ਚੰਡੀਗੜ੍ਹ : ਰਾਸ਼ਟਰਪਤੀ ਕੋਵਿੰਦ ਵਲੋਂ ਹੋਣਹਾਰ ਵਿਦਿਆਰਥਣਾਂ ਸਨਮਾਨਿਤ
Wednesday, Feb 28, 2018 - 01:26 PM (IST)

ਚੰਡੀਗੜ੍ਹ—ਭਾਰਤ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਬੁੱਧਵਾਰ ਨੂੰ ਐੱਮ. ਸੀ. ਐੱਮ., ਡੀ. ਏ. ਵੀ. ਕਾਲਜ ਦੇ ਗੋਲਡਨ ਜੁਬਲੀ ਸਮਾਰੋਹ 'ਚ ਪੁੱਜੇ। ਇਸ ਮੌਕੇ ਉਨ੍ਹਾਂ ਨਾਲ ਉਨ੍ਹਾਂ ਦੀ ਪਤਨੀ ਸਵਿਤਾ ਕੋਵਿੰਦ ਵੀ ਮੰਚ 'ਤੇ ਮੌਜੂਦ ਸਨ। ਰਾਸ਼ਟਰਪਤੀ ਨੇ ਸਮਾਰੋਹ ਦੌਰਾਨ ਹੋਣਹਾਰ ਵਿਦਿਆਰਥਣਾਂ ਨੂੰ ਸਨਮਾਨਿਤ ਕੀਤਾ। ਉਨ੍ਹਾਂ ਨੇ ਕਿਹਾ ਕਿ ਬੇਟੀਆਂ ਨੇ ਹਮੇਸ਼ਾ ਦੇਸ਼ ਦਾ ਮਾਣ ਵਧਾਇਆ ਹੈ। ਉਨ੍ਹਾਂ ਨੇ ਇਸ ਮੌਕੇ ਮਹਿਲਾ ਮੁੱਕੇਬਾਜ਼ ਮੈਰੀਕਾਮ ਦੀ ਮਿਸਾਲ ਵੀ ਦਿੱਤੀ। ਚੰਡੀਗੜ੍ਹ ਦੌਰੇ ਤੋਂ ਬਾਅਦ ਰਾਸ਼ਟਰਪਤੀ ਕੋਵਿੰਦ ਨਵੀਂ ਦਿੱਲੀ ਵਾਪਸ ਪਰਤ ਗਏ। ਸਮਾਰੋਹ ਦੌਰਾਨ ਪੰਜਾਬ ਦੇ ਰਾਜਪਾਲ ਵੀ. ਪੀ. ਸਿੰਘ ਬਦਨੌਰ, ਹਰਿਆਣਾ ਦੇ ਰਾਜਪਾਲ ਪ੍ਰੋ. ਕਪਤਾਨ ਸਿੰਘ ਅਤੇ ਹਿਮਾਚਲ ਪ੍ਰਦੇਸ਼ ਦੇ ਰਾਜਪਾਲ ਆਚਾਰਿਆ ਦੇਵਵਰਤ ਵੀ ਉਨ੍ਹਾਂ ਨਾਲ ਮੌਜੂਦ ਸਨ।