ਵੱਡੀ ਖ਼ਬਰ: ਪੰਜਾਬ ਆਉਣਗੇ ਭਾਰਤ ਦੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ
Thursday, Oct 01, 2026 - 10:47 PM (IST)
ਰੂਪਨਗਰ (ਵੈੱਬ ਡੈਸਕ)- ਭਾਰਤ ਦੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਦੇ 6 ਅਕਤੂਬਰ ਨੂੰ ਪੰਜਾਬ ਦੌਰੇ 'ਤੇ ਆ ਰਹੇ ਹਨ। ਦ੍ਰੌਪਦੀ ਮੁਰਮੂ ਦਸਮੇਸ਼ ਮਾਰਸ਼ਲ ਅਕੈਡਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਆਉਣਗੇ, ਇਸ ਉਪਰੰਤ ਮਾਤਾ ਸ੍ਰੀ ਨੈਣਾ ਦੇਵੀ ਮੰਦਿਰ, ਹਿਮਾਚਲ ਪ੍ਰਦੇਸ਼ ਵਿਖੇ ਨਤਮਸਤਕ ਹੋਣ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਅਦਿੱਤਿਆ ਡੇਚਲਵਾਲ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਸਬ-ਡਿਵੀਜ਼ਨ 'ਚ ਅਸਲਾ ਲੈ ਕੇ ਚੱਲਣ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ।
ਇਹ ਵੀ ਪੜ੍ਹੋ: ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਟਾਂਡਾ ਤੋਂ ਸੰਭਾਵੀ ਉਮੀਦਵਾਰ ਸੰਦੀਪ ਸਿੰਘ ਖਾਲਸਾ ਦਾ ਦਿਹਾਂਤ
ਅਦਿੱਤਿਆ ਡੇਚਲਵਾਲ ਨੇ ਦੱਸਿਆ ਕਿ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਾਰੀ ਕੀਤੇ ਗਏ ਹਨ। ਇਨ੍ਹਾਂ ਹੁਕਮਾਂ ਮੁਤਾਬਕ 6 ਅਕਤੂਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਸਬ-ਡਿਵੀਜ਼ਨ ਦੇ ਖੇਤਰ 'ਚ ਅਸਲਾ ਲੈ ਕੇ ਚੱਲਣ ’ਤੇ ਪੂਰਨ ਪਾਬੰਦੀ ਰਹੇਗੀ। ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ ਇਨ੍ਹਾਂ ਹੁਕਮਾਂ ਤੋਂ ਸੀਨੀਅਰ ਪੁਲਸ ਕਪਤਾਨ, ਰੂਪਨਗਰ ਅਤੇ ਮਿਲਟਰੀ ਫੋਰਸ ਨੂੰ ਛੋਟ ਹੋਵੇਗੀ। ਉਨ੍ਹਾਂ ਦੱਸਿਆ ਕਿ ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ।
ਇਹ ਵੀ ਪੜ੍ਹੋ: LPU ਦੇ ਮਾਮਲੇ 'ਚ ਵੱਡੀ ਅਪਡੇਟ! ਪੁਲਸ ਨੇ 3 ਮੁਲਜ਼ਮ ਕੀਤੇ ਗ੍ਰਿਫ਼ਤਾਰ, ਮੁੰਬਈ ਨਾਲ ਜੁੜੇ ਤਾਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
