ਦਿੱਲੀ ਪੁਲਸ ਨਾਲ ਖਹਿਬੜਨ ਤੋਂ ਬਾਅਦ ਨਵਜੋਤ ਸਿੱਧੂ ਦਾ ਪਹਿਲਾ ਵੱਡਾ ਬਿਆਨ
Wednesday, Nov 04, 2020 - 05:14 PM (IST)
ਨਵੀਂ ਦਿੱਲੀ/ਚੰਡੀਗੜ੍ਹ : ਖੇਤੀ ਕਾਨੂੰਨਾਂ ਦੇ ਮੁੱਦੇ 'ਤੇ ਰਾਸ਼ਟਰਪਤੀ ਵਲੋਂ ਮੁਲਾਕਾਤ ਲਈ ਸਮਾਂ ਨਾ ਦੇਣ 'ਤੇ ਰਾਜਘਾਟ ਵਿਖੇ ਧਰਨਾ ਦੇਣ ਜਾ ਰਹੇ ਕਾਂਗਰਸੀ ਵਿਧਾਇਕ ਅਤੇ ਸਾਬਕਾ ਮੰਤਰੀ ਨਵਜੋਤ ਸਿੱਧੂ ਨੂੰ ਹੋਰ ਵਿਧਾਇਕਾਂ ਸਣੇ ਦਿੱਲੀ ਪੁਲਸ ਵਲੋਂ ਰੋਕ ਲਿਆ ਗਿਆ। ਇਸ ਦੌਰਾਨ ਦਿੱਲੀ ਪੁਲਸ ਤੇ ਸਿੱਧੂ ਵਿਚਾਲੇ ਕਾਫੀ ਗਰਮਾ ਗਰਮੀ ਹੋ ਗਈ। ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਨਵਜੋਤ ਸਿੱਧੂ ਨੇ ਕਿਹਾ ਕਿ 'ਝੰਡੇ ਅਤੇ ਡੰਡੇ' ਦੇ ਸੰਘਰਸ਼ ਨੂੰ ਦਬਾਇਆ ਨਹੀਂ ਜਾ ਸਕਦਾ। ਕਿਸਾਨੀ ਸੰਘਰਸ਼ ਨੂੰ ਪਵਿੱਤਰ ਦੱਸਦਿਆਂ ਸਿੱਧੂ ਨੇ ਕਿਹਾ ਕਿ ਦੋ-ਦੋ ਲੱਖ ਲੋਕਾਂ ਦੇ 7 ਨੁਮਾਇੰਦਿਆਂ ਨੂੰ ਪਹਿਲਾਂ ਬਾਰਡਰ 'ਤੇ ਰੋਕਣਾ ਅਤੇ ਫਿਰ ਧੱਕੇ ਮਾਰਨੇ ਕਿਸਾਨੀ ਸੰਘਰਸ਼ ਦਾ ਅਪਮਾਨ ਹੈ।
ਇਹ ਵੀ ਪੜ੍ਹੋ : ਰਾਸ਼ਟਰਪਤੀ ਤੋਂ ਮੁਲਾਕਾਤ ਲਈ ਸਮਾਂ ਨਾ ਮਿਲਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਐਲਾਨ
ਸਿੱਧੂ ਨੇ ਕਿਹਾ ਕਿ ਜਿਹੜੇ ਲੋਕ ਪਹਿਲਾਂ ਪੰਜਾਬ ਦੇ ਚੁਣੇ ਹੋਏ ਨੁਮਾਇੰਦਿਆਂ ਨੂੰ ਰੋਕ ਰਹੇ ਸਨ ਫਿਰ ਉਹ ਹੀ ਸੁਰੱਖਿਆ ਦੇ ਨਾਲ ਸਾਨੂੰ ਛੱਡ ਕੇ ਗਏ ਹਨ, ਇਸ ਤੋਂ ਪੰਜਾਬ ਦੇ ਕਿਸਾਨਾਂ ਦੀ ਅਤੇ ਸੰਘਰਸ਼ ਦੀ ਤਾਕਤ ਸਾਬਤ ਹੁੰਦੀ ਹੈ। ਸਿੱਧੂ ਨੇ ਕਿਹਾ ਕਿ ਸਰਕਾਰ ਦੋ ਪੂੰਜੀਪਤੀਆਂ ਲਈ ਪੰਜਾਬ ਦੇ ਚੁਣੇ ਹੋਏ ਨੁਮਾਇੰਦਿਆਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ ਪਰ ਇਸ ਸੰਘਰਸ਼ ਨੂੰ ਜਿੰਨਾ ਦਬਾਉਣ ਦੀ ਕੋਸ਼ਿਸ਼ ਹੋਵੇਗੀ, ਇਹ ਉਨਾ ਹੀ ਹੋਰ ਤਿੱਖਾ ਹੁੰਦਾ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਬੁਰੀ ਖ਼ਬਰ, ਸੂਬੇ 'ਚ ਬੇਹੱਦ ਡੂੰਘਾ ਹੋਇਆ ਬਿਜਲੀ ਸੰਕਟ
ਸਿੱਧੂ ਨੇ ਕਿਹਾ ਕਿ ਕਿਸਾਨ ਏਕਤਾ ਤੇ ਪੰਜਾਬ ਏਕਤਾ ਸਾਡੇ ਸੰਘਰਸ਼ ਦੀ ਜਾਨ ਹੈ ਜਦੋਂ ਤਕ ਮੁੱਠੀ ਬੰਦ ਰਹੇਗੀ ਉਦੋਂ ਤੱਕ ਲੱਖ ਦੀ ਹੈ ਜੇ ਇਹ ਮੁੱਠੀ ਖੁੱਲ੍ਹ ਗਈ ਤਾਂ ਕੱਖ ਦੀ ਹੋ ਜਾਵੇਗਾ। ਇਹ ਸਾਡੀ ਪਛਾਣ ਦਾ ਸੰਘਰਸ਼ ਹੈ, ਜਿਸ ਨੂੰ ਆਖਰੀ ਦਮ ਤਕ ਜਾਰੀ ਰੱਖਿਆ ਜਾਵੇਗਾ।
ਇਹ ਵੀ ਪੜ੍ਹੋ : ਖ਼ੁਦਕੁਸ਼ੀ ਤੋਂ ਐਨ ਪਹਿਲਾਂ ਵਿਆਹੁਤਾ ਦੀ ਵੀਡੀਓ ਆਈ ਸਾਹਮਣੇ, ਖੁੱਲ੍ਹੇ ਵੱਡੇ ਰਾਜ਼