ਰਾਸ਼ਟਰਪਤੀ ਵੱਲੋਂ ਪੰਜਾਬ ਦੇ ਮੁੱਖ ਸਕੱਤਰ ਤੋਂ ਰਿਪੋਰਟ ਤਲਬ, ਜਾਣੋ ਕੀ ਹੈ ਪੂਰਾ ਮਾਮਲਾ

Monday, Nov 25, 2024 - 03:24 PM (IST)

ਲੁਧਿਆਣਾ (ਸੇਠੀ)- ਸ਼ਹੀਦ-ਏ-ਆਜ਼ਮ ਸੁਖਦੇਵ ਥਾਪਰ ਦੇ ਸਥਾਨਕ ਨੌਘਰਾ ਸਥਿਤ ਜਨਮ ਸਥਾਨ ਨੂੰ ਚੌੜਾ ਬਾਜ਼ਾਰ ਪੀ.ਐੱਨ.ਬੀ. ਬੈਂਕ ਵਾਲੀ ਗਲੀ ਤੋਂ ਸਿੱਧਾ ਰਸਤਾ ਦੇਣ ਅਤੇ ਨਵੀਨੀਕਰਨ ਹੋ ਰਹੇ ਲੁਧਿਆਣਾ ਦੇ ਰੇਲਵੇ ਸਟੇਸ਼ਨ ਦਾ ਨਾਂ ਸ਼ਹੀਦ-ਏ-ਆਜ਼ਮ ਸੁਖਦੇਵ ਥਾਪਰ ਦੇ ਨਾਮ ’ਤੇ ਰੱਖ ਕੇ ਸ਼ਹੀਦ ਨੂੰ ਮਾਣ ਸਨਮਾਨ ਦਿਵਾਉਣ ਵਿਚ ਦੇਰ ਹੋਣ ਦਾ ਮਾਮਲਾ ਭਾਰਤ ਦੇ ਰਾਸ਼ਟਰਪਤੀ ਦੇ ਦਰਬਾਰ ਪੁੱਜ ਗਿਆ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ 35 ਲੱਖ ਲੋਕਾਂ ਨੂੰ ਮਿਲੇਗਾ ਖ਼ਾਸ ਤੋਹਫ਼ਾ! List 'ਚ ਆ ਗਿਆ ਨਾਂ

ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਪੰਜਾਬ ਦੇ ਮੁੱਖ ਸੈਕਟਰੀ ਤੋਂ ਲਿਖਤੀ ਵਿਚ ਜਨਮ ਸਥਾਨ ਨੂੰ ਸਿੱਧਾ ਰਸਤਾ ਦੇਣ ਵਿਚ ਹੋ ਰਹੀ ਦੇਰ ਦੀ ਰਿਪੋਰਟ ਮੰਗੀ ਅਤੇ ਸ਼ਹੀਦ ਪਰਿਵਾਰ ਨੂੰ ਆ ਰਹੀਆਂ ਮੁਸ਼ਕਲਾਂ ਤੋਂ ਵੀ ਜਾਗਰੂਕ ਕਰਵਾ ਕੇ ਜਲਦ ਐਕਸ਼ਨ ਲੈਣ ਲਈ ਕਿਹਾ ਗਿਆ। ਵਰਣਨਯੋਗ ਹੈ ਕਿ ਸ਼ਹੀਦ ਸੁਖਦੇਵ ਥਾਪਰ ਮੈਮੋਰੀਅਲ ਟਰਸਟ ਨੇ ਸ਼ਹੀਦ ਸੁਖਦੇਵ ਦੇ ਜਨਮ ਸਥਾਨ ਨੂੰ ਸਿੱਧਾ ਰਸਤਾ ਪੀ.ਐੱਨ.ਬੀ. ਬੈਂਕ ਵਾਲੀ ਗਲੀ ਤੋਂ ਦੇਣ ਦੀ ਸਾਲਾਂ ਤੋਂ ਲਟਕਦੀ ਆ ਰਹੀ ਪ੍ਰਕਿਰਿਆ ’ਤੇ ਰਾਸ਼ਟਰਪਤੀ ਨੂੰ ਪੱਤਰ ਲਿਖਿਆ।

PunjabKesari

ਟਰਸਟ ਦੇ ਪ੍ਰਧਾਨ ਅਸ਼ੋਕ ਥਾਪਰ ਨੇ ਰਾਸ਼ਟਰਪਤੀ ਨੂੰ ਲਿਖੇ ਪੱਤਰ ਦੀ ਜਾਣਕਾਰੀ ਦਿੰਦੇ ਕਿਹਾ ਕਿ ਦੋ ਦਹਾਕਿਆਂ ਤੋਂ ਸਮੇਂ ਸਮੇਂ ਦੀਆਂ ਸਰਕਾਰਾਂ ਨੇ ਬਿਨਾਂ ਕਾਰਨ ਸਿੱਧਾ ਰਸਤਾ ਦੇਣ ਦੀ ਪ੍ਰਕਿਰਿਆ ਵਿਚ ਦੇਰ ਹੋ ਰਹੀ ਹੈ ਅਤੇ ਪਿਛਲੇ ਸਾਲ ਲੁਧਿਆਣਾ ਰੇਲਵੇ ਸਟੇਸ਼ਨ ਦਾ ਨਵੀਨੀਕਰਨ ਸ਼ੁਰੂ ਹੋਇਆ ਸੀ ਜੋ ਸ਼ਹੀਦ ਏ ਆਜ਼ਮ ਸੁਖਦੇਵ ਥਾਪਰ ਦੇ ਜਨਮ ਸਥਾਨ ਤੋਂ ਲਗਭਗ 1 ਕਿਲੋਮੀਟਰ ਦੂਰ ਹੈ। ਟਰਸਟ ਨੇ ਮੰਗ ਕੀਤੀ ਕਿ ਨਵੀਨੀਕਰਨ ਹੋ ਰਹੇ ਰੇਲਵੇ ਸਟੇਸ਼ਨ ਦਾ ਨਾਂ ਸ਼ਹੀਦ-ਏ-ਆਜ਼ਮ ਸੁਖਦੇਵ ਥਾਪਰ ਜੀ ਨੂੰ ਸਮਰਪਤ ਕਰਕੇ ਉਨ੍ਹਾਂ ਨੂੰ ਪੰਜਾਬ ਸਰਕਾਰ ਮਾਣ ਸਨਮਾਨ ਦੇਵੇ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਬਾਰਿਸ਼ ਤੇ ਧੁੰਦ ਨਾਲ ਜੁੜੀ Update, ਪੜ੍ਹੋ ਮੌਸਮ ਵਿਭਾਗ ਦੀ ਭਵਿੱਖਬਾਣੀ

ਟਰਸਟ ਨੇ ਆਪਣੇ ਵਕੀਲ ਕਰਕੇ ਮਾਮਲੇ ਦੀ ਪੈਰਵਾਈ ਕਰਕੇ ਸਥਾਨਕ ਅਦਾਲਤ ਤੋਂ ਲੈ ਕੇ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਸਿੱਧਾ ਰਸਤਾ ਦੇਣ ਦੀਆਂ ਕਾਨੂੰਨੀ ਅੜਚਨਾਂ ਨੂੰ ਦੂਰ ਕਰਵਾਇਆ। ਇਸ ਪੂਰੀ ਪ੍ਰਕਿਰਿਆ ਦੀ ਜਾਣਕਾਰੀ ਟਰਸਟ ਨੇ ਰਾਸ਼ਟਰਪਤੀ ਮਹੋਦਿਆ ਨੂੰ ਲਿਖਤੀ ਰੂਪ ਵਿਚ ਦਿੱਤੀ ਤਾਂ ਰਾਸ਼ਟਰਪਤੀ ਨੇ ਨੋਟਿਸ ਲੈਂਦੇ ਪੰਜਾਬ ਦੇ ਮੁੱਖ ਸੈਕਟਰੀ ਤੋਂ ਰਿਪੋਰਟ ਮੰਗੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News