੇਗੀ। ਇਹ ਹੁਕਮ ਰਾਸ਼ਟਰਪਤੀ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜਾਰੀ ਕੀਤੇ ਗਏ ਹਨ।
ਇਹ ਵੀ ਪੜ੍ਹੋ : CM ਮਾਨ ਦੇ ਸ੍ਰੀ ਅਕਾਲ ਤਖ਼ਤ ਸਕੱਤਰੇਤ ਵਿਖੇ ਸਪੱਸ਼ਟੀਕਰਨ ਦਾ ਸਮਾਂ ਬਦਲਿਆ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
