2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦਾ ਵੱਡਾ ਬਿਆਨ

Saturday, May 30, 2026 - 12:46 PM (IST)

2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦਾ ਵੱਡਾ ਬਿਆਨ

ਜਲੰਧਰ (ਸੋਨੂੰ)- ਪੰਜਾਬ ਭਾਜਪਾ ਦੇ ਨਵੇਂ ਨਿਯੁਕਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਸ਼ਨੀਵਾਰ ਨੂੰ ਜਲੰਧਰ ਪਹੁੰਚੇ, ਜਿੱਥੇ ਪਾਰਟੀ ਵਰਕਰਾਂ ਅਤੇ ਆਗੂਆਂ ਵੱਲੋਂ ਉਨ੍ਹਾਂ ਦਾ ਸੁਆਗਤ ਕੀਤਾ ਗਿਆ। ਆਪਣੀ ਇਸ ਫੇਰੀ ਦੌਰਾਨ ਉਹ ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ ਦੀ ਰਿਹਾਇਸ਼ 'ਤੇ ਵੀ ਗਏ। ਕੇਵਲ ਸਿੰਘ ਢਿੱਲੋਂ ਨੇ ਹਾਲ ਹੀ 'ਚ ਹੋਈਆਂ ਨਗਰ ਨਿਗਮ ਚੋਣਾਂ ਦੇ ਨਤੀਜਿਆਂ 'ਤੇ ਸਵਾਲ ਚੁੱਕਦਿਆਂ ਸੱਤਾਧਾਰੀ ਧਿਰ 'ਤੇ ਤਿੱਖੇ ਨਿਸ਼ਾਨੇ ਸਾਧੇ। ਉਨ੍ਹਾਂ ਇਲਜ਼ਾਮ ਲਾਇਆ ਕਿ ਵੋਟਾਂ ਦੀ ਗਿਣਤੀ ਦੌਰਾਨ ਵੱਡੇ ਪੱਧਰ 'ਤੇ ਧਾਂਦਲੀ ਕੀਤੀ ਗਈ ਹੈ ਅਤੇ ਚੋਣ ਪ੍ਰਕਿਰਿਆ ਦੀ ਨਿਰਪੱਖਤਾ ਨਾਲ ਸਮਝੌਤਾ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਸਕਦੀ ਹੈ ਵੱਡੀ ਮੁਸੀਬਤ

2027 ਦਾ ਮਿਸ਼ਨ ਅਤੇ ਵਿਰੋਧੀਆਂ ਨੂੰ ਚੁਣੌਤੀ 
ਨਵੇਂ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦਾ ਮੁੱਖ ਟੀਚਾ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਹਨ। ਉਨ੍ਹਾਂ ਦਾਅਵਾ ਕੀਤਾ ਕਿ 2027 ਵਿੱਚ ਭਾਜਪਾ ਦਾ ਪ੍ਰਦਰਸ਼ਨ ਇਤਿਹਾਸਕ ਹੋਵੇਗਾ ਅਤੇ ਵਿਰੋਧੀ ਪਾਰਟੀਆਂ ਦੇ ਹੋਸ਼ ਉਡਾ ਦੇਵੇਗਾ। ਉਨ੍ਹਾਂ ਨੇ ਉਨ੍ਹਾਂ ਸਿਆਸੀ ਵਿਸ਼ਲੇਸ਼ਕਾਂ ਅਤੇ ਵਿਰੋਧੀਆਂ ਨੂੰ ਵੀ ਕਰਾਰਾ ਜਵਾਬ ਦਿੱਤਾ ਜੋ ਇਹ ਕਹਿ ਰਹੇ ਹਨ ਕਿ ਭਾਜਪਾ ਪੰਜਾਬ 'ਚ ਸਿਰਫ਼ ਇਕ-ਦੋ ਸੀਟਾਂ ਤੱਕ ਸੀਮਤ ਰਹਿ ਜਾਵੇਗੀ। ਇਸ ਮੌਕੇ ਕੇਵਲ ਸਿੰਘ ਢਿੱਲੋਂ ਨੇ ਸਾਰੇ ਭਾਜਪਾ ਆਗੂਆਂ ਨੂੰ ਚੋਣ ਤਿਆਰੀਆਂ ਦਾ ਸੱਦਾ ਦਿੰਦੇ ਹੋਏ ਕਿਹਾ ਕਿ ਅਗਲੇ ਸਾਲ ਆ ਰਹੀਆਂ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਬਹੁਮਤ ਨਾਲ ਆਪਣੀ ਸਰਕਾਰ ਬਣਾਏਗੀ। 

ਪਾਰਟੀ ਦੀ ਇਕਜੁੱਟਤਾ 'ਤੇ ਜ਼ੋਰ 
ਉਨ੍ਹਾਂ ਨੇ ਭਾਜਪਾ ਆਗੂਆਂ ਨੂੰ ਹੁਣ ਤੋਂ ਹੀ ਚੋਣ ਤਿਆਰੀਆਂ ਵਿਚ ਜੁੱਟ ਜਾਣ ਦਾ ਸੱਦਾ ਦਿੱਤਾ। ਇਸ ਮੌਕੇ ਰਕੇਸ਼ ਰਠੌਰ, ਅਸ਼ੋਕ ਸਰੀਨ ਅਤੇ ਹੋਰ ਵੀ ਭਾਜਪਾ ਆਗੂ ਮੌਜੂਦ ਸਨ। ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਵਿੱਚ 'ਕਮਲ ਖਿੜਾਉਣ' ਅਤੇ ਭਾਜਪਾ ਦੀ ਸਰਕਾਰ ਬਣਾਉਣ ਲਈ ਉਹ ਸਮਾਜ ਦੇ ਸਾਰੇ ਵਰਗਾਂ ਅਤੇ ਨੇਤਾਵਾਂ ਨੂੰ ਨਾਲ ਲੈ ਕੇ ਚੱਲਣਗੇ। ਉਨ੍ਹਾਂ ਨੇ ਪਾਰਟੀ ਵਿੱਚ ਇਕਜੁੱਟਤਾ ਬਣਾਈ ਰੱਖਣ ਨੂੰ ਆਪਣੀ ਸਭ ਤੋਂ ਪਹਿਲੀ ਤਰਜੀਹ ਦੱਸਿਆ।

ਇਹ ਵੀ ਪੜ੍ਹੋ: ਪੰਜਾਬ ਨਗਰ ਨਿਗਮ ਚੋਣ ਨਤੀਜੇ: ਰਿਵਾਇਤੀ ਪਾਰਟੀਆਂ ਨੂੰ ਟੱਕਰ ਦੇ ਕੇ ਤੀਜੇ ਨੰਬਰ 'ਤੇ ਆਏ ਆਜ਼ਾਦ ਉਦੀਦਵਾਰ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News