ਰਾਸ਼ਟਰਪਤੀ ਕੋਵਿੰਦ ਪਤਨੀ ਸਮੇਤ ਪੁੱਜੇ ਚੰਡੀਗੜ੍ਹ, ਪੰਜਾਬ-ਹਰਿਆਣਾ ਦੇ ਰਾਜਪਾਲ ਨੇ ਕੀਤਾ ਸੁਆਗਤ (ਤਸਵੀਰਾਂ)
Tuesday, Nov 16, 2021 - 03:37 PM (IST)
ਚੰਡੀਗੜ੍ਹ : ਪੰਜਾਬ ਇੰਜੀਨੀਅਰਿੰਗ ਕਾਲਜ ਡੀਮਡ ਟੂ ਬੀ ਯੂਨੀਵਰਸਿਟੀ ਦੇ ਸ਼ਤਾਬਦੀ ਸਮਾਰੋਹ 'ਚ ਸ਼ਾਮਲ ਹੋਣ ਲਈ ਰਾਸ਼ਟਰਪਤੀ ਰਾਮਨਾਥ ਕੋਵਿੰਦ ਆਪਣੀ ਪਤਨੀ ਸਵਿਤਾ ਕੋਵਿੰਦ ਸਮੇਤ ਮੰਗਲਵਾਰ ਨੂੰ ਚੰਡੀਗੜ੍ਹ ਪਹੁੰਚੇ। ਉਨ੍ਹਾਂ ਦਾ ਵਿਸ਼ੇਸ਼ ਜਹਾਜ਼ ਸਵੇਰੇ 11 ਵਜੇ ਚੰਡੀਗੜ੍ਹ ਹਵਾਈ ਅੱਡੇ 'ਤੇ ਲੈਂਡ ਕੀਤਾ। ਇਸ ਮੌਕੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ, ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤਰੇ ਅਤੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਵੱਲੋਂ ਉਨ੍ਹਾਂ ਦਾ ਸੁਆਗਤ ਕੀਤਾ ਗਿਆ।
ਰਾਸ਼ਟਰਪਤੀ ਰਾਮਨਾਥ ਕੋਵਿੰਦ ਕਾਲਜ ਦੇ 100 ਸਾਲ ਪੂਰੇ ਹੋਣ 'ਤੇ ਕਰਵਾਏ ਜਾ ਰਹੇ ਸ਼ਤਾਬਦੀ ਸਮਾਰੋਹ 'ਚ ਹਿੱਸਾ ਲੈਣਗੇ। ਉਨ੍ਹਾਂ ਦੀ ਪਤਨੀ ਵੱਲੋਂ ਸੁਖਨਾ ਝੀਲ ਨੇੜੇ ਬਣੇ ਚੰਡੀਗੜ੍ਹ ਦੇ ਪਹਿਲੇ ਬਰਡ ਪਾਰਕ ਦਾ ਉਦਘਾਟਨ ਕੀਤਾ ਜਾਵੇਗਾ। ਇਹ ਬਰਡ ਪਾਰਕ 6.5 ਏਕੜ 'ਚ ਫੈਲਿਆ ਹੋਇਆ ਹੈ, ਜੋ ਕਿ ਜਨਤਾ ਲਈ ਬੁੱਧਵਾਰ ਤੋਂ ਖੁੱਲ੍ਹੇਗਾ।
ਇਹ ਵੀ ਪੜ੍ਹੋ : ਪੰਜਾਬ ਵਜ਼ਾਰਤ ਦੀ ਅਹਿਮ ਮੀਟਿੰਗ ਅੱਜ, ਪੰਜਾਬੀਆਂ ਨੂੰ ਨੌਕਰੀਆਂ 'ਚ ਰਾਖਵੇਂਕਰਨ ਬਾਰੇ ਹੋਵੇਗੀ ਚਰਚਾ
ਇਸ ਬਰਡ ਪਾਰਕ 'ਚ 20 ਪ੍ਰਜਾਤੀਆਂ ਦੇ 800 ਤੋਂ ਜ਼ਿਆਦਾ ਪੰਛੀ ਦੇਖਣ ਨੂੰ ਮਿਲਣਗੇ। ਰਾਸ਼ਟਰਪਤੀ ਕੋਵਿੰਦ ਦੇ ਦੌਰੇ ਦੇ ਮੱਦੇਨਜ਼ਰ ਚੰਡੀਗੜ੍ਹ 'ਚ ਸੁਰੱਖਿਆ ਦੇ ਸਖ਼ਤ ਬੰਦੋਬਸਤ ਕੀਤੇ ਗਏ ਹਨ। ਰਾਸ਼ਟਰਪਤੀ ਦੀ ਵਿਜ਼ਿਟ 'ਚ ਡਿਊਟੀ ਦੇਣ ਵਾਲੇ ਸਾਰੇ ਮੁਲਾਜ਼ਮਾਂ ਦੇ ਕੋਰੋਨਾ ਟੈਸਟ ਕਰਵਾਏ ਗਏ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਬਿਜਲੀ ਮੁੱਦੇ ਨੂੰ ਲੈ ਕੇ 'ਆਪ' ਦੀ ਪ੍ਰੈੱਸ ਕਾਨਫਰੰਸ, ਚੰਨੀ ਸਰਕਾਰ 'ਤੇ ਲਾਏ ਰਗੜੇ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ