ਪੰਜਾਬ ’ਚ ਰਾਸ਼ਟਰਪਤੀ ਰਾਜ ਲਗਾਏ ਜਾਣ ਦੀ ਮੰਗ ’ਤੇ ਪ੍ਰਕਾਸ਼ ਸਿੰਘ ਬਾਦਲ ਦਾ ਵੱਡਾ ਬਿਆਨ

01/07/2022 10:16:05 PM

ਲੰਬੀ (ਕੁਲਦੀਪ ਸਿੰਘ ਰਿਣੀ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੱਦ ਹੋਈ ਰੈਲੀ ਅਤੇ ਉਨ੍ਹਾਂ ਦੀ ਸੁਰੱਖਿਆ ਵਿਚ ਹੋਈ ਢਿੱਲ-ਮੱਠ ਤੋਂ ਬਾਅਦ ਦਿੱਲੀ ਵਾਪਸੀ ਪਿੱਛੋਂ ਪੰਜਾਬ ਵਿਚ ਰਾਸ਼ਟਰਪਤੀ ਰਾਜ ਲਾਗੂ ਕਰਨ ਦੀ ਵੱਖ-ਵੱਖ ਆਗੂਆਂ ਵੱਲੋਂ ਕੀਤੀ ਜਾ ਰਹੀ ਮੰਗ ਦੇ ਸਬੰਧ ਵਿਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਸਰਦਾਰ ਬਾਦਲ ਨੇ ਕਿਹਾ ਹੈ ਕਿ ਪੰਜਾਬ ਵਿਚ ਰਾਸ਼ਟਰਪਤੀ ਰਾਜ ਲਾਗੂ ਨਹੀਂ ਹੋਣਾ ਚਾਹੀਦਾ ਕਿਉਂਕਿ ਇਹ ਲੋਕਤੰਤਰ ਹੈ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਪ੍ਰਧਾਨ ਮੰਤਰੀ ਦਾ ਕਾਫਲਾ ਰੋਕਣ ਵਾਲੇ 150 ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਮਾਮਲਾ ਦਰਜ

ਉਨ੍ਹਾਂ ਕਿਹਾ ਕਿ ਕਿਸੇ ਤਰ੍ਹਾਂ ਦੀ ਕੁਤਾਹੀ ਲਈ ਜੋ ਲੋਕ ਜ਼ਿੰਮੇਵਾਰ ਹਨ ਉਨ੍ਹਾਂ ’ਤੇ ਕਾਰਵਾਈ ਹੋਣੀ ਚਾਹੀਦੀ ਹੈ। ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਇਸ ਲਈ ਸੂਬੇ ਦਾ ਗ੍ਰਹਿ ਮੰਤਰੀ ਅਤੇ ਮੁੱਖ ਤੌਰ ’ਤੇ ਡੀ. ਜੀ. ਪੀ. ਜ਼ਿੰਮੇਵਾਰ ਹੈ ਅਤੇ ਉਨ੍ਹਾਂ ’ਤੇ ਕਾਰਵਾਈ ਹੋਣੀ ਚਾਹੀਦੀ ਹੈ। ਸਰਦਾਰ ਬਾਦਲ ਨੇ ਕਿਹਾ ਕਿ ਇਸ ਸੰਬੰਧੀ ਜਾਂਚ ਕਮੇਟੀਆਂ ਬਣੀਆਂ ਹਨ ਅਤੇ ਜਾਂਚ ਹੋ ਰਹੀ ਹੈ ਪਰ ਰਾਸ਼ਟਰਪਤੀ ਰਾਜ ਲਾਗੂ ਕਰਕੇ ਸੂਬੇ ਦੇ ਲੋਕਾਂ ਨੂੰ ਸਜ਼ਾ ਨਹੀਂ ਦੇਣੀ ਚਾਹੀਦੀ।

ਇਹ ਵੀ ਪੜ੍ਹੋ : ਪ੍ਰਧਾਨ ਮੰਤਰੀ ਮੋਦੀ ਦੀ ਫਿਰੋਜ਼ਪੁਰ ਰੈਲੀ ਤੋਂ ਬਾਅਦ ਸਿਆਸਤ ਗਰਮਾਈ, ਜਥੇਦਾਰ ਨੇ ਦਿੱਤਾ ਵੱਡਾ ਬਿਆਨ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


Gurminder Singh

Content Editor

Related News